07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੱਸ ਅੱਡਾ ਸਮਾਲਸਰ ਵਿਖੇ ਟਰਾਂਸਫ਼ਾਰਮਰ ਦੀ ਕੇਬਲ ਤਾਰ ਲੰਬੇ ਸਮੇਂ ਤੋਂ ਖ਼ਰਾਬ ਦੁਕਾਨਦਾਰਾਂ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ‘ਤੇ ਲਗਾਏ ਲਾਪਰਵਾਹੀ ਦੇ ਦੋਸ਼

ਨੱਥੂਵਾਲਾ ਗਰਬੀ, 5 ਅਗਸਤ (ਨਵਦੀਪ ਸਿੰਘ)-ਬੱਸ ਅੱਡਾ ਸਮਾਲਸਰ ਵਿਖੇ ਲੱਗੇ ਬਿਜਲੀ ਟਰਾਂਸਫ਼ਾਰਮਰ ਦੀ ਕੇਬਲ ਤਾਰ ਅਤੇ ਜੰਪਰ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਹਾਲਤ ਵਿਚ ਹਨ। ਇਸ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ, ਪਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਸਬੰਧਿਤ ਅਧਿਕਾਰੀ ਇਸ ਸਮੱਸਿਆ ਵੱਲ ਗੰਭੀਰਤਾ ਨਹੀਂ ਦਿਖਾ ਰਹੇ।

ਮਨਪ੍ਰੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਖ਼ਰਾਬ ਟਰਾਂਸਫ਼ਾਰਮਰ ਦਿਖਾਉਂਦੇ ਹੋਏ। ਤਸਵੀਰ : ਨਵਦੀਪ ਸਿੰਘ 06-08-2026
ਨੱਥੂਵਾਲਾ ਗਰਬੀ, 5 ਅਗਸਤ (ਨਵਦੀਪ ਸਿੰਘ)-ਬੱਸ ਅੱਡਾ ਸਮਾਲਸਰ ਵਿਖੇ ਲੱਗੇ ਬਿਜਲੀ ਟਰਾਂਸਫ਼ਾਰਮਰ ਦੀ ਕੇਬਲ ਤਾਰ ਅਤੇ ਜੰਪਰ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਹਾਲਤ ਵਿਚ ਹਨ। ਇਸ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ, ਪਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਸਬੰਧਿਤ ਅਧਿਕਾਰੀ ਇਸ ਸਮੱਸਿਆ ਵੱਲ ਗੰਭੀਰਤਾ ਨਹੀਂ ਦਿਖਾ ਰਹੇ। ਬੱਸ ਅੱਡੇ ਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਸਮਾਲਸਰ ਦੇ ਐਸ.ਡੀ.ਓ. ਸਮੇਤ ਉੱਚ ਅਧਿਕਾਰੀਆਂ ਨੂੰ ਕਈ ਵਾਰ ਜਾਣੂੰ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਡਾ. ਰਾਜਦੁਲਾਰ ਸਿੰਘ, ਮਨਪ੍ਰੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਲੈਬਾਰਟਰੀ ਵਾਲਿਆ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਐਸ.ਈ. ਫ਼ਰੀਦਕੋਟ ਅਤੇ ਚੀਫ਼ ਇੰਜੀਨੀਅਰ ਬਠਿੰਡਾ ਨੂੰ ਵੀ ਮਿਲ ਚੁੱਕੇ ਹਨ, ਪਰ ਸਥਾਨਕ ਅਧਿਕਾਰੀਆਂ ਵਲੋਂ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਟਰਾਂਸਫ਼ਾਰਮਰ ਦੀ ਖ਼ਰਾਬ ਕੇਬਲ ਅਤੇ ਜੰਪਰ ਕਾਰਨ ਹਰ ਵੇਲੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਜਦੋਂ ਇਸ ਸਬੰਧੀ ਪੀ.ਐਸ.ਪੀ.ਸੀ. ਐਲ. ਸਮਾਲਸਰ ਦੇ ਐਸ.ਡੀ.ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਪ੍ਰਾਪਤ ਹੋਈ ਸੀ ਅਤੇ ਉਸ ਦਾ ਤੁਰੰਤ ਨਿਪਟਾਰਾ ਕਰ ਦਿੱਤਾ ਗਿਆ ਹੈ, ਪਰ ਮਾਰਕੀਟ ਸਮਾਲਸਰ ਵਾਲਿਆ ਦਾ ਕਹਿਣਾ ਹੈ ਕਿ ਕੁਛ ਵੀ ਠੀਕ ਨਹੀ ਹੈ ਸਿਰਫ਼ ਕਾਗ਼ਜ਼ਾਂ ਵਿਚ ਹੀ ਠੀਕ ਕੀਤਾ ਜਾਂਦਾ ਹੈ। ਦੇਖਣਾ ਇਹ ਹੋਵੇਗਾ ਕਿ ਬੱਸ ਅੱਡਾ ਸਮਾਲਸਰ ਵਿਖੇ ਟਰਾਂਸਫ਼ਾਰਮਰ ਦੀ ਖ਼ਰਾਬ ਕੇਬਲ ਅਤੇ ਜੰਪਰ ਦਾ ਮਾਮਲਾ ਸਿਰਫ਼ ਅਖ਼ਬਾਰਾਂ ਦੀਆਂ ਸੁਰਖ਼ੀਆਂ ਤੱਕ ਹੀ ਸੀਮਤ ਰਹਿੰਦਾ ਹੈ ਜਾਂ ਪੀ.ਐਸ.ਪੀ.ਸੀ.ਐਲ. ਵਲੋਂ ਮੌਕੇ ‘ਤੇ ਪਹੁੰਚ ਕੇ ਇਸ ਸਮੱਸਿਆ ਦਾ ਪੱਕਾ ਹੱਲ ਵੀ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਮਾਂ ਦੇ ਦੁੱਧ ਦੀ ਬੱਚੇ ਲਈ ਮਹੱਤਤਾ ਬਾਰੇ ਦੱਸਦੇ ਹੋਏ ਡਾਕਟਰ ਰਿਤੂ ਜੈਨ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਹੋਣ ਵਾਲੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਵਿਸ਼ਾਲ ਰੈਲੀ ਲਈ ਮੀਟਿੰਗ ਧਰਮਕੋਟ ਤੋਂ ਵੱਡੀ ਗਿਣਤੀ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।