ਸੱਤਾ ਦੇ ਹੰਕਾਰ ਵਿਚ ਅੰਨ੍ਹੇ ਹੋਏ ‘ਆਪ’ ਵਿਧਾਇਕਾਂ ਨੇ ਅਕਾਲੀ ਵਿਧਾਇਕਾ ਬੀਬੀ ਗਨੀਵ ਕੌਰ ਬਾਰੇ ਕੀਤੀ ਬਿਆਨਬਾਜ਼ੀ ਨਿੰਦਣਯੋਗ-ਔਲਖ
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖ਼ੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ। ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਾਰੀ ਧਿਰ ਕੋਲ ਨਹੀਂ ਸੀ।
ਤ
ਤਗਮੇ ਹਾਸਿਲ ਕਰਦੇ ਹੋਏ ਵਿਦਿਆਰਥੀ ਹਨ
06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖ਼ੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ। ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਾਰੀ ਧਿਰ ਕੋਲ ਨਹੀਂ ਸੀ। ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਵਿਚ ਬੇਅਦਬੀ ਨਾਲ ਸਬੰਧਿਤ ਐਕਟ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਸਵਾਲ ਚੁੱਕੇ ਤਾਂ ਸੱਤਾਧਾਰੀ ਧਿਰ ਦੇ ਵਿਧਾਇਕ ਆਪਣਾ ਸੰਤੁਲਨ ਗੁਆ ਬੈਠੇ ਅਤੇ ਹੰਗਾਮਾ ਕਰਨ ਲੱਗ ਪਏ। ਇਸ ਨਾਲ ਇਹ ਸਪਸ਼ਟ ਹੋ ਗਿਆ ਕਿ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦਾ ਰਾਹ ਅਪਣਾ ਰਹੀ ਹੈ। ਇਹ ਵੀ ਹੈਰਾਨੀਜਨਕ ਹੈ ਕਿ ਜੋ ਸਰਕਾਰ ਹਰ ਵੇਲੇ ਮਹਿਲਾਵਾਂ ਦੇ ਸਤਿਕਾਰ ਅਤੇ ਉਨ੍ਹਾਂ ਦੇ ਹੱਕਾਂ ਦੀਆਂ ਗੱਲਾਂ ਕਰਦੀ ਹੈ, ਉਸੇ ਸਰਕਾਰ ਦੇ ਵਿਧਾਇਕਾਂ ਨੇ ਇਕ ਮਹਿਲਾ ਵਿਧਾਇਕ ਦੀ ਗੱਲ ਸੁਣਨ ਦੀ ਬਜਾਏ ਉੱਚੀ ਆਵਾਜ਼ ਵਿਚ ਵਿਘਨ ਪਾਇਆ ਅਤੇ ਨਿਰਾਦਰੀ ਭਰਿਆ ਰਵੱਈਆ ਅਪਣਾਇਆ। ਇਹ ਦ੍ਰਿਸ਼ ਪੂਰੇ ਪੰਜਾਬ ਨੇ ਦੇਖਿਆ ਅਤੇ ਇਸ ਨਾਲ ਸਰਕਾਰ ਦੇ ਦੋਹਰੇ ਮਾਪਦੰਡ ਵੀ ਸਾਹਮਣੇ ਆ ਗਏ। ਉਨ੍ਹਾਂ ਕਿਹਾ ਕਿ ਬੀਬੀ ਗਨੀਵ ਕੌਰ ਨੇ ਹਮੇਸ਼ਾ ਵਿਧਾਨ ਸਭਾ ਦੇ ਅੰਦਰ ਸੱਚ ਅਤੇ ਲੋਕ ਹਿਤ ਦੇ ਮੁੱਦਿਆਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਕਦੇ ਵੀ ਲੋਕਾਂ ਦੀਆਂ ਭਾਵਨਾਵਾਂ ਸਿੱਖ ਪੰਥ ਨਾਲ ਜੁੜੇ ਮਸਲਿਆਂ ‘ਤੇ ਸਮਝੌਤਾ ਨਹੀਂ ਕੀਤਾ ਅਤੇ ਹਰ ਵਾਰ ਨਿਡਰਤਾ ਨਾਲ ਆਪਣਾ ਪੱਖ ਰੱਖਿਆ ਹੈ। ਮਾਤਾ ਸਾਹਿਬ ਕੌਰ ਦੀ ਵਿਰਾਸਤ ਨਾਲ ਜੁੜੀ ਬੀਬੀ ਗਨੀਵ ਕੌਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਜ਼ੁਲਮ ਅਤੇ ਜ਼ਾਲਮਾਂ ਅੱਗੇ ਝੁਕਣ ਵਾਲਿਆਂ ਵਿਚੋਂ ਨਹੀਂ ਹਨ। ਉਹ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਮੁੱਦਿਆਂ ਨੂੰ ਇਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਉਠਾਉਂਦੇ ਰਹਿਣਗੇ ਅਤੇ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਤੋਂ ਜਵਾਬ ਮੰਗਦੇ ਰਹਿਣਗੇ।