06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵੀਰ ਸਿੰਘ ਸਕੂਲ ਵਿਖੇ ‘’ਮਿਸ਼ਨ ਹਰਿਆਲੀ’’ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਨੱਥੂਵਾਲਾ ਗਰਬੀ, 5 ਅਗਸਤ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀ. ਸੈਕੰ.

*ਦੀਪਕ ਤਲਵਾੜ ਸਮੇਤ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਨਿੱਘਾ ਸਵਾਗਤ 06-08-2026
ਨੱਥੂਵਾਲਾ ਗਰਬੀ, 5 ਅਗਸਤ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀ. ਸੈਕੰ. ਸਕੂਲ ਨੱਥੂਵਾਲਾ ਗਰਬੀ ਵਿਚ ‘’ਮਿਸ਼ਨ ਹਰਿਆਲੀ’’ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ। ਸਕੂਲ ਕੈਂਪਸ ਵਿਚ ਛਾਂਦਾਰ, ਫਲਦਾਰ, ਫੁੱਲਦਾਰ ਕਿਸਮ ਦੇ ਬੂਟੇ ਲਗਾਏ ਗਏ। ਇਸ ਮੁਹਿੰਮ ਵਿਚ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਘੱਟੋ ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਪ੍ਰਣ ਦਿਵਾਇਆ। ਇਹ ਉਪਰਾਲਾ ਫੈਪ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਜੋ ਕਿ ਸ਼ਲਾਘਾਯੋਗ ਹੈ। ਇਸ ਲੜੀ ਤਹਿਤ ਸਾਰੇ ਸਕੂਲ ਇਸ ਮੁਹਿੰਮ ਨੂੰ ਅਪਣਾ ਰਹੇ ਹਨ। ਇਸ ਮੌਕੇ ਜਸਵੀਰ ਕੌਰ, ਗੁਰਜੀਤ ਸਿੰਘ, ਕੁਲਦੀਪ ਸਿੰਘ, ਪ੍ਰਭਜੋਤ ਸਿੰਘ ਹਾਜ਼ਰ ਸਨ ਅਤੇ ਸਭ ਨੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਸੰਬੰਧੀ ਮੋਗਾ ਸ਼ਹਿਰ ਦੀਆਂ ਸਮਾਜ ਸੇਵੀ ਤੇ ਧਾਰਮਿਕ ਜਥੇ... ਅਗਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ ਮਨਜੀਤ ਸਿੰਘ ਢੋਸ ਕੈਲਾ ਨਮਿਤ ਸ਼ਰਧਾਂਜਲੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।