06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ’ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ-ਸਰਪੰਚ ਚਾਵਲਾ

ਕਿਸ਼ਨਪੁਰਾ ਕਲਾਂ, 5 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਹਿਤੀ ਯੋਜਨਾਵਾਂ ਕਰਕੇ ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ, ਜਿਸ ਕਰਕੇ ਸੂਬੇ ‘ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਹ ਪ੍ਰਗਟਾਵਾ ਕਸਬਾ ਕਿਸ਼ਨਪੁਰਾ ਕਲਾਂ ਦੇ ਮਿਹਨਤੀ ਅਗਾਂਹਵਧੂ ਸੋਚ ਦੇ ਮਾਲਕ ਸਰਪੰਚ ਪ੍ਰਿੰਸ ਚਾਵਲਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।

ਸਰਕਾਰੀ ਪ੍ਰਾਇਮਰੀ ਸਕੂਲ ‘ਚ ਹੋਈਆਂ ਚੋਰੀਆਂ ਦੀ ਨਿਰਪੱਖ ਜਾਂਚ ਕੀਤੀ ਮੰਗ ਸਰਪੰਚ ਪ੍ਰਿੰਸ ਚਾਵਲਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ। 06-08-2026
ਕਿਸ਼ਨਪੁਰਾ ਕਲਾਂ, 5 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਹਿਤੀ ਯੋਜਨਾਵਾਂ ਕਰਕੇ ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ, ਜਿਸ ਕਰਕੇ ਸੂਬੇ ‘ਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਹ ਪ੍ਰਗਟਾਵਾ ਕਸਬਾ ਕਿਸ਼ਨਪੁਰਾ ਕਲਾਂ ਦੇ ਮਿਹਨਤੀ ਅਗਾਂਹਵਧੂ ਸੋਚ ਦੇ ਮਾਲਕ ਸਰਪੰਚ ਪ੍ਰਿੰਸ ਚਾਵਲਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਧਰਮਕੋਟ ਹਲਕੇ ਵਿਚ ਰਿਕਾਰਡ ਪੱਧਰ ‘ਤੇ ਵਿਕਾਸ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਕਾਰਨ ਲਗਭਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਰਾਤ ਦੇ ਨਾਲ-ਨਾਲ ਦਿਨ ਵੇਲੇ ਵੀ ਖੇਤੀ ਲਈ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਸਰਪੰਚ ਪ੍ਰਿੰਸ ਚਾਵਲਾ ਨੇ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਲਈ ਵਿੱਤੀ ਸਹਾਇਤਾ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਮੁਫ਼ਤ ਬੱਸ ਸੇਵਾ ਵਰਗੀਆਂ ਸਕੀਮਾਂ ਲੋਕਾਂ ਨੂੰ ਵੱਡਾ ਲਾਭ ਪਹੁੰਚਾ ਰਹੀਆਂ ਹਨ।
ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ ਤਹਿਤ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਦੀ ਅਗਵਾਈ ‘ਚ ਸੇਖਾ ਕਲਾਂ ਤੋਂ ਬੱਸ ਰਵਾਨਾ ਗਿਆਨੀ ਰਮਨਦੀਪ ਸ... ਅਗਲੀ ਖ਼ਬਰ ਮਾਨ ਸਰਕਾਰ ਪਛੜੀਆਂ ਸ਼੍ਰੇਣੀਆਂ ਦੇ ਕਰਜ਼ ਮੁਆਫ ਵੱਲ ਧਿਆਨ ਦੇਵੇ-ਪਰਮਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।