07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਿਆ ਮੀਰੀ-ਪੀਰੀ ਖ਼ਾਲਸਾ ਵਹੀਰ ਮਾਰਚ ਦੇ ਰਿਆ ਕੌਮ ਨੂੰ ਏਕਤਾ ਦਾ ਸੰਦੇਸ਼-ਗੁਰਚਰਨ ਸਿੰਘ ਗੋਗੀ ਦੁਸਾਂਝ

ਮੋਗਾ, 6 ਅਗਸਤ (ਗੁਰਤੇਜ ਸਿੰਘ ਬੱਬੀ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੀ 24 ਜੁਲਾਈ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਆਰੰਭ ਕੀਤੀ ਗਈ ਮੀਰੀ-ਪੀਰੀ ਖ਼ਾਲਸਾ ਵਹੀਰ ਦਾ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਇਹ ਵਹੀਰ ਸਿੱਖ ਕੌਮ ਨੂੰ ਇੱਕਜੁੱਟ ਹੋਣ ਅਤੇ ਪੰਥਕ ਮੁੱਦਿਆਂ ‘ਤੇ ਇਕ ਮੰਚ ‘ਤੇ ਆਉਣ ਦਾ ਸੱਦਾ ਦੇ ਕੇ ਗਈ।

ਗੁਰਚਰਨ ਸਿੰਘ ਗੋਗੀ ਅਤੇ ਕਿੱਕਰ ਸਿੰਘ ਜੌੜਾ। 07-08-2026
ਮੋਗਾ, 6 ਅਗਸਤ (ਗੁਰਤੇਜ ਸਿੰਘ ਬੱਬੀ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੀ 24 ਜੁਲਾਈ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਆਰੰਭ ਕੀਤੀ ਗਈ ਮੀਰੀ-ਪੀਰੀ ਖ਼ਾਲਸਾ ਵਹੀਰ ਦਾ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਇਹ ਵਹੀਰ ਸਿੱਖ ਕੌਮ ਨੂੰ ਇੱਕਜੁੱਟ ਹੋਣ ਅਤੇ ਪੰਥਕ ਮੁੱਦਿਆਂ ‘ਤੇ ਇਕ ਮੰਚ ‘ਤੇ ਆਉਣ ਦਾ ਸੱਦਾ ਦੇ ਕੇ ਗਈ। ਇਹ ਪ੍ਰਗਟਾਵਾ ਪਿੰਡ ਦੁਸਾਂਝ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਗੋਗੀ ਸਰੀ ਕੈਨੇਡਾ ਨੇ ਫ਼ੋਨ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਚੱਲੀ ਵਹੀਰ ਕੌਮ ਨੂੰ ਇੱਕਜੁੱਟ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ। ਗੁਰਚਰਨ ਸਿੰਘ ਗੋਗੀ ਅਤੇ ਭਾਈ ਕਿੱਕਰ ਸਿੰਘ ਜੌੜਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵਲੋਂ ਵੱਖ-ਵੱਖ ਏਜੰਸੀਆਂ ਰਾਹੀਂ ਸਿੱਖ ਕੌਮ ਵਿਚ ਵੰਡ ਪਾਉਣ ਦੀਆਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਅਜਿਹੀਆਂ ਚਾਲਾਂ ਕਦੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਕੌਮ ਦੀ ਤਾਕਤ ਅੱਗੇ ਸਫਲ ਨਹੀਂ ਹੋ ਸਕਦੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਸਿੱਖ ਕੌਮ ਦੀ ਇੱਕਜੁੱਟਤਾ ਹੈ। ਇਸ ਮੌਕੇ ਭਾਈ ਕਿੱਕਰ ਸਿੰਘ ਜੌੜਾ ਨੇ ਕਿਹਾ ਕਿ ਜੇਕਰ ਸਮੁੱਚੀ ਕੌਮ ਇਕ ਮੰਚ ‘ਤੇ ਇਕੱਠੀ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰੇ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਇਕੋ ਜਿਹਾ ਹੋਣਾ ਚਾਹੀਦਾ ਹੈ। ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਪਿਛਲੀ ਖ਼ਬਰ ਅਨਮੋਲ ਵੈਲਫੇਅਰ ਕਲੱਬ ਵਲੋਂ ਮੇਲੇ ਮਈਆ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ 24 ਸ਼ਕਤੀਪੀਠਾਂ ਦੀਆਂ ਪਾਵਨ... ਅਗਲੀ ਖ਼ਬਰ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਇਤਿਹਾਸਕ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਕਿਹਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।