07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਨਮੋਲ ਵੈਲਫੇਅਰ ਕਲੱਬ ਵਲੋਂ ਮੇਲੇ ਮਈਆ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ

ਕੋਟ ਈਸੇ ਖਾਂ, 6 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਸ਼ੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ। ਬੈਠਕ ਵਿਚ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਬਾ ਆਗੂ ਸਾਹਿਬ ਸਿੰਘ ਬੋਘੇਵਾਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਨਿਰਮਲ ਸਿੰਘ ਮਨਾਵਾਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਗਤਾਰ ਸਿੰਘ ਚੋਟੀਆਂ ਅਤੇ ਮੋਦਨ ਸਿੰਘ ਨਿਧਾਂ ਵਾਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਬੀ.ਕੇ.ਯੂ. ਲੱਖੋਵਾਲ ਦੀ ਬਲਾਕ ਪੱਧਰੀ ਬੈਠਕ ਸਮੇਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਬਲਾਕ ਪ੍ਰਧਾਨ ਪਿਸ਼ੋਰਾ ਸਿੰਘ ਮੁੰਡੀ ਜਮਾਲ ਤੇ ਹੋਰ ਆਗੂ, ਕਿਸਾਨ। 07-08-2026
ਕੋਟ ਈਸੇ ਖਾਂ, 6 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਸ਼ੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ। ਬੈਠਕ ਵਿਚ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਬਾ ਆਗੂ ਸਾਹਿਬ ਸਿੰਘ ਬੋਘੇਵਾਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਨਿਰਮਲ ਸਿੰਘ ਮਨਾਵਾਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਗਤਾਰ ਸਿੰਘ ਚੋਟੀਆਂ ਅਤੇ ਮੋਦਨ ਸਿੰਘ ਨਿਧਾਂ ਵਾਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਆਗੂਆਂ ਨੇ ਪੰਜਾਬ ਪਾਣੀ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਸੰਸਦ ਕੋਲ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕਰਕੇ ਭੇਜਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਸਬੰਧੀ ਹੁਣ ਤੱਕ ਹੋਏ ਸਾਰੇ ਗੈਰ-ਸੰਵਿਧਾਨਕ ਅਤੇ ਵਿਤਕਰੇ ਪੂਰਨ ਸਮਝੌਤਿਆਂ ਨੂੰ ਰੱਦ ਕਰਕੇ ਉਨ੍ਹਾਂ ਦਾ ਮੁੜ ਮੁਲਾਂਕਣ ਕਰਨ ਲਈ ਵੀ ਪੰਜਾਬ ਵਿਧਾਨ ਸਭਾ ਵਿਚ ਵੱਖਰਾ ਮਤਾ ਪਾਸ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਖੇਤੀ ਲਾਗਤਾਂ ਵਿਚ ਲਗਾਤਾਰ ਵਾਧੇ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਇਸ ਲਈ ਫ਼ਸਲਾਂ ਦੇ ਐਲਾਨੇ ਗਏ ਭਾਅ ਦਾ ਮੁੜ ਮੁਲਾਂਕਣ ਕਰਕੇ ਵਾਧਾ ਕੀਤਾ ਜਾਵੇ ਅਤੇ ਕਾਰਪੋਰੇਟ ਘਰਾਨਿਆਂ ਦੀ ਤਰ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਕਰਜ਼ਾ ਮੁਕਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਸਾਰੀਆਂ ਫ਼ਸਲਾਂ ‘ਤੇ ਕਾਨੂੰਨੀ ਐਮ.ਐਸ.ਪੀ. ਦੀ ਗਾਰੰਟੀ ਦਿੱਤੀ ਜਾਵੇ ਅਤੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਤੁਰੰਤ ਰੱਦ ਕੀਤੀ ਜਾਵੇ। ਇਸ ਤੋਂ ਇਲਾਵਾ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰੇ ਕਿਉਂਕਿ ਵੱਡੇ ਕਾਰਪੋਰੇਟ ਜਗਤ ਦੇ ਇਸ਼ਾਰੇ ‘ਤੇ ਬਣਿਆ ਇਹ ਸਮਝੌਤਾ ਮਿਹਨਤਕਸ਼ ਕਿਸਾਨਾਂ ਵਪਾਰੀਆਂ ਮਜ਼ਦੂਰਾਂ ਦੇ ਉਲਟ ਹੈ। ਆਗੂਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਕੀਤੇ ਜਾ ਰਹੇ ਮੋਰਚੇ ਦੀਆਂ ਤਿਆਰੀਆਂ ਨੂੰ ਪਿੰਡ-ਪਿੰਡ ਅਤੇ ਬਲਾਕ ਪੱਧਰ ‘ਤੇ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਇਸ ਸੰਘਰਸ਼ ਨਾਲ ਜੋੜਿਆ ਜਾਵੇਗਾ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਲੰਢੇਕੇ ਦੇ ਮੁੱਖ ਗੇਟ ਅੱਗੇ ਹਰ ਵੇਲੇ ਖੜ੍ਹਾ ਰਹਿੰਦਾ ਗੰਦਾ ਪਾਣੀ, ਵਿਦਿਆਰਥੀ ਤੇ ਰਾਹਗੀਰ ਪ੍ਰੇਸ਼ਾਨ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।