07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਕੂਲ ਆਫ਼ ਐਮੀਨੈਂਸ ਲੰਢੇਕੇ ਦੇ ਮੁੱਖ ਗੇਟ ਅੱਗੇ ਹਰ ਵੇਲੇ ਖੜ੍ਹਾ ਰਹਿੰਦਾ ਗੰਦਾ ਪਾਣੀ, ਵਿਦਿਆਰਥੀ ਤੇ ਰਾਹਗੀਰ ਪ੍ਰੇਸ਼ਾਨ ਸਰਕਾਰ ਤੇ ਪ੍ਰਸ਼ਾਸਨ ਸਕੂਲ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰੇ-ਨਗਰ ਵਾਸੀ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ’ਚ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਲੰਢੇਕੇ ਸਥਿਤ ਸਕੂਲ ਆਫ਼ ਐਮੀਨੈਂਸ ਦੇ ਮੁੱਖ ਗੇਟ ਅੱਗੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰ ਸਮੇਂ ਪਾਣੀ ਖੜ੍ਹਾ ਰਹਿਣ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਇਸ ਕਾਰਨ ਸਕੂਲ ਵਿਚ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਕੂਲ ਆਫ਼ ਐਮੀਨੈਂਸ ਲੰਢੇਕੇ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਦੀ ਮੂੰਹ ਬੋਲਦੀ ਤਸਵੀਰ। ਅਜੀਤ ਤਸਵੀਰ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਲੰਢੇਕੇ ਸਥਿਤ ਸਕੂਲ ਆਫ਼ ਐਮੀਨੈਂਸ ਦੇ ਮੁੱਖ ਗੇਟ ਅੱਗੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰ ਸਮੇਂ ਪਾਣੀ ਖੜ੍ਹਾ ਰਹਿਣ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਇਸ ਕਾਰਨ ਸਕੂਲ ਵਿਚ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤਾਂ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ, ਜਿਸ ਕਾਰਨ ਸਕੂਲ ਦੇ ਮੁੱਖ ਗੇਟ ਸਾਹਮਣੇ ਚਿੱਕੜ ਅਤੇ ਗੰਦੇ ਪਾਣੀ ਦਾ ਜਮਾਂ ਹੋਣਾ ਆਵਾਜਾਈ ਲਈ ਵੱਡੀ ਰੁਕਾਵਟ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਕੂਲ ਵਿਚ ਰੋਜ਼ਾਨਾ ਆਲੇ-ਦੁਆਲੇ ਦੇ ਕਈ ਪਿੰਡਾਂ ਅਤੇ ਕਸਬਿਆਂ ਤੋਂ ਸੈਂਕੜੇ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਸਕੂਲ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਕਾਰਨ ਵਿਦਿਆਰਥੀਆਂ ਨੂੰ ਕਈ ਵਾਰ ਚਿੱਕੜ ਵਿਚੋਂ ਲੰਘ ਕੇ ਸਕੂਲ ਅੰਦਰ ਜਾਣਾ ਪੈਂਦਾ ਹੈ। ਖ਼ਾਸ ਕਰ ਕੇ ਲੜਕੀਆਂ ਨੂੰ ਇਸ ਕਾਰਨ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਰਸਾਤ ਪੈਣ ਮਗਰੋਂ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ ਅਤੇ ਗੰਦਾ ਪਾਣੀ ਸੜਕ ‘ਤੇ ਫੈਲ ਜਾਣ ਕਾਰਨ ਆਮ ਲੋਕਾਂ ਲਈ ਵੀ ਲੰਘਣਾ ਔਖਾ ਹੋ ਜਾਂਦਾ ਹੈ। ਲੋਕਾਂ ਨੇ ਦੱਸਿਆ ਕਿ ਸੜਕ ਤੋਂ ਲੰਘਣ ਵਾਲੀਆਂ ਤੇਜ਼ ਰਫ਼ਤਾਰ ਬੱਸਾਂ, ਕਾਰਾਂ, ਟਰੈਕਟਰਾਂ ਅਤੇ ਹੋਰ ਵਾਹਨਾਂ ਦੇ ਲੰਘਣ ਸਮੇਂ ਗੰਦੇ ਪਾਣੀ ਅਤੇ ਚਿੱਕੜ ਦੇ ਛਿੱਟੇ ਰਾਹਗੀਰਾਂ ਅਤੇ ਵਿਦਿਆਰਥੀਆਂ ਦੇ ਕੱਪੜਿਆਂ ‘ਤੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਸ਼ਰਮਿੰਦਗੀ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਝੱਲਣਾ ਪੈਂਦਾ ਹੈ। ਕਈ ਵਾਰ ਵਿਦਿਆਰਥੀ ਗੰਦੇ ਕੱਪੜਿਆਂ ਨਾਲ ਹੀ ਸਕੂਲ ਵਿਚ ਜਾਣ ਲਈ ਮਜਬੂਰ ਹੋ ਜਾਂਦੇ ਹਨ। ਸਥਾਨਕ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਕੂਲ ਵਰਗੀ ਮਹੱਤਵਪੂਰਨ ਸੰਸਥਾ ਦੇ ਮੁੱਖ ਗੇਟ ਅੱਗੇ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਹੀਂ ਹੋ ਸਕਿਆ ਤਾਂ ਵਿਕਾਸ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਹੋਣਾ ਸੁਭਾਵਿਕ ਹੈ। ਇਲਾਕਾ ਵਾਸੀਆਂ, ਮਾਪਿਆਂ ਅਤੇ ਸਮਾਜਿਕ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਮੁੱਖ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਹੋਰ ਗੰਭੀਰ ਰੂਪ ਧਾਰ ਸਕਦੀ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਲਈ ਵੀ ਖ਼ਤਰਾ ਬਣ ਸਕਦੀ ਹੈ।
ਪਿਛਲੀ ਖ਼ਬਰ ਜ਼ੋਨਲ ਤਾਇਕਵਾਂਡੋ ਮੁਕਾਬਲਿਆਂ ਵਿਚ ਡਾ. ਸੈਫੂਦੀਨ ਕਿਚਲੂ ਸਕੂਲ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨ ਤੇ ਚਾਂਦੀ ਮੈਡਲ ਜ... ਅਗਲੀ ਖ਼ਬਰ ਅਨਮੋਲ ਵੈਲਫੇਅਰ ਕਲੱਬ ਵਲੋਂ ਮੇਲੇ ਮਈਆ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।