06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਾਸਟਰ ਸੰਤੋਖ ਸਿੰਘ ਤਲਵੰਡੀ ਮੱਲ੍ਹੀਆਂ ਨੇ ਛੱਡੀ ਆਮ ਆਦਮੀ ਪਾਰਟੀ *ਅਕਾਲੀ ਦਲ ਵਾਰਿਸ ਪੰਜਾਬ ਸ਼ਾਮਿਲ

ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਜਸਵਿੰਦਰ ਸਿੰਘ ਸਿੱਧੂ ਦੇ ਸ਼ਾਮਲ ਹੋਣ ਤੋ ਬਾਅਦ ਹਲਕਾ ਧਰਮਕੋਟ ਦੀ ਸਿਆਸਤ ‘ਚ ਲਗਾਤਾਰ ਭੰਨਤੋੜ ਹੋ ਰਹੀ ਹੈ। ਇਲੈੱਕਸ਼ਨ ਤੋ ਛੇ ਮਹੀਨੇ ਪਹਿਲਾਂ ਹੀ ਸੱਤਾਧਾਰੀ ਪਾਰਟੀ ਤੋ ਲੋਕਾਂ ਦਾ ਮੋਹ ਭੰਗ ਹੋਣ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਤਨ ਹੋਣਾ ਸ਼ੁਰੂ ਹੋ ਗਿਆ ਹੈ।

ਮਾਸਟਰ ਸੰਤੋਖ ਸਿੰਘ ਅਤੇ ਸਿੱਧੂ ਪਰਿਵਾਰ। ਡਾਇਰੀਆ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਅਧਿਆਪਕ। ਤਸਵੀਰ : ਨਵਦੀਪ ਸਿੰਘ 07-08-2026
ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਜਸਵਿੰਦਰ ਸਿੰਘ ਸਿੱਧੂ ਦੇ ਸ਼ਾਮਲ ਹੋਣ ਤੋ ਬਾਅਦ ਹਲਕਾ ਧਰਮਕੋਟ ਦੀ ਸਿਆਸਤ ‘ਚ ਲਗਾਤਾਰ ਭੰਨਤੋੜ ਹੋ ਰਹੀ ਹੈ। ਇਲੈੱਕਸ਼ਨ ਤੋ ਛੇ ਮਹੀਨੇ ਪਹਿਲਾਂ ਹੀ ਸੱਤਾਧਾਰੀ ਪਾਰਟੀ ਤੋ ਲੋਕਾਂ ਦਾ ਮੋਹ ਭੰਗ ਹੋਣ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਤਨ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਹਲਕਾ ਧਰਮਕੋਟ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਕੱਦਾਵਰ ਲੀਡਰ ਜਿਨ੍ਹਾਂ ਨੇ ਬਲਾਕ ਸੰਮਤੀ ਦੀ ਚੋਣ ਵੀ ਲੜੀ ਸੀ। ਅੱਜ ਆਮ ਆਦਮੀ ਪਾਰਟੀ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਤੋਂ ਅਤੇ ਭਗਵੰਤ ਮਾਨ ਦੇ ਸਟੇਜੀ ਸ਼ੋਅ ਤੋ ਬਾਹਰ ਨਾ ਆਉਣ ਕਰਕੇ ਪੰਜਾਬ ਦੀ ਵਿਗੜ ਰਹੀ ਅਰਥਵਿਵਸਥਾ ਅਤੇ ਲੈਅ ਐਡ ਆਰਡਰ ਦੀ ਸਥਿਤੀ ਕਰਕੇ ਆਮ ਆਦਮੀ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਜੁਆਇਨ ਕਰਨ ਦਾ ਫ਼ੈਸਲਾ ਕੀਤਾ। ਹਲਕਾ ਧਰਮਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਅਤੇ ਕਿਹਾ ਮਾਸਟਰ ਸੰਤੋਖ ਸਿੰਘ ਪਾਰਟੀ ਦੇ ਮਿਹਨਤੀ ਆਗੂਆਂ ‘ਚੋ ਹਨ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ‘ਚ ਪੰਜਾਬ ਸਰਕਾਰ ਬਣਾਉਣੀ ਹੈ।
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਦੇ ਕੌਂਸਲਰ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਲਈ ਕਰਨਗੇ ਸੰਬੋਧਨ- ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।