06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਰਕਾਰੀ ਸਕੂਲ ’ਚ ਡਾਇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 6 ਅਗਸਤ (ਨਵਦੀਪ ਸਿੰਘ)-ਸ. ਸੀ.

ਅਜੀਤ ਡੈਸਕ 07-08-2026
ਨੱਥੂਵਾਲਾ ਗਰਬੀ, 6 ਅਗਸਤ (ਨਵਦੀਪ ਸਿੰਘ)-ਸ. ਸੀ. ਸੈਕੰ. ਸਕੂਲ ਜੀ.ਟੀ.ਬੀ. ਗੜ੍ਹ (ਮੋਗਾ) ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਟਾਫ਼ ਦੇ ਸਹਿਯੋਗ ਨਾਲ ਡਾਇਰੀਆ (ਉਲਟੀਆਂ-ਦਸਤ) ਦੀ ਰੋਕਥਾਮ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਬਰਸਾਤ ਦੇ ਮੌਸਮ ਵਿਚ ਫੈਲਣ ਵਾਲੀਆਂ ਪੇਟ ਦੀਆਂ ਬਿਮਾਰੀਆਂ ਪ੍ਰਤੀ ਬੱਚਿਆਂ ਨੂੰ ਸੁਚੇਤ ਕਰਨਾ ਸੀ। ਪ੍ਰਿੰਸੀਪਲ ਦਿਲਬਾਗ ਸਿੰਘ ਬਰਾੜ ਨੇ ਕੈਂਪ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ਼ ਦਾ ਨਿਵਾਸ ਹੁੰਦਾ ਹੈ। ਇਸ ਲਈ ਸਾਨੂੰ ਆਪਣੀ ਸਫ਼ਾਈ ਵੱਲ ਖ਼ਾਸ ਧਿਆਨ ਦੇਣਾ ਚਾਹੀਦਾ ਹੈ। ਕਮਲਪ੍ਰੀਤ ਕੌਰ ਸਿੱਧੂ ਸਾਇੰਸ ਅਧਿਆਪਕ ਨੇ ਆਪਣੇ ਵਿਸ਼ੇਸ਼ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਕਿ ਡਾਇਰੀਆ ਦੂਸ਼ਿਤ ਪਾਣੀ ਅਤੇ ਖਰਾਬ ਖਾਣ-ਪੀਣ ਕਾਰਨ ਫੈਲਦਾ ਹੈ। ਇਸ ਤੋਂ ਬਚਣ ਲਈ ਹਮੇਸ਼ਾ ਉੱਬਲਿਆ ਜਾਂ ਸਾਫ਼ ਪਾਣੀ ਪੀਣਾ ਚਾਹੀਦਾ ਹੈ ਅਤੇ ਬਾਜ਼ਾਰ ਦੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਜਾਣ ਤੋਂ ਬਾਅਦ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਦੇ ਤਰੀਕੇ ਵੀ ਸਿਖਾਏ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬੱਚੇ ਨੂੰ ਉਲਟੀ ਜਾਂ ਦਸਤ ਦੀ ਸ਼ਿਕਾਇਤ ਹੁੰਦੀ ਹੈ, ਤਾਂ ਤੁਰੰਤ ਓ.ਆਰ.ਐਸ . ਦਾ ਘੋਲ ਜਾਂ ਲੂਣ-ਖੰਡ ਦਾ ਪਾਣੀ ਦੇਣਾ ਚਾਹੀਦਾ ਹੈ। ਇਸ ਮੌਕੇ ਨਤਾਸ਼ਾ ਮਦਾਨ, ਰਾਜਿੰਦਰ ਕੌਰ, ਸਿਮਰਨਜੀਤ ਕੌਰ, ਅੰਮ੍ਰਿਤਪਾਲ ਕੌਰ ਤੇ ਸਵੀਟੀ ਸਲੂਜਾ ਵੀ ਸ਼ਾਮਲ ਸਨ।
ਪਿਛਲੀ ਖ਼ਬਰ ਮੈਰਿਟ ਸੂਚੀ ’ਚ ਲਗਾਤਾਰ ਤਿੰਨ ਸਥਾਨ ਹਾਿਸਲ ਕਰ ਕੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਰੁਸ਼ਨਾਇਆ ਗਰਲਜ਼ ਕਾਲਜ ਸੁਖਾਨੰਦ ਦਾ ਨਾਂਅ... ਅਗਲੀ ਖ਼ਬਰ ਚੇਅਰਮੈਨ ਜਮਾਲ ਮੁਹੰਮਦ ਕਾਲੇਕੇ ਨੂੰ ਸ਼ਾਹੀ ਇਮਾਮ ਪੰਜਾਬ ਮੌਲਾਣਾ ਮੁਹੰਮਦ ਉਸਮਾਨ ਲੁਧਿਆਣਵੀ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।