06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੈਰਿਟ ਸੂਚੀ ’ਚ ਲਗਾਤਾਰ ਤਿੰਨ ਸਥਾਨ ਹਾਿਸਲ ਕਰ ਕੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਰੁਸ਼ਨਾਇਆ ਗਰਲਜ਼ ਕਾਲਜ ਸੁਖਾਨੰਦ ਦਾ ਨਾਂਅ ਪ੍ਰਬੰਧਕ ਕਮੇਟੀ ਨੇ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੀ ਮੈਰਿਟ ਸੂਚੀ ਵਿਚ ਲਗਾਤਾਰ ਤਿੰਨ ਸਥਾਨ ਹਾਸਲ ਕਰਕੇ ਸੁਖਾਨੰਦ ਵਿੱਦਿਅਕ ਸੰਸਥਾਵਾਂ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਵਲੋਂ ਬੀ.

ਅਜੀਤ ਡੈਸਕ 07-08-2026
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੀ ਮੈਰਿਟ ਸੂਚੀ ਵਿਚ ਲਗਾਤਾਰ ਤਿੰਨ ਸਥਾਨ ਹਾਸਲ ਕਰਕੇ ਸੁਖਾਨੰਦ ਵਿੱਦਿਅਕ ਸੰਸਥਾਵਾਂ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਵਲੋਂ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਚੌਥਾ ਦੇ ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ਅਤੇ ਜਾਰੀ ਕੀਤੀ ਮੈਰਿਟ ਸੂਚੀ ਅਨੁਸਾਰ ਵਿਦਿਆਰਥਣ ਅਰਮਨਦੀਪ ਕੌਰ ਨੇ 9.33 ਐਸ.ਜੀ.ਪੀ.ਏ. ਨਾਲ ਆਲ ਓਵਰ ਦੂਜਾ ਸਥਾਨ, ਮਨਰੀਤ ਕੌਰ ਬਰਾੜ ਨੇ 9.25 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਅਤੇ ਹਰਵੀਨ ਕੌਰ ਨੇ 9.17 ਐਸ.ਜੀ.ਪੀ.ਏ. ਨਾਲ ਚੌਥਾ ਸਥਾਨ ਹਾਸਲ ਕੀਤਾ। ਤਿੰਨਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਹੋਇਆ ਹੈ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਕਿਹਾ ਕਿ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦਾ ਲਗਾਤਾਰ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੇਂਡੂ ਖੇਤਰ ਵਿਚ ਸਥਿਤ ਹੋਣ ਦੇ ਬਾਵਜੂਦ ਸੁਖਾਨੰਦ ਕਾਲਜ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਸ਼ਹਿਰੀ ਕਾਲਜਾਂ ਨਾਲ ਪੂਰੀ ਟੱਕਰ ਦੇਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਪੜ੍ਹਾਈ ਦੇ ਨਾਲ-ਨਾਲ ਫ਼ੈਸ਼ਨ ਡਿਜ਼ਾਇਨਿੰਗ ਦੇ ਹੁਨਰ ਰਾਹੀਂ ਸਵੈ-ਰੁਜ਼ਗਾਰ ਵੀ ਕਰ ਰਹੀਆਂ ਹਨ ਅਤੇ ਕੋਰਸ ਪੂਰਾ ਕਰਨ ਉਪਰੰਤ ਕਈ ਵਿਦਿਆਰਥਣਾਂ ਵਿਦੇਸ਼ਾਂ ਵਿਚ ਵੀ ਇਸ ਹੁਨਰ ਸਦਕਾ ਆਪਣੀ ਨਿਵੇਕਲੀ ਪਹਿਚਾਣ ਬਣਾ ਚੁੱਕੀਆਂ ਹਨ। ਉਨ੍ਹਾਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਗਾਮੀ ਇਮਤਿਹਾਨਾਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਹੌਸਲਾ ਅਫਜਾਈ ਕੀਤੀ। ਪ੍ਰਿੰਸੀਪਲ ਡਾ. ਔਲਖ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੇ ਨਾਲ-ਨਾਲ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਮੁਖੀ ਪ੍ਰੋ. ਜੋਤਪਾਲ ਕੌਰ, ਸਹਾਇਕ ਪ੍ਰੋਫੈਸਰ ਕਮਲਜੀਤ ਕੌਰ ਅਤੇ ਸਹਾਇਕ ਪ੍ਰੋ. ਪ੍ਰਭਜੀਤ ਕੌਰ ਦੀ ਸੁਯੋਗ ਅਗਵਾਈ ਨੂੰ ਦਿੱਤਾ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ, ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਅਜਮੇਰ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਸਿੱਧੂ ਅਤੇ ਜੱਸਾ ਸਿੰਘ ਨੇ ਵੀ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 511.44 ਮੀਟਰ ਪਹੁੰਚਿਆ ਅਗਲੀ ਖ਼ਬਰ ਸਰਕਾਰੀ ਸਕੂਲ ’ਚ ਡਾਇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।