08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ’ਚ ਯੋਗਾ ਅਤੇ ਨੈਚੁਰੋਪੈਥੀ ਦਾ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਅਤੇ ਬੀਬੀ ਰਮਨਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ‘ਚ ਯੋਗਾ ਅਤੇ ਨੈਚੁਰੋਪੈਥੀ ਦਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਪ੍ਰਬੰਧ ਆਨਲਾਈਨ ਕੀਤਾ ਗਿਆ।

ਅਜੀਤ ਡੈਸਕ 08-08-2026
ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਅਤੇ ਬੀਬੀ ਰਮਨਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ‘ਚ ਯੋਗਾ ਅਤੇ ਨੈਚੁਰੋਪੈਥੀ ਦਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਪ੍ਰਬੰਧ ਆਨਲਾਈਨ ਕੀਤਾ ਗਿਆ। ਭਾਰਤੀ ਚਕਿਤਸਕ ਦੇਵੀਦਾਸ ਸਾਵੰਤ ਦੁਆਰਾ ਯੋਗਾ ਅਤੇ ਕੁਦਰਤੀ ਇਲਾਜ ਦੇ ਤਰੀਕੇ ਅਤੇ ਫ਼ਾਇਦਿਆਂ ਬਾਰੇ ਲੈਕਚਰ ਦਿੱਤਾ ਗਿਆ। ਵਿਦਿਆਰਥੀਆਂ ਨੇ ਯੋਗਾ ਅਤੇ ਕੁਦਰਤੀ ਇਲਾਜ ਦੁਆਰਾ ਬਿਮਾਰੀਆਂ ਨੂੰ ਠੀਕ ਕਰਨ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਨਾਲ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਹਾਸਲ ਕੀਤੀ ਕਿ ਕਿਸ ਤਰ੍ਹਾਂ ਯੋਗਾ ਕਰਕੇ ਅਤੇ ਕੁਦਰਤੀ ਇਲਾਜ ਦੁਆਰਾ ਆਪਣੇ ਸਰੀਰ ਨੂੰ ਕਿਵੇਂ ਠੀਕ ਰੱਖਿਆ ਜਾ ਸਕਦਾ ਹੈ, ਖਾਣ ਪੀਣ ਵੱਲ ਧਿਆਨ ਦੇਣ, ਸਰੀਰਕ ਕਸਰਤ ਕਰਨ ਅਤੇ ਵਰਤ ਰੱਖਣਾ ਆਦਿ ਅਜਿਹੀਆਂ ਵਿਧੀਆਂ ਨਾਲ ਸਰੀਰ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਹਾਸਲ ਕੀਤੀ ਕਿ ਜੀਵਨ ਸ਼ੈਲੀ ‘ਚ ਇਹ ਬਹੁਤ ਜਰੂਰੀ ਹੋ ਗਿਆ ਹੈ ਕਿ ਅੰਗਰੇਜ਼ੀ ਦਵਾਈਆਂ ਨਾਲੋਂ ਦੇਸੀ ਤਰੀਕੇ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਦੁਰਗਾ ਦਾਸ ਸਾਵੰਤ ਦੀ ਚਕਿਤਸਾ ਨਾਲ ਸਬੰਧਿਤ ਇਹ ਜਾਣਕਾਰੀ ਵਿਦਿਆਰਥੀਆਂ ਨੇ ਹਾਸਲ ਕੀਤੀ ਜੋ ਕਿ ਉਨ੍ਹਾਂ ਦੇ ਜੀਵਨ ਲਈ ਲਾਭਦਾਇਕ ਸਿੱਧ ਹੋਵੇਗੀ। ਸੰਸਥਾ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਯੋਗ ਅਤੇ ਕੁਦਰਤੀ ਇਲਾਜ ਪ੍ਰਣਾਲੀ ਨੂੰ ਜ਼ਿੰਦਗੀ ‘ਚ ਅਪਣਾਉਣ ਲਈ ਆਖਿਆ ਤਾਂ ਕਿ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਦੁਰਗਾ ਦਾਸ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ‘ਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਤੰਦਰੁਸਤੀ ਨੂੰ ਕਾਇਮ ਰੱਖਿਆ ਜਾ ਸਕੇ।
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਨੇ... ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਚ ਨਵੇਂ ਕਿੱਤਾ ਮੁਖੀ ਸਕਿੱਲ ਆਧਾਰਿਤ ਕੋਰਸਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।