ਸੋਸ਼ਲ ਵੈਲਫੇਅਰ ਕਲੱਬ ਵਲੋਂ ਸਕੂਲ ਦੀਆਂ ਟਾਪਰ ਵਿਦਿਆਰਥਣਾਂ ਦਾ ਸਨਮਾਨ-ਪ੍ਰਧਾਨ ਓ.ਪੀ. ਕੁਮਾਰ
ਮੋਗਾ, 7 ਅਗਸਤ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਵਲੋਂ ਅੱਜ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਮੈਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਕਲਾਸ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ 1 3 ਬੱਚਿਆਂ ਨੂੰ ਸੰਸਥਾ ਵਲੋਂ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਗਿਫ਼ਟ ਵੀ ਦਿੱਤੇ ਗਏ ਤਾਂ ਜੋ ਆਉਣ ਵਾਲੇ ਸਮੇਂ ਵਿਚ ਬਾਕੀ ਬੱਚੇ ਵੀ ਉਨ੍ਹਾਂ ਵਾਂਗ ਪੜ੍ਹਾਈ ਵੱਲ ਵੱਧ ਧਿਆਨ ਦੇਣ।
ਮੋਗਾ, 7 ਅਗਸਤ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਵਲੋਂ ਅੱਜ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਮੈਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਕਲਾਸ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ 1 3 ਬੱਚਿਆਂ ਨੂੰ ਸੰਸਥਾ ਵਲੋਂ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਗਿਫ਼ਟ ਵੀ ਦਿੱਤੇ ਗਏ ਤਾਂ ਜੋ ਆਉਣ ਵਾਲੇ ਸਮੇਂ ਵਿਚ ਬਾਕੀ ਬੱਚੇ ਵੀ ਉਨ੍ਹਾਂ ਵਾਂਗ ਪੜ੍ਹਾਈ ਵੱਲ ਵੱਧ ਧਿਆਨ ਦੇਣ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਸੀਨੀਅਰ ਵਕੀਲ ਬੋਧਰਾਜ ਮਜੀਠੀਆ, ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਜੋਤੀ ਜਗਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਅਨੀਤਾ ਸਿੰਗਲ ਅਤੇ ਕਲੱਬ ਦੇ ਮੈਂਬਰਾਂ ਵਲੋਂ ਸਾਰੀਆਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਹਾਰ ਪਹਿਨਾ ਕੇ ਅਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਨੇ ਕਲੱਬ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਕਸਰ ਹੀ ਇਸ ਸੰਸਥਾ ਵਲੋਂ ਕੀਤੇ ਜਾ ਰਹੇ ਪ੍ਰੋਜੈਕਟਾਂ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ। ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ ਨੇ ਕਲੱਬ ਵਲੋਂ ਕੀਤੇ ਜਾ ਰਹੇ ਕਮਾ ਵਾਰੇ ਕਿਹਾ ਕਿ ਅਜਿਹੇ ਕੰਮਾਂ ਨਾਲ ਸਕੂਲ ਦੇ ਬਾਕੀ ਬੱਚਿਆਂ ‘ਤੇ ਵੀ ਬਹੁਤ ਚੰਗਾ ਅਸਰ ਪਵੇਗਾ ਅਤੇ ਉਹ ਵੀ ਆਉਣ ਵਾਲੇ ਸਮੇਂ ਵਿਚ ਪੜ੍ਹਾਈ ਵੱਲ ਵੱਧ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਮਾਜ ਵਿਚ ਬੱਚਿਆਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਇਸ ਮੌਕੇ ਆਈ.ਐਸ.ਐਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਇਸ ਸੰਸਥਾ ਨਾਲ ਜੁੜ ਕੇ ਮੈਨੂੰ ਦੋ-ਤਿੰਨ ਪ੍ਰੋਜੈਕਟਾਂ ਨੂੰ ਦੇਖਣ ਦਾ ਮੌਕਾ ਮਿਲਿਆ ਹੈ ਮੈਂ ਦੇਖਿਆ ਹੈ ਕਿ ਇਸ ਦੀ ਸਾਰੀ ਟੀਮ ਵਿਚ ਲੋਕ ਭਲਾਈ ਦੇ ਕੰਮ ਕਰਨ ਦਾ ਬਹੁਤ ਜਜ਼ਬਾ ਹੈ। ਉਨ੍ਹਾਂ ਨੇ ਕਲੱਬ ਨੂੰ ਵਿਸ਼ੇਸ਼ ਆਰਥਿਕ ਮਦਦ ਦਾ ਵੀ ਭਰੋਸਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਨਰਿੰਦਰ ਸੂਦ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋ. ਬਲਵਿੰਦਰ ਸਿੰਘ ਜੋ ਸਾਡੇ ਸਾਰੇ ਪ੍ਰੋਜੈਕਟਾਂ ਵਿਚ ਪੂਰੀ ਲਗਨ ਨਾਲ ਸੇਵਾ ਕਰਦੇ ਹਨ, ਉਹ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸਕੱਤਰ ਝਲਮਨ ਦਾਸ ਨੇ ਆਏ ਸਾਰੇ ਦਾ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਯੋਜਨਾ, ਵੰਦਨਾ ਅਤੇ ਸਵਰਾਜ ਤੋਂ ਇਲਾਵਾ ਕਲੱਬ ਦੇ ਅਜੇ ਸਿੰਗਲਾ, ਪ੍ਰੇਮ ਸਿੰਗਲ, ਜੋਗਿੰਦਰ ਸਿੰਗਲਾ, ਪੀ.ਐਸ. ਚਹਿਲ, ਝਲਮਨ ਦਾਸ, ਰਾਜਬਿੰਦਰ ਸਿੰਘ, ਪਰਮਜੀਤ ਪੰਮਾ, ਪਵਨ ਸ਼ਰਮਾ, ਰਜਿੰਦਰ ਕੁਮਾਰ ਵਿੱਕੀ, ਸੁਰੇਸ਼ ਮਹਿੰਦੀਰੱਤਾ, ਰਾਜਵਿੰਦਰ ਸਿੰਘ ਅਤੇ ਅਸ਼ੋਕ ਅਗਰਵਾਲ ਆਦਿ ਹਾਜ਼ਰ ਹੋਏ।