08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦਾ’ ਦਿਨੋਂ-ਦਿਨ ਕਾਫ਼ਲਾ ਵੱਡਾ ਹੋ ਰਿਹਾ ਹੈ- ਜਸਵਿੰਦਰ ਸਿੰਘ ਸਿੱਧੂ

ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦਾ’ ਦਿਨੋ ਦਿਨ ਕਾਫ਼ਲਾ ਵੱਡਾ ਹੋ ਰਿਹਾ ਹੈ ਤੇ ਸੂਬੇ ਦੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਸੂਬੇ ਦੇ ਲੋਕਾਂ ਨੂੰ ਸਿਰਫ਼ ਇੱਕੋ ਇਕ ਪਾਰਟੀ ‘ਤੇ ਭਰੋਸਾ ਰਹਿ ਗਿਆ ਹੈ ਕਿ ਇਹ ਜਥੇਬੰਦੀ ਸੂਬੇ ਨੂੰ ਚਿੱਟੇ ਵਰਗੇ ਕੋਹੜ ਸਮੇਤ ਹੋਰ ਸਮਾਜਿਕ ਬੁਰਾਈਆਂ ਜਿਵੇਂ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਰੇਤ ਮਾਫ਼ੀਆਂ ਨੂੰ ਖ਼ਤਮ ਕਰਕੇ ਮੁੜ ਤੋਂ ਸੂਬੇ ਨੂੰ ਤਰੱਕੀਆਂ ਦੀਆਂ ਲੀਹਾਂ ‘ਤੇ ਪਾ ਸਕਦੀ ਹੈ। ਇਹ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਕੀਤਾ ਤੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਵਲੋਂ ਲਗਾਤਾਰ ਸੂਬੇ ਭਰ ਵਿਚ ਬਾਪੂ ਤਰਸੇਮ ਸਿੰਘ ਤੇ ਐਮ.

ਸਨਿਚਰਵਾਰ, 8 ਅਗਸਤ, 2026 08-08-2026
ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦਾ’ ਦਿਨੋ ਦਿਨ ਕਾਫ਼ਲਾ ਵੱਡਾ ਹੋ ਰਿਹਾ ਹੈ ਤੇ ਸੂਬੇ ਦੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਸੂਬੇ ਦੇ ਲੋਕਾਂ ਨੂੰ ਸਿਰਫ਼ ਇੱਕੋ ਇਕ ਪਾਰਟੀ ‘ਤੇ ਭਰੋਸਾ ਰਹਿ ਗਿਆ ਹੈ ਕਿ ਇਹ ਜਥੇਬੰਦੀ ਸੂਬੇ ਨੂੰ ਚਿੱਟੇ ਵਰਗੇ ਕੋਹੜ ਸਮੇਤ ਹੋਰ ਸਮਾਜਿਕ ਬੁਰਾਈਆਂ ਜਿਵੇਂ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਰੇਤ ਮਾਫ਼ੀਆਂ ਨੂੰ ਖ਼ਤਮ ਕਰਕੇ ਮੁੜ ਤੋਂ ਸੂਬੇ ਨੂੰ ਤਰੱਕੀਆਂ ਦੀਆਂ ਲੀਹਾਂ ‘ਤੇ ਪਾ ਸਕਦੀ ਹੈ। ਇਹ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਕੀਤਾ ਤੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਵਲੋਂ ਲਗਾਤਾਰ ਸੂਬੇ ਭਰ ਵਿਚ ਬਾਪੂ ਤਰਸੇਮ ਸਿੰਘ ਤੇ ਐਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨਾਲ ਮਿਲੇ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਜਥੇਬੰਦੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਰਹੇ ਹਨ। ਸੰਘਰਸ਼ੀ ਯੋਧਾ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕੇ ਸੂਬੇ ਦੇ ਲੋਕ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ ਕੇ ਕਦੋਂ ਵਿਧਾਨ ਸਭਾ ਚੋਣਾ ਹੋਣ ਤੇ ਅਸੀਂ ਸੂਬੇ ਦੀ ਵਾਗਡੋਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਸੌਂਪੀਏ।
ਪਿਛਲੀ ਖ਼ਬਰ ਮਾਨ ਸਰਕਾਰ ਦੇ ਰਾਜ ਵਿਚ ਹਰ ਵਰਗ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ-ਦਰਸ਼ਨ ਸਿੰਘ ਢਿੱਲੋਂ ਅਗਲੀ ਖ਼ਬਰ ਸੇਂਟ ਜਾਰਡਨ ਕਾਨਵੈਂਟ ਸਕੂਲ ’ਚ ਜ਼ੋਨ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।