09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੋਚ ਏਕ ਆਸ਼ਾ ਕੀ ਕਿਰਨ ਐਨ.ਜੀ.ਓ. ਨੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨਿਹਾਲ ਸਿੰਘ ਵਾਲਾ, 8 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਸੈਦੋ ਕੇ ਦਾ ਦੌਰਾ ਕਰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਪਿੰਡ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ।

ਸੈਦੋ ਕੇ ਦੇ ਵਿਕਾਸ ਕਾਰਜਾਂ ਲਈ ਚੈੱਕ ਸੌਂਪਣ ਸਮੇਂ ਮੌਜੂਦ ਵਿਧਾਇਕ ਬਿਲਾਸਪੁਰ, ਪ੍ਰਧਾਨ ਬਰਿੰਦਰ ਮਧੇਕੇ ਅਤੇ ਹੋਰ ਹਸਤੀਆਂ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ ਸੋਚ ਏਕ ਆਸ਼ਾ ਕੀ ਕਿਰਨ ਦੀ ਪ੍ਰਧਾਨ, ਆਸ਼ਾ ਅਰੋੜਾ ਅਤੇ ਮਹਿਲਾ ਮੈਂਬਰ ਸਨੇਹਾ ਮਿੱਤਲ ਨੂੰ ਮਿਸ ਤੀਜ ਕੁਈਨ ਦਾ ਪੁਰਸਕਾਰ ਦਿੰਦੇ ਹੋਏ। ਤਸਵੀਰ : ਅਸ਼ੋਕ ਬਾਂਸਲ 09-08-2026
ਨਿਹਾਲ ਸਿੰਘ ਵਾਲਾ, 8 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਸੈਦੋ ਕੇ ਦਾ ਦੌਰਾ ਕਰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਪਿੰਡ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗਰਾਂਟਾਂ ਪਿੰਡ ਵਿਚ ਸੜਕਾਂ, ਗਲੀਆਂ-ਨਾਲੀਆਂ, ਕਮਿਊਨਿਟੀ ਢਾਂਚੇ ਅਤੇ ਹੋਰ ਲੋਕ ਭਲਾਈ ਦੇ ਕੰਮਾਂ ‘ਤੇ ਖ਼ਰਚ ਕੀਤੀਆਂ ਜਾਣਗੀਆਂ ਤਾਂ ਜੋ ਪਿੰਡ ਵਾਸੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਾਰੀ ਕੀਤੀਆਂ ਗਰਾਂਟਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਲੋਕਾਂ ਨੂੰ ਸਿੱਧਾ ਲਾਭ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਸਰਪੰਚ ਗੁਰਮੀਤ ਕੌਰ, ਹਰਪ੍ਰੀਤ ਸਿੰਘ ਗੱਗੀ ਸਮੇਤ ਪੰਚਾਇਤ ਮੈਂਬਰ, ਪਾਰਟੀ ਆਗੂ, ਸਮਾਜਿਕ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਰਿਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮਰਦਮਸ਼ੁਮਾਰੀ 2027 ’ਚ ਕੇਂਦਰ ਸਰਕਾਰ ਪਛੜੀਆਂ ਜਾਤੀਆਂ ਦੀ ਜਾਤੀ ਆਧਾਰਿਤ ਗਿਣਤੀ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।