09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਬੋਹਰ ’ਚ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਥਾਣਾ ਸਦਰ ਅਬੋਹਰ ਦੀ ਪੁਲਿਸ ਟੀਮ ਨੇ ਅਬੋਹਰ-ਮਲੋਟ ਰੋਡ ’ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 09-08-2026
ਅਬੋਹਰ, 8 ਅਗਸਤ (ਵਿਵੇਕ ਹੂੜੀਆ)-ਥਾਣਾ ਸਦਰ ਅਬੋਹਰ ਦੀ ਪੁਲਿਸ ਟੀਮ ਨੇ ਅਬੋਹਰ-ਮਲੋਟ ਰੋਡ ’ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿਸ ਸ਼ਹਿਰ ਤੋਂ ਲਿਆ ਰਹੇ ਸਨ ਅਤੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪੁਲਿਸ ਟੀਮ ਟੀ-ਪੁਆਇੰਟ ਬਹਾਵਲਵਾਸੀ ਨੇੜੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ’ਤੇ ਇਹ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਸਵਾਰ ਦੋਵਾਂ ਨੌਜਵਾਨਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਹੈਪੀ ਪੁੱਤਰ ਸ਼ਾਮ ਲਾਲ, ਵਾਸੀ ਠਾਕੁਰ ਆਬਾਦੀ, ਗਲੀ ਨੰਬਰ 10 ਅਤੇ ਅਭਿਸ਼ੇਕ ਪੁੱਤਰ ਅਸ਼ੋਕ ਕੁਮਾਰ, ਵਾਸੀ ਗਲੀ ਨੰਬਰ 1, ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਬੀ.ਐਨ.ਐੱਸ.ਦੀਆਂ ਧਾਰਾਵਾਂ 21, 61, 85 ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸਚਿਨ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਅਸ਼ਵਨੀ ਅਤੇ ਅਭਿਸ਼ੇਕ ਚਿੱਟਾ ਵੇਚਣ ਦਾ ਕੰਮ ਕਰਦੇ ਹਨ ਅਤੇ ਗੱਡੀ ’ਚ ਨਸ਼ਾ ਲੈ ਕੇ ਆ ਰਹੇ ਹਨ। ਇਸੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਹ ਬਰਾਮਦਗੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸ਼ਵਨੀ ’ਚ ਅਪਰਾਧਿਕ ਮਾਮਲੇ ਪਹਿਲਾਂ ਵੀ ਦਰਜ ਹਨ, ਜਦਕਿ ਅਭਿਸ਼ੇਕ ’ਚ ਪਹਿਲਾਂ ਕੋਈ ਪਰਚਾ ਦਰਜ ਨਹੀਂ ਸੀ ਅਤੇ ਉਹ ਅਸ਼ਵਨੀ ਦਾ ਦੋਸਤ ਹੈ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂ ਨਦਾਨ ਕੈਂਪ ਅੱਜ ਅਗਲੀ ਖ਼ਬਰ ਲਖਵਿੰਦਰ ਸਿੰਘ ਰੌਂਤਾ ਪ੍ਰਧਾਨ ਅਤੇ ਦਲਜੀਤ ਸਿੰਘ ਹਿੰਮਤਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।