09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਲਪਾਈਨ ਗਰਲਜ਼ ਕਾਲਜ ਰੋਡੇ ਦੇ ਫ਼ੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਨੱਥੂਵਾਲਾ ਗਰਬੀ, 8 ਅਗਸਤ (ਨਵਦੀਪ ਸਿੰਘ)-ਅਲਪਾਈਨ ਗਰਲਜ਼ ਕਾਲਜ ਜੀ. ਟੀ.

ਨਗਰ ਨਿਗਮ ਮੋਗਾ ਦੇ ਦਫ਼ਤਰ ਵਿਖੇ ਮੋਗਾ ਸ਼ਹਿਰ ਦੇ ਐਨ.ਜੀ.ਓ. ਨਾਲ ਮੀਟਿੰਗ ਕਰਦੇ ਮੇਅਰ ਵਿਨੇਪਾਲ ਕੌਰ। ਤਸਵੀਰ : ਅਸ਼ੋਕ ਬਾਂਸਲ 09-08-2026
ਨੱਥੂਵਾਲਾ ਗਰਬੀ, 8 ਅਗਸਤ (ਨਵਦੀਪ ਸਿੰਘ)-ਅਲਪਾਈਨ ਗਰਲਜ਼ ਕਾਲਜ ਜੀ.ਟੀ.ਬੀ. ਗੜ ਰੋਡੇ ਦੇ ਫ਼ੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਅਤੇ ਮਾਣਮੱਤਾ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਨਤੀਜੇ ਵਿਚ ਇੰਦਰਦੀਪ ਕੌਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਇੰਦਰਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਉਸ ਦੀ ਇਸ ਕਾਮਯਾਬੀ ਨੂੰ ਉਸ ਦੀ ਮਿਹਨਤ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਦੱਸਿਆ ਗਿਆ। ਇਸੇ ਤਰ੍ਹਾਂ ਜਸ਼ਨਪ੍ਰੀਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਅਤੇ ਸਿਮਰਜੀਤ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਤਿੰਨਾਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ੈਸ਼ਨ ਡਿਜ਼ਾਇਨਿੰਗ ਦੇ ਖੇਤਰ ਵਿਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਬੰਧਕ ਕੁਲਜਿੰਦਰ ਕੌਰ ਅਤੇ ਸਮੂਹ ਸਟਾਫ਼ ਵਲੋਂ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਕਾਲਜ ਵਿਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਵਿਦਿਆਰਥਣਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਮਿਲ ਰਹੇ ਮੌਕਿਆਂ ਦਾ ਨਤੀਜਾ ਹੈ। ਕਾਲਜ ਦੇ ਪ੍ਰਬੰਧਕ ਕੁਲਜਿੰਦਰ ਕੌਰ ਨੇ ਦੱਸਿਆ ਕਿ ਫ਼ੈਸ਼ਨ ਡਿਜ਼ਾਇਨਿੰਗ ਅੱਜ ਦੇ ਸਮੇਂ ਵਿਚ ਵਿਦਿਆਰਥਣਾਂ ਲਈ ਇਕ ਉੱਭਰਦਾ ਹੋਇਆ ਅਤੇ ਰੋਜ਼ਗਾਰ ਦੇ ਅਨੇਕਾਂ ਮੌਕੇ ਪ੍ਰਦਾਨ ਕਰਨ ਵਾਲਾ ਖੇਤਰ ਹੈ। ਇਸ ਕੋਰਸ ਰਾਹੀਂ ਵਿਦਿਆਰਥਣਾਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਰਚਨਾਤਮਿਕਤਾ, ਡਿਜ਼ਾਇਨਿੰਗ ਅਤੇ ਵਿਹਾਰਕ ਹੁਨਰਾਂ ਨਾਲ ਵੀ ਜੋੜਿਆ ਜਾਂਦਾ ਹੈ। ਕਾਲਜ ਦਾ ਉਦੇਸ਼ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰਾਂ ਨੂੰ ਵਿਕਸਿਤ ਕਰਕੇ ਭਵਿੱਖ ਵਿਚ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਤਿਆਰ ਕਰਨਾ ਹੈ। ਪ੍ਰਬੰਧਕਾ ਨੇ ਕਿਹਾ ਕਿ ਵਿਦਿਆਰਥਣਾਂ ਵਲੋਂ ਪ੍ਰਾਪਤ ਕੀਤੇ ਇਹ ਸ਼ਾਨਦਾਰ ਨਤੀਜੇ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪਿੰਡ ਰਾਜੇਆਣਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਵਿਸ਼ਾਲ ਮੀਟਿੰਗ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਲ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।