10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਕੁਲਵਿੰਦਰ ਸਿੰਘ ਬੱਡੂਵਾਲ ਬਲਾਕ ਪ੍ਰਧਾਨ ਧਰਮਕੋਟ ਨਿਯੁਕਤ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਨਵੀਆਂ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਅਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਹਲਕਾ ਧਰਮਕੋਟ ਤੋਂ ਕੁਲਵਿੰਦਰ ਸਿੰਘ ਬੱਡੂਵਾਲ ਨੂੰ ਹਲਕਾ ਧਰਮਕੋਟ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਹਲਕਾ ਧਰਮਕੋਟ ਦੇ ਸੇਵਾਦਾਰ ਰਵਿੰਦਰ ਸਿੰਘ ਰਵੀ ਗਰੇਵਾਲ ਐਡਵੋਕੇਟ ਨੇ ਇਸ ਨਿਯੁਕਤੀ ਲਈ ਲਾਭ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਲਵਿੰਦਰ ਸਿੰਘ ਬੱਡੂਵਾਲ ਇਕ ਟਕਸਾਲੀ ਕਾਂਗਰਸੀ ਵਰਕਰ ਤੇ ਆਗੂ ਹਨ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਹੁਣ ਉਹ ਬਤੌਰ ਬਲਾਕ ਪ੍ਰਧਾਨ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਮਜ਼ਬੂਤ ਕ ਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦੇ ਸੀਨ. ਪ੍ਰੋ. ਡਾ. ਅਜੇ ਕੁਮਾਰ ਨਾਲ ਕਾਲਜ ਸਟਾਫ਼। ਤਸਵੀਰ : ਹਰਦੇਵ ਸਿੰਘ ਮਾਨ 10-08-2026
ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ ਨਵੀਆਂ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਅਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਹਲਕਾ ਧਰਮਕੋਟ ਤੋਂ ਕੁਲਵਿੰਦਰ ਸਿੰਘ ਬੱਡੂਵਾਲ ਨੂੰ ਹਲਕਾ ਧਰਮਕੋਟ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਹਲਕਾ ਧਰਮਕੋਟ ਦੇ ਸੇਵਾਦਾਰ ਰਵਿੰਦਰ ਸਿੰਘ ਰਵੀ ਗਰੇਵਾਲ ਐਡਵੋਕੇਟ ਨੇ ਇਸ ਨਿਯੁਕਤੀ ਲਈ ਲਾਭ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਲਵਿੰਦਰ ਸਿੰਘ ਬੱਡੂਵਾਲ ਇਕ ਟਕਸਾਲੀ ਕਾਂਗਰਸੀ ਵਰਕਰ ਤੇ ਆਗੂ ਹਨ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਹੁਣ ਉਹ ਬਤੌਰ ਬਲਾਕ ਪ੍ਰਧਾਨ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਮਜ਼ਬੂਤ ਕ ਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਤੇ ਕੁਲਵਿੰਦਰ ਸਿੰਘ ਬੱਡੂਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਅਤੇ ਲਾਭ ਸਿੰਘ ਆਹਲੂਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਹੀ ਤਨੋ ਮਨੋ ਧਨੋ ਕੰਮ ਕੀਤਾ ਹੈ ਅਤੇ ਹੁਣ ਪਾਰਟੀ ਨੇ ਉਨ੍ਹਾਂ ਨੂੰ ਜੋ ਨਵੀਂ ਜ਼ੁੰਮੇਵਾਰੀ ਦਿੱਤੀ ਹੈ, ਉਸ ਨੂੰ ਵੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਰਵਿੰਦਰ ਸਿੰਘ ਰਵੀ ਗਰੇਵਾਲ ਐਡਵੋਕੇਟ ਨੇ ਕਿਹਾ ਕਿ ਉਹ ਹਲਕਾ ਧਰਮਕੋਟ ਤੋਂ ਚੋਣ ਜਿੱਤ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ ਹਲਕਾ ਧਰਮਕੋਟ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਡਿੰਪਲ, ਸ਼ਹਿਰੀ ਪ੍ਰਧਾਨ ਬੌਬੀ ਧਰਮਕੋਟ, ਅਵਤਾਰ ਸਿੰਘ ਮਨਾਵਾਂ ਅਤੇ ਦੁੱਲਾ ਸਿੰਘ ਖੋਸਾ ਰਣਧੀਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜੈ ਮਾਂ ਚਿੰਤਪੁਰਨੀ ਭਜਨ ਮੰਡਲੀ ਵਲੋਂ ਸਾਲਾਨਾ ਲੰਗਰ ਭੰਡਾਰਾ ਲਾਇਆ ਅਗਲੀ ਖ਼ਬਰ ਪਿੰਡ ਤੋਤਾ ਸਿੰਘ ਵਾਲੇ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢ ਕੇ ਪਿੰਡ ਵਾਸੀ ਪਛਤਾਉਣ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।