10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗਊ ਦੀ ਕਰੰਟ ਲੱਗਣ ਕਾਰਨ ਮੌਤ

ਨੱਥੂਵਾਲਾ ਗਰਬੀ, 9 ਅਗਸਤ (ਨਵਦੀਪ ਸਿੰਘ)-ਅੱਜ ਪਿੰਡ ਲੰਡੇ ਵਿਖੇ ਸਾਬਕਾ ਸਰਪੰਚ ਜਗਜੀਤ ਸਿੰਘ ਦੀ ਸੱਜਰ ਸੂਈ ਗਊ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਉਸ ਨੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਪੱਖਾ ਲਗਾਇਆ ਹੋਇਆ ਸੀ।

ਅਜੀਤ ਡੈਸਕ 10-08-2026
ਨੱਥੂਵਾਲਾ ਗਰਬੀ, 9 ਅਗਸਤ (ਨਵਦੀਪ ਸਿੰਘ)-ਅੱਜ ਪਿੰਡ ਲੰਡੇ ਵਿਖੇ ਸਾਬਕਾ ਸਰਪੰਚ ਜਗਜੀਤ ਸਿੰਘ ਦੀ ਸੱਜਰ ਸੂਈ ਗਊ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਉਸ ਨੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਪੱਖਾ ਲਗਾਇਆ ਹੋਇਆ ਸੀ। ਜਦ ਅੱਜ ਸਵੇਰੇ ਉੱਠ ਕੇ ਦੇਖਿਆ ਤਾਂ ਗਊ ਧਰਤੀ ‘ਤੇ ਡਿੱਗੀ ਪਈ ਸੀ ਅਤੇ ਉਸ ਦੇ ਮੂੰਹ ਵਿਚ ਬਿਜਲੀ ਦੀ ਤਾਰ ਸੀ। ਉਸ ਨੇ ਪਹਿਲਾਂ ਪੱਖੇ ਦੀ ਸਵਿੱਚ ਬੰਦ ਕੀਤੀ ਅਤੇ ਤਾਰ ਨੂੰ ਗਊ ਦੇ ਮੂੰਹ ਵਿਚੋਂ ਬਾਹਰ ਕੱਢਿਆ। ਗਊ ਨੂੰ ਜਦ ਡਾਕਟਰ ਨੂੰ ਦਿਖਾਇਆ ਗਿਆ ਤਾਂ ਡਾਕਟਰ ਨੇ ਦੱਸਿਆ ਕਿ ਗਊ ਦੀ ਕਾਫੀ ਦੇਰ ਪਹਿਲਾਂ ਮੌਤ ਹੋ ਚੁੱਕੀ ਹੈ। ਸਾਬਕਾ ਸਰਪੰਚ ਨੇ ਦੱਸਿਆ ਕਿ ਇਹ ਗਊ ਉਸ ਨੇ ਕੁਝ ਦਿਨ ਪਹਿਲਾਂ ਹੀ 90 ਹਜ਼ਾਰ ਰੁਪਏ ਦੀ ਲਿਆਂਦੀ ਸੀ। ਗਊ ਦੀ ਮੌਤ ‘ਤੇ ਪਸ਼ੂ ਪਾਲਕਾਂ ਤੇ ਹੋਰ ਲੋਕਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਾਬਕਾ ਸਰਪੰਚ ਜਗਜੀਤ ਸਿੰਘ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸੂਬੇਦਾਰ ਮੇਜਰ ਸੇਵਾ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਦੀ ਤੀਜੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।