ਕਿਸਾਨਾਂ ਮਜ਼ਦੂਰਾਂ ਵਲੋਂ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਅਹਿਦ
ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟਰੇਡਰ ਯੂਨੀਅਨ ਦੇ ਸੱਦੇ ਤੇ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖ਼ਿਲਾਫ਼ ਅੰਗਰੇਜ਼ੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿਚ ਐਸ. ਡੀ.
ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟਰੇਡਰ ਯੂਨੀਅਨ ਦੇ ਸੱਦੇ ਤੇ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖ਼ਿਲਾਫ਼ ਅੰਗਰੇਜ਼ੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿਚ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲੇ ਮੂਹਰੇ ਧਰਨਾ ਲਗਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਅਤੇ ਕੁੱਲ ਹਿੰਦ ਕਿਸਾਨ ਦੇ ਜਗਜੀਤ ਸਿੰਘ ਧੂੜਕੋਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਰਤ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ, ਨਰੇਗਾ ਨੂੰ ਖ਼ਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ‘ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਵਰਗੇ ਕਦਮਾਂ ਖ਼ਿਲਾਫ਼ ਵਿਸ਼ਾਲ ਸਾਂਝੇ ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕੁਲਦੀਪ ਕੌਰ ਕੁੱਸਾ ਅਤੇ ਬਲਵੰਤ ਸਿੰਘ ਨੇ ਆਖਿਆ ਕਿ ਦੇਸ਼ ਦੇ ਹਾਕਮਾਂ ਵਲੋਂ ਕਿਸਾਨ, ਮਜ਼ਦੂਰ , ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫ਼ਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣ ਮਿਥ ਕੇ ਅੱਗੇ ਵਧਾਇਆ ਜਾ ਰਿਹਾ ਹੈ, ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣ ਸਰਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵਲੋਂ ਇੱਥੋਂ ਦੇ ਜਲ, ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਅਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਨਿਆਂ ਦੀ ਅੰਨੀ ਲੁੱਟ ਦਾ ਸਾਧਨ ਬਣਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਧਰਨੇ ਨੂੰ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਗੁਰਮੁਖ ਸਿੰਘ, ਕੇਵਲ ਸਿੰਘ, ਕਰਮਜੀਤ ਕੌਰ, ਜੰਗੀਰ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਦਿੱਤ ਸਿੰਘ ਦੀਨਾ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਤਵੰਤ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਰਾਜਵੀਰ ਸਿੰਘ ਹਾਜ਼ਰ ਸਨ। ਹੁਕਮ ਸਿੰਘ ਰਾਮਾਂ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਸਟੇਜੀ ਸਕੱਤਰ ਦੀ ਭੂਮਿਕਾ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਔਰਤਾਂ ਹਾਜ਼ਰ ਸਨ। ਮੋਟਰਸਾਈਕਲ ਚੋਰੀ ਮੋਗਾ, 10 ਅਗਸਤ (ਅਸ਼ੋਕ ਬਾਂਸਲ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ‘ਚ ਖੜਾ ਹੀਰੋ ਹਾਂਡਾ ਮੋਟਰਸਾਈਕਲ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਦਲੀਪ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਸਰਦਾਰ ਨਗਰ ਮੋਗਾ ਨੇ ਦੱਸਿਆ ਕਿ ਉਹ ਆਪਣੇ ਹੀਰੋ ਹਾਂਡਾ ਮੋਟਰਸਾਈਕਲ ਨੰਬਰ ਪੀ.ਬੀ. 29 ਐਲ 6040 ‘ਤੇ ਮਿਤੀ 7 ਅਗਸਤ ਨੂੰ ਸਵੇਰੇ ਕਰੀਬ 11:30 ਵਜੇ ਗੁਰਦੁਆਰਾ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਦੇ ਅੰਦਰ ਲਗਾ ਕੇ ਆਪ ਅੰਦਰ ਮੱਥਾ ਟੇਕਣ ਚਲਿਆ ਗਿਆ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਉੱਥੋਂ ਗ਼ਾਇਬ ਸੀ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਇਸ ਸਬੰਧੀ ਉਸ ਨੇ ਥਾਣਾ ਸਿਟੀ ਮੋਗਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।