12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੰਟਰਨੈਸ਼ਨਲ ਯੂਥ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਕਰਵਾਏ ਗੁਰੂ ਨਾਨਕ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ

ਮੋਗਾ, 11 ਅਗਸਤ (ਅਜੀਤ ਬਿਊਰੋ)-’ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਪ੍ਰਿੰਸੀਪਲ ਗੁਰਿੰਦਰਜੀਤ ਸਿੰਘ ਭੁੱਲਰ। 12-08-2026
ਮੋਗਾ, 11 ਅਗਸਤ (ਅਜੀਤ ਬਿਊਰੋ)-’ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ‘ਅਜੀਤ’ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਵਲੋਂ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨਾਲ ਕਾਲਜ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦੌਰਾਨ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਇਲਾਕੇ ਦੀ ਇਕ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸਨੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਕਲੱਬ ਸਰਗਰਮ ਹਨ। ਇਨ੍ਹਾਂ ਵਿਚ ਸਾਹਿਤਕ, ਸਭਿਆਚਾਰਕ, ਵਾਤਾਵਰਨ, ਖੇਡਾਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਨਾਲ ਸਬੰਧਿਤ ਕਲੱਬ ਸ਼ਾਮਿਲ ਹਨ। ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਨਵੀਆਂ ਕਲਾਵਾਂ ਸਿੱਖਣ, ਆਤਮ-ਵਿਸ਼ਵਾਸ ਵਧਾਉਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਇਸੇ ਮੰਤਵ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਸਭਿਆਚਾਰਕ, ਸਾਹਿਤਕ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ‘ਅਜੀਤ’ ਦੇ ਪੱਤਰਕਾਰ ਜਸਪਾਲ ਸਿੰਘ ਬੱਬੀ ਤੇ ਸਟਾਫ਼ ਵੀ ਹਾਜ਼ਰ ਸੀ। ਮੁਲਾਕਾਤ ਦੇ ਅੰਤ ਵਿਚ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਪੱਤਰਕਾਰ ਜਸਪਾਲ ਸਿੰਘ ਬੱਬੀ ਵਲੋਂ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਮੈਕਰੋ ਗਲੋਬਲ ਵਿਚ ਆਨਲਾਈਨ ਤੇ ਆਫ਼ਲਾਈਨ ਕਰਨਾ ਹੋਇਆ ਆਸਾਨ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।