ਪਿੰਡ ਲੋਹਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣ ਮੀਟਿੰਗ
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਪਿੰਡ ਲੋਹਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਹਲਕਾ ਧਰਮਕੋਟ ਦੇ ਇੰਚਾਰਜ ਬਲਰਾਜ ਸਿੰਘ ਖਾਲਸਾ ਦੀ ਅਗਵਾਈ ਹੇਠ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਸਬੰਧੀ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਪਿੰਡ ਲੋਹਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਹਲਕਾ ਧਰਮਕੋਟ ਦੇ ਇੰਚਾਰਜ ਬਲਰਾਜ ਸਿੰਘ ਖਾਲਸਾ ਦੀ ਅਗਵਾਈ ਹੇਠ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ਸਬੰਧੀ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਬਲਰਾਜ ਸਿੰਘ ਖਾਲਸਾ ਨੇ ਵਰਕਰਾਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਏ। ਆਗੂਆਂ ਅਤੇ ਵਰਕਰਾਂ ਨੇ ਸਿੱਖ ਪੰਥ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਥਕ ਹਿਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਪਾਰਟੀ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਸਰਗਰਮੀਆਂ ਬਾਰੇ ਗੱਲਬਾਤ ਹੋਈ। ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡਾਂ ਵਿਚ ਨੌਜਵਾਨਾਂ ਨਾਲ ਸੰਪਰਕ ਵਧਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਯਤਨ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਪਿੰਡ ਲੋਹਗੜ੍ਹ ਤੋਂ ਇਲਾਵਾ ਹਲਕੇ ਨਾਲ ਸਬੰਧਿਤ ਪਾਰਟੀ ਵਰਕਰ ਅਤੇ ਆਗੂ ਵੀ ਹਾਜ਼ਰ ਸਨ।