12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਮਿਡਲ ਸਮਾਰਟ ਸਕੂਲ ਫਤਹਿਗੜ੍ਹ ਕੋਰੋਟਾਣਾ ਵਿਖੇ ਤੋਪਖਾਨਾ ਯੂਨਿਟ ਵਲੋਂ ਆਜ਼ਾਦੀ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਪਰਮਜੀਤ ਸਿੰਘ)-ਸਰਕਾਰੀ ਮਿਡਲ ਸਮਾਰਟ ਸਕੂਲ ਫਤਿਹਗੜ੍ਹ ਕੋਰੋਟਾਣਾ ਵਿਖੇ ਫਿਰੋਜ਼ਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਤੋਪਖਾਨਾ ਯੂਨਿਟ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਲੈਫਟੀਨੈਂਟ ਲਵਦੀਪ ਪਠਾਣੀਆਂ ਦੀ ਅਗਵਾਈ ਹੇਠ ਕਰਵਾਇਆ ਗਿਆ| ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 12-08-2026
ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਪਰਮਜੀਤ ਸਿੰਘ)-ਸਰਕਾਰੀ ਮਿਡਲ ਸਮਾਰਟ ਸਕੂਲ ਫਤਿਹਗੜ੍ਹ ਕੋਰੋਟਾਣਾ ਵਿਖੇ ਫਿਰੋਜ਼ਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਤੋਪਖਾਨਾ ਯੂਨਿਟ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਲੈਫਟੀਨੈਂਟ ਲਵਦੀਪ ਪਠਾਣੀਆਂ ਦੀ ਅਗਵਾਈ ਹੇਠ ਕਰਵਾਇਆ ਗਿਆ| ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਫੌਜੀ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਦੇਸ਼ ਦੀ ਆਜ਼ਾਦੀ ਹਾਸਲ ਕਰਨ ਲਈ ਅਨੇਕਾਂ ਦੇਸ਼ ਭਗਤਾਂ ਨੇ ਬਹੁਤ ਲੰਮਾ ਸੰਘਰਸ਼ ਕੀਤਾ ਤੇ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਆਜ਼ਾਦੀ ਨੂੰ ਕਾਇਮ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥੀਆਂ ਲਈ ਵਾਲੀਬਾਲ ਅਤੇ ਖੋ-ਖੋ ਦੇ ਦਿਲਚਸਪ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਤੋਪਖਾਨਾ ਯੂਨਿਟ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸਰਕਾਰੀ ਮਿਡਲ ਸਮਾਰਟ ਸਕੂਲ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਇੰਡੀਅਨ ਐਕਸ ਸਰਵਿਸਿਜ਼ ਲੀਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਭਿੰਡਰ ਨੇ ਕਿਹਾ ਕਿ ਫੌਜ ਅਤੇ ਆਮ ਨਾਗਰਿਕਾਂ ਵਿਚਕਾਰ ਅਜਿਹੇ ਸਮਾਗਮ ਆਪਸੀ ਸਾਂਝ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਤੋਂ ਆਈ ਤੋਪਖਾਨਾ ਯੂਨਿਟ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਹੋਇਆ ਇਹ ਸਮਾਗਮ ਸਿਵਲ ਅਤੇ ਆਰਮੀ ਦੇ ਬਿਹਤਰ ਤਾਲਮੇਲ ਦੀ ਇਕ ਵਿਲੱਖਣ ਮਿਸਾਲ ਬਣਿਆ।
ਪਿਛਲੀ ਖ਼ਬਰ ਫਸਟ ਚੁਆਇਸ ਆਇਲਟਸ ਸੈਂਟਰ ਨੇ ਲਗਵਾਇਆ ਸਾਈਪ੍ਰਸ ਦਾ ਸਟੱਡੀ ਵੀਜ਼ਾ ਅਗਲੀ ਖ਼ਬਰ ਬੀ.ਕੇ.ਯੂ. ਖੋਸਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।