13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 12 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।

ਪੰਥਕ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਦਾ ਹੋਇਆ ਰਾਗੀ ਜਥਾ। ਤਸਵੀਰ: ਅਮੋਲਕ ਸਿੰਘ ਕਲਸੀ 13-08-2026
ਕਿਸ਼ਨਪੁਰਾ ਕਲਾਂ, 12 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਅੰਤ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ ਆਦਿ ਵਲੋਂ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਮਲਕੀਤ ਸਿੰਘ ਮੀਤ ਗ੍ਰੰਥੀ, ਈਸ਼ਵਰ ਸਿੰਘ ਆੜ੍ਹਤੀਆ, ਰਾਜਾ ਮੱਟੂ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਬਾਬਾ ਰਾਮ ਰਤਨ ਸਿੰਘ, ਹਰਜਿੰਦਰ ਸਿੰਘ ਔਲਖ, ਦਰਸ਼ਨ ਸਿੰਘ, ਕੁਲਵੰਤ ਸਿੰਘ ਕੰਤਾ, ਜਿੰਦਰ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਭਵਾਨੀਗੜ੍ਹ ’ਚ 15 ਨੂੰ ਅਗਲੀ ਖ਼ਬਰ ਪ੍ਰਭਜੀਤ ਸਿੰਘ ਗਿੱਲ ਬਣੇ ਐਸ.ਸੀ. ਸੈੱਲ ਕਾਂਗਰਸ ਕਮੇਟੀ ਮੋਗਾ ਦੇ ਜਨਰਲ ਸਕੱਤਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਦਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।