14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ੋਨਲ ਖੇਡਾਂ ਵਿਚ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਪਹਿਲੇ ਸਥਾਨਾਂ ’ਤੇ ਰਿਹਾ

ਅਜੀਤਵਾਲ, 13 ਅਗਸਤ (ਹਰਦੇਵ ਸਿੰਘ ਮਾਨ)-ਮਾਲਵੇ ਖੇਤਰ ਦੀ ਉੱਘੀ ਧਾਰਮਿਕ ਅਤੇ ਸਤਿਕਾਰਤ ਸ਼ਖ਼ਸੀਅਤ ਸੰਤ ਗਿਆਨੀ ਵੀਰ ਸਿੰਘ ਮੱਦੋਕੇ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਪਿਛਲੇ ਕਈ ਦਹਾਕਿਆਂ ਤੋਂ ਪੇਂਡੂ ਖੇਤਰ ਦੇ ਬੱਚਿਆਂ ਲਈ ਚਾਨਣ ਮੁਨਾਰਾ ਬਣੀ ਹੋਈ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਗੁਰੂਸਰ ਮੱਦੋਕੇ ਦੇ ਬੱਚਿਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਪਹਿਲੇ ਸਥਾਨਾਂ ਨਾਲ ਜਿੱਤ ਦਰਜ ਕੀਤੀ। ਸਕੂਲ ਖਿਡਾਰੀਆਂ ਨੇ ਅੰਡਰ-14 ਬੈਡਮਿੰਟਨ ਵਿਚ ਪਹਿਲਾ, ਅੰਡਰ-17 ਬੈਡਮਿੰਟਨ ਵਿਚ ਲੜਕੀਆਂ ਨੇ ਪਹਿਲਾ, ਫੁੱਟਬਾਲ ਅੰਡਰ-17 ਵਿਚ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 14-08-2026
ਅਜੀਤਵਾਲ, 13 ਅਗਸਤ (ਹਰਦੇਵ ਸਿੰਘ ਮਾਨ)-ਮਾਲਵੇ ਖੇਤਰ ਦੀ ਉੱਘੀ ਧਾਰਮਿਕ ਅਤੇ ਸਤਿਕਾਰਤ ਸ਼ਖ਼ਸੀਅਤ ਸੰਤ ਗਿਆਨੀ ਵੀਰ ਸਿੰਘ ਮੱਦੋਕੇ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਪਿਛਲੇ ਕਈ ਦਹਾਕਿਆਂ ਤੋਂ ਪੇਂਡੂ ਖੇਤਰ ਦੇ ਬੱਚਿਆਂ ਲਈ ਚਾਨਣ ਮੁਨਾਰਾ ਬਣੀ ਹੋਈ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਗੁਰੂਸਰ ਮੱਦੋਕੇ ਦੇ ਬੱਚਿਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਪਹਿਲੇ ਸਥਾਨਾਂ ਨਾਲ ਜਿੱਤ ਦਰਜ ਕੀਤੀ। ਸਕੂਲ ਖਿਡਾਰੀਆਂ ਨੇ ਅੰਡਰ-14 ਬੈਡਮਿੰਟਨ ਵਿਚ ਪਹਿਲਾ, ਅੰਡਰ-17 ਬੈਡਮਿੰਟਨ ਵਿਚ ਲੜਕੀਆਂ ਨੇ ਪਹਿਲਾ, ਫੁੱਟਬਾਲ ਅੰਡਰ-17 ਵਿਚ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਉੱਥੇ ਹੀ ਲੜਕੀਆਂ ਅੰਡਰ-14 ਅਤੇ 17 ਸਾਲ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-19 ਰੱਸਾਕਸ਼ੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਅੰਡਰ-17 ਬੈਡਮਿੰਟਨ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਇਨਾ ਸ਼ਾਨਦਾਰ ਜਿੱਤਾਂ ਉਪਰੰਤ ਬੱਚਿਆਂ ਦਾ ਸਕੂਲ ਆਉਣ ਤੇ ਸਮੂਹ ਮੈਨੇਜਮੈਂਟ ਕਮੇਟੀ ਸਕੂਲ ਸਟਾਫ਼ ਅਤੇ ਪ੍ਰਿੰਸੀਪਲ ਵਲੋਂ ਸਵਾਗਤ ਕਰਦਿਆਂ ਆਸ਼ੀਰਵਾਦ ਦਿੱਤਾ ਗਿਆ। ਪ੍ਰਿੰਸੀਪਲ ਮੈਡਮ ਪਰਵਿੰਦਰ ਕੌਰ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਸਮੁੱਚੀ ਮੈਨੇਜਮੈਂਟ ਦੇ ਅਣਥੱਕ ਯਤਨਾਂ ਅਤੇ ਸਟਾਫ਼ ਦੀ ਮਿਹਨਤ ਨਾਲ ਪੇਂਡੂ ਖੇਤਰ ਵਿਚ ਹੋਣ ਦੇ ਬਾਵਜੂਦ ਵੀ ਸਕੂਲ ਪੜਾਈ, ਖੇਡਾਂ, ਧਾਰਮਿਕ ਗਤੀਵਿਧੀਆਂ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਿਹਾ ਹੈ, ਜਿਸ ਵਿਚ ਹੋਰ ਵਾਧਾ ਕਰਦਿਆਂ ਜ਼ੋਨਲ ਪੱਧਰ ਦੀਆਂ ਹੋਈਆਂ ਇਨ੍ਹਾਂ ਖੇਡਾਂ ਵਿਚ ਪਹਿਲੇ ਸਥਾਨ ਪ੍ਰਾਪਤ ਕਰਕੇ ਸਕੂਲ ਦੇ ਵਿਦਿਆਰਥੀ ਖਿਡਾਰੀਆਂ ਨੇ ਸੰਸਥਾ, ਸਟਾਫ਼ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੁਖਮੰਦਰ ਸਿੰਘ, ਡੀ.ਪੀ ਕੁਲਵੰਤ ਸਿੰਘ ਢਿੱਲੋਂ, ਪ੍ਰਦੀਪ ਕੌਰ, ਹਰਮਨਦੀਪ ਕੌਰ, ਜਸਪ੍ਰੀਤ ਸਿੰਘ, ਹਰਤੇਜ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਇਲਟਸ ਵਿਚੋਂ 7.5 ਬੈਂਡ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਦੇ 4 ਆਗੂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ ਹਰਜੋਤ ਸਿੰਘ ਡੇਮਰੂ ਬਣੇ ਅਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।