15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਿਖੇ 70ਵੀਂਆਂ ਜ਼ੋਨਲ ਖੇਡਾਂ ਦਾ ਸ਼ਾਨਦਾਰ ਆਗਾਜ਼ ਫੁੱਟਬਾਲ ਮੁਕਾਬਲਿਆਂ ‘ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਲੈ ਰਹੀਆਂ ਭਾਗ

ਬਾਘਾ ਪੁਰਾਣਾ, 14 ਅਗਸਤ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਜੋਨ ਬਾਘਾ ਪੁਰਾਣਾ ਦੀਆਂ 70ਵੀਂਆਂ ਜ਼ੋਨਲ ਖੇਡਾਂ 2026-27 ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨਾਲ ਮੈਦਾਨ ਵਿੱਚ ਉੱਤਰਨ ਲਈ ਪ੍ਰੇਰਿਤ ਕੀਤਾ।

ਡਾਇਰੈਕਟਰ ਅਮਨਜੀਤ ਸਿੰਘ ਬਰਾੜ ਖਿਡਾਰੀ ਦਾ ਹੌਸਲਾ ਵਧਾਉਂਦੇ ਹੋਏ। ਤਸਵੀਰ : ਕਾਠਪਾਲ ਰਗਬੀ ਮੁਕਾਬਲਿਆਂ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਖਿਡਾਰਨਾਂ ਜੇਤੂ ਅੰਦਾਜ਼ ਵਿਚ ਸਕੂਲ ਸਟਾਫ਼ ਨਾਲ। ਤਸਵੀਰ : ਨਵਦੀਪ ਸਿੰਘ 15-08-2026
ਬਾਘਾ ਪੁਰਾਣਾ, 14 ਅਗਸਤ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਜੋਨ ਬਾਘਾ ਪੁਰਾਣਾ ਦੀਆਂ 70ਵੀਂਆਂ ਜ਼ੋਨਲ ਖੇਡਾਂ 2026-27 ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨਾਲ ਮੈਦਾਨ ਵਿੱਚ ਉੱਤਰਨ ਲਈ ਪ੍ਰੇਰਿਤ ਕੀਤਾ। ਜ਼ੋਨ ਬਾਘਾ ਪੁਰਾਣਾ ਅਧੀਨ ਕਰਵਾਏ ਜਾ ਰਹੇ ਫੁੱਟਬਾਲ ਮੁਕਾਬਲਿਆਂ ਦੇ ਪਹਿਲੇ ਮੈਚ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਅਮਨਜੀਤ ਸਿੰਘ ਬਰਾੜ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਪਹਿਲਾ ਮੁਕਾਬਲਾ ਪੀ.ਸੀ.ਐਸ. ਅਤੇ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ। ਪਹਿਲੇ ਦਿਨ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਮੁਕਾਬਲੇ ਕਰਵਾਏ ਗਏ, ਜਦ ਕਿ ਇਸ ਤੋਂ ਬਾਅਦ ਲੜਕਿਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਨ੍ਹਾਂ ਜ਼ੋਨਲ ਮੁਕਾਬਲਿਆਂ ਵਿਚ ਸਕੂਲ ਆਫ਼ ਐਮੀਨੈਂਸ, ਪੀ . ਸੀ.ਐਸ., ਜੀ.ਐਨ. ਕਾਨਵੈਂਟ ਸਕੂਲ ਭੁੱਲਰ, ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ, ਸਰਕਾਰੀ ਹਾਈ ਸਕੂਲ ਬਰਾਜ, ਰਾਜਾ ਪੀਰ ਸਕੂਲ ਰਾਜੇਆਣਾ ਅਤੇ ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਸਮੇਤ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਮੈਦਾਨ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਮੈਨ ਸ. ਨਰ ਸਿੰਘ ਬਰਾੜ ਨੇ ਜ਼ੋਨ ਕਮੇਟੀ ਦੇ ਅਹੁਦੇਦਾਰਾਂ, ਕੋਚਾਂ ਅਤੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਜਿੱਤ-ਹਾਰ ਦੀ ਪਰਵਾਹ ਕੀਤੇ ਬਿਨਾਂ ਪੂਰੀ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜ਼ੋਨ ਕਮੇਟੀ ਦੇ ਸਕੱਤਰ ਡੀ.ਪੀ.ਈ. ਸੁਖਦੇਵ ਸਿੰਘ, ਡੀ.ਪੀ.ਈ. ਹਰਜਿੰਦਰ ਸਿੰਘ, ਡੀ.ਪੀ.ਈ. ਜਗਵੀਰ ਸਿੰਘ, ਡੀ.ਪੀ.ਈ. ਮਨਜਿੰਦਰ ਸਿੰਘ ਸੀਪਾ, ਡੀ.ਪੀ.ਈ. ਹਰਦੀਪ ਕੌਰ, ਡੀ.ਪੀ.ਈ. ਹਰਪ੍ਰੀਤ ਸਿੰਘ ਅਤੇ ਡੀ.ਪੀ.ਈ. ਸੁਖਦੇਵ ਸਿੰਘ ਸਮੇਤ ਜ਼ੋਨ ਕਮੇਟੀ ਦੇ ਅਹੁਦੇਦਾਰ, ਕੋਚ ਅਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੱਖਣ ਬਰਾੜ ਤੇ ਪ੍ਰਧਾਨ ਭੁੱਲਰ ਵਲੋਂ ਨਿੰਦਾ ਅਗਲੀ ਖ਼ਬਰ ਮਾਤਾ ਦਰਸ਼ਨਾਂ ਦੇਵੀ ਬਾਂਸਲ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।