15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਸਟੈਨੋ ਤਰਨਜੀਤ ਕੌਰ, ਪ੍ਰੋਗਰਾਮ ਅਫ਼ਸਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਮੋਗਾ ਦੇ ਐਨ.

ਅਜੀਤ ਡੈਸਕ 15-08-2026
ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਸਟੈਨੋ ਤਰਨਜੀਤ ਕੌਰ, ਪ੍ਰੋਗਰਾਮ ਅਫ਼ਸਰ ਸਟੇਟ ਐਵਾਰਡੀ ਡਾ.ਦੀਪਕ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਮੋਗਾ ਦੇ ਐਨ.ਐਸ.ਐਸ. ਵਲੰਟੀਅਰਜ਼ ਵਲੋਂ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਚੰਡੀਗੜ੍ਹ ਵਿਖੇ ਭਾਗ ਲਿਆ। ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਸਕੂਲ ਮੁਖੀ ਰਜਨੀ ਬਾਲਾ ਦੀ ਅਗਵਾਈ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਮਰਿੰਦਰ ਸਿੰਘ, ਆਕਾਸ਼ਦੀਪ ਸਿੰਘ, ਅਰਸ਼ਦੀਪ ਸਿੰਘ, ਜਸਕਰਨ, ਰਾਜਦੀਪ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜ ਰੋਜ਼ਾ ਸਟੇਟ ਪੱਧਰੀ ਵਰਕਸ਼ਾਪ ਵਿੱਚ ਭਾਗ ਲਿਆ। ਡਰੋਲੀ ਭਾਈ ਦੇ ਇਹਨਾਂ ਵਿਦਿਆਰਥੀਆਂ ਵਲੋਂ ਸਟੇਟ ਪੱਧਰੀ ਐਨ.ਐਸ.ਐਸ. ਵਰਕਸ਼ਾਪ ਵਿਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿਚੋਂ ਚੰਗੀ ਕਾਰਗੁਜ਼ਾਰੀ ਕਰਦੇ ਹੋਏ ਬੈੱਸਟ ਵਲੰਟੀਅਰਜ਼ ਦਾ ਖ਼ਿਤਾਬ ਹਾਸਿਲ ਕੀਤਾ ਗਿਆ। ਜਿਸ ਦੌਰਾਨ ਇਨ੍ਹਾਂ ਨੂੰ ਕੌਮੀ ਸੇਵਾ ਯੋਜਨਾ ਦੇ ਉਦੇਸ਼ਾਂ ਬਾਰੇ ਦੱਸਿਆ। ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਕੁਲਵਿੰਦਰ ਸਿੰਘ ਨੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਡੀ.ਈ.ਓ. ਅਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਨੇ ਡਰੋਲੀ ਭਾਈ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਵਰਨਕਾਰ ਸੰਘ ਅਤੇ ਵਪਾਰ ਮੰਡਲ ਮੋਗਾ ਵਲੋਂ ਭਾਈ ਜਤਿੰਦਰਪਾਲ ਸਿੰਘ ਸਨਮਾਨਿਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੱਖਣ ਬਰਾੜ ਤੇ ਪ੍ਰਧਾਨ ਭੁੱਲਰ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।