15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗਲੋਬਲ ਵਿਜਡਮ ਸਕੂਲ ਧਰਮਕੋਟ ’ਚ ਤੀਆਂ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਪਬਲਿਕ ਸਕੂਲ ਖੁਖਰਾਣਾ ਵਿਖੇ ਸਾਵਣ ਦੇ ਪਵਿੱਤਰ ਅਤੇ ਸੁਹਾਵਣੇ ਮਹੀਨੇ ਦੀ ਆਮਦ ‘ਤੇ ਤੀਜ ਦਾ ਤਿਉਹਾਰ ਬਹੁਤ ਹੀ ਧੂਮਧਾਮ, ਉਤਸ਼ਾਹ ਅਤੇ ਮਨਮੋਹਕ ਅੰਦਾਜ਼ ਨਾਲ ਮਨਾਇਆ ਗਿਆ। ਸਮੁੱਚੇ ਸਕੂਲ ਵਿਹੜੇ ਨੂੰ ਪੰਜਾਬੀ ਸਭਿਆਚਾਰ ਦੇ ਰੰਗ-ਬਿਰੰਗੇ ਰੰਗਾਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ।

ਤਿਰੰਗਾ ਸਾਡੀ ਕੌਮੀ ਏਕਤਾ, ਆਜ਼ਾਦੀ ਅਤੇ ਮਾਣ-ਸਨਮਾਨ ਦਾ ਪ੍ਰਤੀਕ-ਚੇਅਰਮੈਨ ਕੁਲਵੰਤ ਸਿੰਘ ਸੰਧੂ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਪਬਲਿਕ ਸਕੂਲ ਖੁਖਰਾਣਾ ਵਿਖੇ ਸਾਵਣ ਦੇ ਪਵਿੱਤਰ ਅਤੇ ਸੁਹਾਵਣੇ ਮਹੀਨੇ ਦੀ ਆਮਦ ‘ਤੇ ਤੀਜ ਦਾ ਤਿਉਹਾਰ ਬਹੁਤ ਹੀ ਧੂਮਧਾਮ, ਉਤਸ਼ਾਹ ਅਤੇ ਮਨਮੋਹਕ ਅੰਦਾਜ਼ ਨਾਲ ਮਨਾਇਆ ਗਿਆ। ਸਮੁੱਚੇ ਸਕੂਲ ਵਿਹੜੇ ਨੂੰ ਪੰਜਾਬੀ ਸਭਿਆਚਾਰ ਦੇ ਰੰਗ-ਬਿਰੰਗੇ ਰੰਗਾਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਪੰਜਾਬੀ ਵਿਰਸੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਨੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਸਮਾਗਮ ਦਾ ਸ਼ਾਨਦਾਰ ਆਗਾਜ਼ ਇਕ ਪ੍ਰਭਾਵਸ਼ਾਲੀ ਸਵਾਗਤੀ ਭਾਸ਼ਣ ਨਾਲ ਹੋਇਆ, ਜਿਸ ਵਿਚ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਜੀ ਆਇਆਂ ਨੂੰ ਆਖਿਆ ਗਿਆ। ਇਸ ਤੋਂ ਬਾਅਦ ਤੀਜ ਦੇ ਤਿਉਹਾਰ ਦੀ ਇਤਿਹਾਸਕ, ਸਮਾਜਿਕ ਅਤੇ ਸਭਿਆਚਾਰਕ ਮਹੱਤਤਾ ਨੂੰ ਦਰਸਾਉਂਦਾ ਇਕ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਵਿਚ ਸਾਵਣ ਦੇ ਮਹੀਨੇ, ਧੀਆਂ ਭੈਣਾਂ ਦੇ ਸਤਿਕਾਰ ਅਤੇ ਤੀਜ ਦੀਆਂ ਪਰੰਪਰਾਵਾਂ ਤੋਂ ਜਾਣੂੰ ਕਰਵਾਇਆ ਗਿਆ। ਸਭਿਆਚਾਰਕ ਵੰਨਗੀਆਂ ਦੀ ਲੜੀ ਵਿਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਦੋ ਲੋਕ ਗੀਤਾਂ ਦੀਆਂ ਬੇਮਿਸਾਲ ਪੇਸ਼ਕਾਰੀਆਂ ਨੇ ਸਮਾਂ ਬੰਨ੍ਹ ਦਿੱਤਾ। ਬੱਚਿਆਂ ਨੇ ਆਪਣੀ ਮਿੱਠੀ ਅਤੇ ਸੁਰੀਲੀ ਆਵਾਜ਼ ਵਿਚ ਗਾਇਕੀ ਦਾ ਸ਼ਾਨਦਾਰ ਜੌਹਰ ਦਿਖਾ ਕੇ ਸਭ ਦਾ ਮਨ ਮੋਹ ਲਿਆ। ਇਸ ਸਮਾਗਮ ਦੀ ਸਭ ਤੋਂ ਭਾਵਪੂਰਤ ਪੇਸ਼ਕਾਰੀ ਵਿਦਿਆਰਥੀਆਂ ਵਲੋਂ ਖੇਡਿਆ ਗਿਆ ਸੰਧਾਰਾ ਨਾਟਕ ਰਿਹਾ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਵਿਚ ਰਿਸ਼ਤਿਆਂ ਦੀ ਅਹਿਮੀਅਤ, ਪਰਿਵਾਰਕ ਸਾਂਝ ਅਤੇ ਧੀਆਂ ਭੈਣਾਂ ਪ੍ਰਤੀ ਅਪਣੱਤ ਦੇ ਗੂੜ੍ਹੇ ਸੰਬੰਧਾਂ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਮੰਚ ‘ਤੇ ਪੇਸ਼ ਕੀਤਾ, ਜਿਸ ਨੇ ਹਾਜ਼ਰੀਨ ਦੇ ਦਿਲਾਂ ਨੂੰ ਛੂਹ ਲਿਆ। ਇਸ ਤੋਂ ਇਲਾਵਾ ਸਕੂਲ ਦੀਆਂ ਅਲੱਗ-ਅਲੱਗ ਜਮਾਤਾਂ ਦੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਰਚਨਾਤਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਮਹਿੰਦੀ ਲਗਾਉਣ, ਘੜਾ ਸਜਾਉਣ ਅਤੇ ਕਰੋਸ਼ੀਆ ਬੁਣਨ ਦੇ ਮੁਕਾਬਲੇ ਸ਼ਾਮਿਲ ਸਨ। ਮਹਿੰਦੀ ਮੁਕਾਬਲੇ ਵਿਚ ਹੱਥਾਂ ‘ਤੇ ਉੱਕਰੀਆਂ ਬਾਰੀਕ ਲਕੀਰਾਂ, ਘੜਾ ਸਜਾਉਣ ਵਿਚ ਕਲਾਤਮਿਕ ਰੰਗਾਂ ਦੀ ਵਰਤੋਂ ਅਤੇ ਕਰੋਸ਼ੀਆ ਬੁਣਨ ਵਿਚ ਬੱਚਿਆਂ ਦੇ ਧੀਰਜ ਤੇ ਹੁਨਰ ਨੇ ਸਭ ਨੂੰ ਹੈਰਾਨ ਕਰ ਦਿੱਤਾ। ਪ੍ਰੋਗਰਾਮ ਦਾ ਸਭ ਤੋਂ ਵੱਡਾ ਆਕਰਸ਼ਨ ਮਿਸ ਤੀਜ ਦਾ ਮੁਕਾਬਲਾ ਰਿਹਾ। ਮਿਸ ਤੀਜ ਦਾ ਖ਼ਿਤਾਬ ਜਿੱਤਣ ਵਾਲੀ ਵਿਦਿਆਰਥਣ ਨੇ ਆਪਣੀ ਪ੍ਰਭਾਵਸ਼ਾਲੀ ਸ਼ਖ਼ਸੀਅਤ, ਪੰਜਾਬੀ ਬੋਲੀਆਂ ਦੀ ਮਨਮੋਹਕ ਪੇਸ਼ਕਾਰੀ, ਸੁਚੱਜੀ ਗੱਲਬਾਤ, ਬੇਮਿਸਾਲ ਆਤਮ-ਵਿਸ਼ਵਾਸ ਅਤੇ ਸ਼ੁੱਧ ਪੰਜਾਬੀ ਪਹਿਰਾਵੇ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ, ਜਿਸ ਦੇ ਆਧਾਰ ‘ਤੇ ਉਸ ਨੂੰ ਮਿਸ ਤੀਜ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਸਮਾਗਮ ਦੇ ਅੰਤ ਵਿਚ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਲੋਕ ਨਾਚ ਗਿੱਧਾ ਪ੍ਰੋਗਰਾਮ ਦਾ ਮੁੱਖ ਰਿਹਾ। ਪਰੰਪਰਾਗਤ ਪੰਜਾਬੀ ਪਹਿਰਾਵੇ ਵਿਚ ਸਜੀਆਂ ਵਿਦਿਆਰਥਣਾਂ ਨੇ ਜਦੋਂ ਢੋਲ ਦੀ ਥਾਪ ਅਤੇ ਤਾਲੀਆਂ ਦੀ ਗੂੰਜ ਨਾਲ ਪੰਜਾਬੀ ਬੋਲੀਆਂ ਪਾ ਕੇ ਗਿੱਧਾ ਪੇਸ਼ ਕੀਤਾ, ਤਾਂ ਪੂਰਾ ਪੰਡਾਲ ਝੂਮ ਉੱਠਿਆ। ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਨੈਤਿਕ ਮੁੱਲਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਸਟਾਫ਼ ਦੀ ਯੋਗ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਵਲੋਂ ਮਿਸ ਤੀਜ ਦੀ ਜੇਤੂ ਵਿਦਿਆਰਥਣ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ, ਯਾਦਗਾਰੀ ਚਿੰਨ੍ਹ ਅਤੇ ਸ਼ਲਾਘਾ ਪੱਤਰ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਵਿਜੇ ਧੀਰ ਐਡਵੋਕੇਟ ਨੂੰ ਮਜ਼ਦੂਰ ਜਥੇਬੰਦੀਆਂ ਨੇ ਕੀਤਾ ਸਨਮਾਨਿ... ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਵਫ਼ਦ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।