15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਪੂਲ ਪਾਰਟੀ ਦਾ ਲਿਆ ਭਰਪੂਰ ਆਨੰਦ

ਸਮਾਧ ਭਾਈ, 14 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਕਲਾਸ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।

ਅਜੀਤ’ ਉਪ ਦਫ਼ਤਰ ਮੋਗਾ ਵਲੋਂ ਖ਼ੂਨਦਾਨ ਕੈਂਪ ਲਗਾਉਣਾ ਮਨੁੱਖਤਾ ਦੇ ਭਲੇ ਦਾ ਕਾਰਜ-ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ 15-08-2026
ਸਮਾਧ ਭਾਈ, 14 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਕਲਾਸ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਸੁਰੱਖਿਆ ਦੇ ਪੂਰੇ ਪ੍ਰਬੰਧਾਂ ਦੇ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਨੇ ਬੱਚਿਆਂ ਨੂੰ ਯਾਦਗਾਰ ਅਨੁਭਵ ਪ੍ਰਦਾਨ ਕੀਤਾ ਅਤੇ ਰੰਗ-ਬਿਰੰਗੇ ਸਵਿਮਿੰਗ ਪੂਲ ਵਿਚ ਬੱਚਿਆਂ ਨੇ ਪਾਣੀ ਦੀਆਂ ਖੇਡਾਂ ਦਾ ਭਰਪੂਰ ਆਨੰਦ ਮਾਣਿਆਂ ਅਤੇ ਸੰਗੀਤ ਦੀ ਧੁਨ ‘ਤੇ ਖੂਬ ਮਸਤੀ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਸਮਾਜਿਕ ਭਾਵਨਾ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖ਼ੁਸ਼ਗਵਾਰ ਅਤੇ ਰਚਨਾਤਮਿਕ ਮਾਹੌਲ ਪ੍ਰਦਾਨ ਕਰਨਾ ਹੈ। ਇਸ ਮੌਕੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਸਕੂਲ ਦੀ ਪਹਿਲੀ ਤਰਜੀਹ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਗਿਆਨ ਵਰਧਕ, ਮਨੋਰੰਜਕ ਅਤੇ ਰੋਚਿਕ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਬੱਚਿਆਂ ਦੇ ਉਤਸ਼ਾਹ ਨੂੰ ਹੋਰ ਵਧਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।
ਪਿਛਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਦੇ ਸਮਰੱਥ ਬਰਜਿੰਦਰ ਸਿੰਘ ਮੱਖਣ ਬਰਾੜ- ਸੁਰਜੀਤ ਸਿੰਘ ਲੋਹਾਰਾ ਅਗਲੀ ਖ਼ਬਰ ਟੀ.ਐਲ.ਐਫ. ਕਿੰਡਰਗਾਰਟਨ ਵਿਚ ਅਲਫਾਬੈਟ ਟਰੇਨ ਗਤੀਵਿਧੀ ਰਾਹੀਂ ਬੱਚਿਆਂ ਨੇ ਖੇਡ-ਖੇਡ ਵਿਚ ਸਿੱਖੇ ਅੱਖਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।