15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਯੂ.ਕੇ. ਇੰਟਰਨੈਸ਼ਨਲ ਸਕੂਲ ’ਚ ਮਨਾਇਆ ਗਿਆ ਰਾਸ਼ਟਰੀ ਤਿਉਹਾਰ ‘ਸੁਤੰਤਰਤਾ ਦਿਵਸ’

ਧਰਮਕੋਟ, 14 ਅਗਸਤ (ਪਰਮਜੀਤ ਸਿੰਘ)-ਇਲਾਕੇ ਦੇ ਨਾਮਵਰ ਸੰਸਥਾ ਯੂ. ਕੇ.

ਅਜੀਤ ਡੈਸਕ 15-08-2026
ਧਰਮਕੋਟ, 14 ਅਗਸਤ (ਪਰਮਜੀਤ ਸਿੰਘ)-ਇਲਾਕੇ ਦੇ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਅੱਜ ‘ਸੁਤੰਤਰਤਾ ਦਿਵਸ’ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਅਤੇ ਰਾਸ਼ਟਰੀ ਗੀਤ ਦੁਆਰਾ ਕੀਤੀ ਗਈ। ਇਸ ਮੌਕੇ ਸਾਰੇ ਹੀ ਸਕੂਲ ਦੇ ਵਿਦਿਆਰਥੀਆਂ ਦੇ ਦੁਆਰਾ ਦੇਸ਼ ਭਗਤੀ ਦੇ ਗੀਤ, ਭੰਗੜਾ, ਭਾਸ਼ਣ, ਕਵਿਤਾਵਾਂ ਉਚਾਰਨ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਅਤੇ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਬਹੁਤ- ਬਹੁਤ ਮੁਬਾਰਕਾਂ ਦਿੱਤੀਆਂ ਅਤੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਸਮੇਂ ਪੂਰੇ ਹਿੰਦੁਸਤਾਨ ਵਿਚ ਆਈਆਂ ਔਂਕੜਾਂ ਅਤੇ ਦੇਸ਼ ਭਗਤਾਂ ਦੀਆਂ ਦਿੱਤੀਆਂ ਕੁਰਬਾਨੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ, ਮਿਹਨਤ ਤੇ ਇਮਾਨਦਾਰੀ ਨਾਲ ਦੇਸ਼ ਨੂੰ ਹੋਰ ਅੱਗੇ ਲਿਜਾਣ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।
ਪਿਛਲੀ ਖ਼ਬਰ ਹਰਜੋਤ ਡੇਮਰੂ ਨੇ ਦੂਸਰੀ ਵਾਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਦੇ ਸਮਰੱਥ ਬਰਜਿੰਦਰ ਸਿੰਘ ਮੱਖਣ ਬਰਾੜ- ਸੁਰਜੀਤ ਸਿੰਘ ਲੋਹਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।