15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਬਾਬਾ ਭਾਗ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਤੀਜ ਦਾ ਤਿਉਹਾਰ ਮਨਾਇਆ

ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ‘ਤੀਆਂ ਤ੍ਰਿੰਞਣ’ ਵਿਸ਼ੇ ਅਧੀਨ ਸਾਵਣ ਦੇ ਪਵਿੱਤਰ ਤਿਉਹਾਰ ‘ਤੀਜ’ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਪੂਰੇ ਸਕੂਲ ਨੂੰ ਰਵਾਇਤੀ ਤੇ ਸਭਿਆਚਾਰਕ ਢੰਗ ਨਾਲ ਸਜਾਇਆ ਗਿਆ।

ਪ੍ਰਭ ਆਸਰਾ ਵੈੱਲਫੇਅਰ ਕਲੱਬ ਨੇ ਬਜ਼ੁਰਗਾਂ ਦੇ ਆਧਾਰ ਤੇ ਵੋਟਰ ਕਾਰਡ ਬਣਵਾਉਣ ਦਾ ਚੁੱਕਿਆ ਬੀੜਾ-ਭਾਵਨਾ ਬਾਂਸਲ 15-08-2026
ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ‘ਤੀਆਂ ਤ੍ਰਿੰਞਣ’ ਵਿਸ਼ੇ ਅਧੀਨ ਸਾਵਣ ਦੇ ਪਵਿੱਤਰ ਤਿਉਹਾਰ ‘ਤੀਜ’ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਪੂਰੇ ਸਕੂਲ ਨੂੰ ਰਵਾਇਤੀ ਤੇ ਸਭਿਆਚਾਰਕ ਢੰਗ ਨਾਲ ਸਜਾਇਆ ਗਿਆ। ਸਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਡੇਰਾ ਭੋਰਾ ਵਾਲੇ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਦਿਆ ਸਿੰਘ, ਜੱਸਾ ਸਿੰਘ ਬਰਾੜ, ਮੁੱਖ ਮਹਿਮਾਨ ਮੈਡਮ ਗੁਰਜੀਤ ਕੌਰ ਤੇ ਮੈਡਮ ਵੀਰਪਾਲ ਕੌਰ ਵਲੋਂ ਸਮੂਹ ਸੰਸਥਾ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਦੀ ਹਾਜ਼ਰੀ ਵਿਚ ਹੋਈ। ਪੰਜਾਬੀ ਪਹਿਰਾਵੇ ਵਿਚ ਸੱਜੀਆਂ ਵਿਦਿਆਰਥਣਾਂ ਨੇ ਲੋਕ ਨਾਚ ਗਿੱਧਾ, ਲੋਕ ਗੀਤਾਂ ਅਤੇ ਬੋਲੀਆਂ ਰਾਹੀਂ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕਰਕੇ ਮਾਹੌਲ ਨੂੰ ਰੰਗਾਰੰਗ ਬਣਾ ਦਿੱਤਾ। ਸਕੂਲ ਦੇ ਵਿਹੜੇ ਵਿਚ ਪੀਂਘਾਂ ਝੂਟਣ ਅਤੇ ਮਹਿੰਦੀ ਲਗਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਬ ਆਨੰਦ ਮਾਣਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਨੇ ਸਮੂਹ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਤਿਉਹਾਰ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਬੇਹੱਦ ਜ਼ਰੂਰੀ ਹਨ। ਸਾਨੂੰ ਆਪਣੇ ਸ਼ਾਨਾਮੱਤੇ ਪੰਜਾਬੀ ਵਿਰਸੇ ‘ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਮਨਦੀਪ ਕੌਰ ਨੂੰ ‘ਮਿਸ ਤੀਜ’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਸਨਮਾਨ ਚਿੰਨ੍ਹ ਭੇਟ ਕੀਤੇ ਗਏ।
ਪਿਛਲੀ ਖ਼ਬਰ ਆਈ.ਜੀ. ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਵਿਜੇ ਦਾ ਅਗਰਵਾਲ ਵੁਮੈਨ ਸੈਲ ਵਲੋਂ ਸਨਮਾਨ ਅਗਲੀ ਖ਼ਬਰ ਡੀ.ਐਨ. ਮਾਡਲ ਸਕੂਲ ਵਿਖੇ ਆਜ਼ਾਦੀ ਦਿਵਸ ਦੇ ਜਸ਼ਨ ਦੇਸ਼ ਭਗਤੀ ਦੇ ਜੋਸ਼ ਨਾਲ ਰੰਗੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।