15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਗਬੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਜ਼ੋਨ ਭਰ ’ਚ ਪਹਿਲੇ ਸਥਾਨ ’ਤੇ

ਨੱਥੂਵਾਲਾ ਗਰਬੀ, 14 ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਨੂੰ ਬਣਾਈ ਰੱਖਣ ਦੀ ਕੀਤੀ ਅਪੀਲ 15-08-2026
ਨੱਥੂਵਾਲਾ ਗਰਬੀ, 14 ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜੋਨ ਪੱਧਰ ਦੀਆਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ 19 (ਲੜਕੀਆਂ) ਵਲੋਂ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-19 (ਲੜਕੀਆਂ) ‘ਚ ਫ਼ਰੀਦਕੋਟ ਸਕੂਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣ-ਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਮੈਡਮ ਰੇਣੁਕਾ ਨੇ ਇੰਨਾ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਨਾਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰਨਾਂ ਦੀ ਸਖ਼ਤ ਮਿਹਨਤ ਅਤੇ ਰਗਬੀ ਕੋਚ ਗੁਰਮੇਜ ਸਿੰਘ ਅਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਨਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।