18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਨਮਾਨਿਤ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਕੌਮੀ ਕਾਰਜਕਾਰਨੀ ਦਾ ਵਿਸਥਾਰ ਕਰਦਿਆਂ ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ। ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਮੋਗਾ ਵਿਖੇ ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸ਼ਰਮਾ ਐਡਵੋਕੇਟ ਦੀ ਅਗਵਾਈ ਵਿਚ ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 18-08-2026

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਕੌਮੀ ਕਾਰਜਕਾਰਨੀ ਦਾ ਵਿਸਥਾਰ ਕਰਦਿਆਂ ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ। ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਮੋਗਾ ਵਿਖੇ ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸ਼ਰਮਾ ਐਡਵੋਕੇਟ ਦੀ ਅਗਵਾਈ ਵਿਚ ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰਮੇਸ਼ ਗਰੋਵਰ, ਸ਼੍ਰੋਮਣੀ ਅਕਾਲੀ ਦਲ ਆਈ.ਟੀ.ਸੈਲ. ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜਤਿੰਦਰ ਕਿੰਗਰਾ, ਸ਼੍ਰੋਮਣੀ ਅਕਾਲੀ ਦਲ ਲੀਗਲ ਸੈਲ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਸ਼ਰਮਾ ਐਡਵੋਕੇਟ ਅਤੇ ਵਰਿੰਦਰ ਗਰਗ ਐਡਵੋਕੇਟ ਨੇ ਸੀਨੀਅਰ ਐਡਵੋਕੇਟ ਵਿਜੇ ਧੀਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਐਵਰੋਕੇਟ ਰਮੇਸ਼ ਗਰੋਵਰ, ਜਤਿੰਦਰ ਕਿੰਗਰਾ, ਪਵਨ ਸ਼ਰਮਾ, ਸਤਵੀਰ ਸਿੰਘ ਸੱਤੀ, ਗੁਰਮੇਲ ਸਿੰਘ , ਉਮੰਗ ਚੋਪੜਾ, ਚੰਦਰ ਪ੍ਰਕਾਸ਼, ਗੋਪਾਲ ਬਾਂਸਲ, ਸਤਨਾਮ ਸਿੰਘ, ਅਮਤੇਸ਼ਵਰ ਸ਼ਰਮਾ, ਮੋਹਿਤ ਕੰਬੋਜ, ਜਸਪ੍ਰੀਤ ਸੰਧੂ, ਅਨਿਲ ਗੁਪਤਾ, ਸੁਰੇਸ਼, ਹਰਿੰਦਰ ਹੇਅਰ ਅਤੇ ਅੰਕਿਤ ਗੁਪਤਾ ਨੇ ਵਧਾਈ ਦਿੱਤੀ।

ਪਿਛਲੀ ਖ਼ਬਰ 20 ਅਗਸਤ ਨੂੰ ਬਠਿੰਡਾ ਧਰਨੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ-ਬਲੌਰ ਸਿੰਘ ਘੱਲ ਕਲਾਂ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਮਲਿਆਂ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।