18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਰਿਸ ਪੰਜਾਬ ਦੇ ਹਲਕਾ ਮੋਗਾ ਤੋਂ ਉਮੀਦਵਾਰ ਗੁਰਮੀਤ ਸਿੰਘ ਦੇ ਹੱਕ ’ਚ ਬੁੱਕਣ ਵਾਲਾ ’ਚ ਹੋਇਆ ਭਰਵਾਂ ਇਕੱਠ

ਮੋਗਾ, 17 ਅਗਸਤ (ਗੁਰਤੇਜ ਸਿੰਘ ਬੱਬੀ)-ਵਾਰਿਸ ਪੰਜਾਬ ਦੇ ਅੱਜ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਹੱਕ ਵਿਚ ਪਿੰਡ ਬੁੱਕਣ ਵਾਲਾ ਵਿਖੇ ਇਕ ਭਰਵਾਂ ਇਕੱਠ ਹੋਇਆ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਯੂਥ ਪ੍ਰਧਾਨ ਸਤਨਾਮ ਸਿੰਘ ਲੋਪੋ, ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ, ਸੀਨੀਅਰ ਆਗੂ ਅਮਰਜੀਤ ਸਿੰਘ ਲੰਢੇਕੇ, ਬਸੰਤ ਸਿੰਘ ਦੌਲਤਪੁਰਾ ਦੇ ਪਿਤਾ ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ।

ਅਜੀਤ ਡੈਸਕ 18-08-2026
ਮੋਗਾ, 17 ਅਗਸਤ (ਗੁਰਤੇਜ ਸਿੰਘ ਬੱਬੀ)-ਵਾਰਿਸ ਪੰਜਾਬ ਦੇ ਅੱਜ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਹੱਕ ਵਿਚ ਪਿੰਡ ਬੁੱਕਣ ਵਾਲਾ ਵਿਖੇ ਇਕ ਭਰਵਾਂ ਇਕੱਠ ਹੋਇਆ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਯੂਥ ਪ੍ਰਧਾਨ ਸਤਨਾਮ ਸਿੰਘ ਲੋਪੋ, ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ, ਸੀਨੀਅਰ ਆਗੂ ਅਮਰਜੀਤ ਸਿੰਘ ਲੰਢੇਕੇ, ਬਸੰਤ ਸਿੰਘ ਦੌਲਤਪੁਰਾ ਦੇ ਪਿਤਾ ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ। ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ ਦੀ ਮਾਤਾ ਸਵਰਨਜੀਤ ਕੌਰ ਨੂੰ ਸਿਰਪਾਉ ਦੇ ਕੇ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਪਿੰਡ ਵਾਸੀਆਂ ਵਲੋਂ ਲੱਡੂ ਵੰਡ ਕੇ ਖੁਸੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮਰਥਨ ਦੇਣ ਦੀ ਵੱਡੀ ਲੋੜ ਹੈ ਕਿਉਂਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਦਿੱਤਾ ਅਤੇ ਅੱਜ ਪੰਜਾਬ ਇਕ ਬੇਲਗ਼ਾਮ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸੂਬੇ ਵਿਚ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤਰਨਦੀਪ ਸਿੰਘ ਅਤੇ ਭਰਾ ਜਗਜਿੰਦਰ ਸਿੰਘ ਵਲੋਂ ਨਗਰ ਦੇ ਸਮਰਥਨ ਦੇਣ ਤੇ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਮੋਗਾ ਵਲੋਂ ਅੰਤਰ-ਰਾਸ਼ਟਰੀ ਯੁਵਕ ਦਿਵਸ ਮਨਾਇਆ ਅਗਲੀ ਖ਼ਬਰ ਡੀ.ਐੱਸ. ਬਲੌਸਮ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।