ਅਗਨੀ ਪਥ ਯੋਜਨਾ ਤਹਿਤ ਸੈਨਾ ਭਰਤੀ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹਾਂ-ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸੰਨੀ ਟਾਵਰ ਮੋਗਾ ਦੇ ਸਥਾਨ ‘ਤੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ (ਬ) ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਹੋਈ ਜਿਸ ਦੌਰਾਨ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਵਿਜੇ ਧੀਰ, ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜੋ ਹਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਗਿਆ ਹੈ, ਉਹ ਕਾਇਰਤਾ ਭਰਿਆ ਕਾਰਨਾਮਾ ਹੈ ਅਤੇ ਇਸ ਘਿਣਾਉਣੀ ਹਰਕਤ ਦੀ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਜੰਮ ਕੇ ਨਿੰਦਿਆਂ ਕਰਦਾ ਹੈ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੀ ਹੈ।
ਹ
ਹਰਮਨਜੀਤ ਸਿੰਘ ਬਰਾੜ, ਅਮਨਿੰਦਰ ਸਿੰਘ ਸੈਦੋਕੇ, ਅਮਰਿੰਦਰ ਸਿੰਘ ਵਿਕੀ, ਜਸਕਰਨ ਸਿੰਘ ਜੱਸੀ ਮਾਣੂੰਕੇ, ਹਰਮਨ ਬਰਾੜ ਖੋਟੇ|
19-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸੰਨੀ ਟਾਵਰ ਮੋਗਾ ਦੇ ਸਥਾਨ ‘ਤੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ (ਬ) ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਹੋਈ ਜਿਸ ਦੌਰਾਨ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਵਿਜੇ ਧੀਰ, ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜੋ ਹਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਗਿਆ ਹੈ, ਉਹ ਕਾਇਰਤਾ ਭਰਿਆ ਕਾਰਨਾਮਾ ਹੈ ਅਤੇ ਇਸ ਘਿਣਾਉਣੀ ਹਰਕਤ ਦੀ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਜੰਮ ਕੇ ਨਿੰਦਿਆਂ ਕਰਦਾ ਹੈ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਟੁੱਟਣ ਨਹੀਂ ਸੀ ਦਿੱਤਾ ਉਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਵੀ ਕਦਰਾਂ ਕੀਮਤਾਂ ਤੇ ਭਾਈਚਾਰਕ ਸਾਂਝ ਨੂੰ ਪਹਿਲ ਦਿੱਤੀ ਹੈ ਅਤੇ ਸੁਖਬੀਰ ਸਿੰਘ ਬਾਦਲ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ ਤੇ ਜਦ ਉਹ ਮਾਤਾ ਸਾਹਿਬ ਦੇਵਾਂ ਦੇ ਸਥਾਨ ‘ਤੇ ਸਨ ਤਾਂ ਇਕ ਵਿਅਕਤੀ ਜੋ ਨਿਹੰਗ ਸਿੰਘ ਬਾਣੇ ਵਿਚ ਸੀ ਨੇ ਹਮਲਾ ਬੋਲ ਦਿੱਤਾ, ਪਰ ਹਮਲਾ ਕਰਨ ਵਾਲਾ ਗੁਰੂ ਦੋਖੀ ਹੈ ਤੇ ਉਹ ਸਿੱਖ ਨਹੀਂ ਹੋ ਸਕਦਾ ਕਿਉਂਕਿ ਇਸ ਨਾਲ ਸਿੱਖਾਂ ਦੀ ਆਸਥਾ ਦੇ ਵੱਡੇ ਗੁਰੂ ਘਰ ਦੀ ਸਰਵਉੱਚਤਾ ਨੂੰ ਢਾਹ ਲੱਗੀ ਹੈ। ਮਾਹਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ’ਤੇ ਅੰਮ੍ਰਿਤਸਰ ਵਿਖੇ ਵੀ ਨਰੈਣ ਸਿੰਘ ਚੌੜਾ ਵਲੋਂ ਗੋਲੀ ਚਲਾਈ ਗਈ ਸੀ ਤੇ ਉਸ ਘਟਨਾ ਪਿੱਛੇ ਵੀ ਮੌਜੂਦਾ ਆਪ ਸਰਕਾਰ ਤੇ ਪੁਲਿਸ ਦੀ ਰਲੀ ਮਿਲੀ ਭੁਗਤ ਸੀ ਅਤੇ ਉਸ ਦੀ ਜਾਂਚ ਵਿਚ ਪੁਲਿਸ ਨੇ ਇਹ ਪਾਇਆ ਗਿਆ ਕਿ ਗੋਲੀ ਆਪਣੇ ਆਪ ਚੱਲ ਗਈ ਤੇ ਤਿੰਨ ਮਹੀਨਿਆਂ ਬਾਅਦ ਹੀ ਉਸ ਨੂੰ ਬਰੀ ਕਰਵਾ ਦਿੱਤਾ ਗਿਆ ਇਸ ਲਈ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਾਲੀ ਘਟਨਾ ਦੀ ਐਨ.ਆਈ.ਏ. ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਪਿੱਛੇ ਕਿਸ ਦਾ ਹੱਥ ਹੈ ਅਤੇ ਲਗਦਾ ਹੈ ਕਿ ਇਸ ਘਟਨਾ ਪਿੱਛੇ ਉਨ੍ਹਾਂ ਲੋਕਾਂ ਦਾ ਹੱਥ ਹੈ, ਜਿੰਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦੀ ਹਰਮਨ-ਪਿਆਰਾ ਅਤੇ ਚੜ੍ਹਤ ਬਰਦਾਸ਼ਤ ਨਹੀਂ ਹੋ ਰਹੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਕਰਮ ਸਿੰਘ ਮਾਹਲਾ, ਸਰਬਜੀਤ ਸਿੰਘ ਬਘੇਲਾ, ਦਵਿੰਦਰ ਸ਼ਰਮਾ ਤੇ ਪ੍ਰਵੀਨ ਕੁਮਾਰ ਸ਼ਰਮਾ ਹਾਜ਼ਰ ਸਨ।