19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਨਾਨਕ ਮੋਦੀਖ਼ਾਨਾ ਵਲੋਂ 270ਵਾਂ ਰਾਸ਼ਨ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਪਿਛਲੇ ਕਰੀਬ 22 ਸਾਲਾਂ ਤੋ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਤੇ ਹਰ ਮਹੀਨੇ 100 ਦੇ ਕਰੀਬ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸੰਸਥਾ ਵਲੋਂ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਵਾਰ ਸੰਸਥਾ ਵਲੋਂ ਵੱਡੇ ਪੱਧਰ ‘ਤੇ 270ਵਾਂ ਰਾਸ਼ਨ ਵੰਡ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕਰਵਾਇਆ ਗਿਆ।

ਪਿੰਡ ਭਿੰਡਰ ਵਿਖੇ ਤੀਆਂ ਦੇ ਸਮਾਗਮ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਸਰਬਜੀਤ ਕੌਰ, ਨੀਲਮ ਭਿੰਡਰ, ਰੂਬੀ ਕਟਾਰੀਆ, ਗੁਰਿੰਦਰਜੀਤ ਕੌਰ ਤੇ ਹੋਰ। ਤਸਵੀਰ: ਪਰਮਿੰਦਰ ਸਿੰਘ ਗਿੱਲ ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਏ.ਐਸ.ਆਈ. ਰਾਜਵਿੰਦਰ ਸਿੰਘ। ਤਸਵੀਰ : ਅਸ਼ੋਕ ਬਾਂਸਲ 19-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਪਿਛਲੇ ਕਰੀਬ 22 ਸਾਲਾਂ ਤੋ ਸਮਾਜ ਸੇਵੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਤੇ ਹਰ ਮਹੀਨੇ 100 ਦੇ ਕਰੀਬ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸੰਸਥਾ ਵਲੋਂ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਵਾਰ ਸੰਸਥਾ ਵਲੋਂ ਵੱਡੇ ਪੱਧਰ ‘ਤੇ 270ਵਾਂ ਰਾਸ਼ਨ ਵੰਡ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ। ਸਟੇਜ ਦਾ ਸੰਚਾਲਨ ਕਰਦਿਆਂ ਸਟੇਜ ਦੇ ਧਨੀ ਚਰਨਜੀਤ ਸਿੰਘ ਝੰਡੇਆਣਾ ਨੇ ਸੰਸਥਾ ਵਲੋਂ ਪਿਛਲੇ 22 ਸਾਲਾਂ ਦੌਰਾਨ ਕੀਤੇ ਸਮਾਜ ਸੇਵੀ ਕਾਰਜਾਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਸੰਸਥਾ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਦੇਖ ਰੇਖ ਹੇਠ ਸਫਲਤਾ ਪੂਰਵਕ ਚੱਲ ਰਹੀ ਹੈ ਤੇ ਪਿਛਲੇ ਕਰੀਬ 22 ਸਾਲਾਂ ਤੋ ਹਰ ਮਹੀਨੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਇਸ ਤੋ ਇਲਾਵਾ ਇਹ ਸੰਸਥਾ ਗੁਰੂ ਸਾਹਿਬ ਦੇ ਜਨਮ ਅਸਥਾਨਾਂ ‘ਤੇ ਉਨ੍ਹਾਂ ਦੇ ਮਾਰਗਾਂ ‘ਤੇ ਸਾਈਨ ਬੋਰਡ ਲਗਵਾਉਣ ਤੋ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਏ.ਸੀ. ਵੀ ਲਗਵਾਏ ਜਾ ਰਹੇ ਹਨ। ਇਹ ਸੰਸਥਾ ਦੀ ਸ਼ੁਰੂਆਤ 15 ਨਵੰਬਰ 2004 ਤੋ ਸੱਚਖੰਡ ਵਾਸੀ ਸੰਤ ਬਾਬਾ ਸਾਧੂ ਸਿੰਘ ਦੇ ਆਸ਼ੀਰਵਾਦ ਨਾਲ ਸ਼ੁਰੂ ਹੋਈ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਨਾਨਕਸਰ ਸੰਪਰਦਾਇ ਤੋ ਵਿਸ਼ੇਸ਼ ਤੌਰ ‘ਤੇ ਪੁੱਜੇ ਸੰਤ ਬਾਬਾ ਲੱਖਾ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਮੋਦੀਖ਼ਾਨਾ ਗੁਰਬਾਣੀ ਦੇ ਆਸ਼ੇ ਅਨੁਸਾਰ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਅਨੁਸਾਰ ਕੰਮ ਕਰ ਰਿਹਾ ਹੈ। ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਨੀ ਵਧਾਈ ਦੇ ਪਾਤਰ ਹਨ ਜੋ ਕਿ ਲਗਾਤਾਰ 22 ਸਾਲਾਂ ਤੋ ਨਿਰੰਤਰ ਹਰ ਮਹੀਨੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਇਸ ਵਡਮੁੱਲੇ ਕਾਰਜ ਲਈ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਅਰੋੜਾ ਨੇ ਕਿਹਾ ਕਿ ਜੋ ਕੰਮ ਸਰਕਾਰਾਂ ਨਹੀ ਕਰ ਸਕਦੀਆਂ ਉਹ ਕੰਮ ਸਾਡੀਆਂ ਸਮਾਜ ਸੇਵੀ ਸੰਸਥਾਵਾਂ ਕਰਕੇ ਲੋਕਾਈ ਦੀ ਵਡਮੁੱਲੀ ਸੇਵਾ ਕਰ ਰਹੀਆਂ ਹਨ ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਸਮਾਗਮ ਦੀ ਸਫਲਤਾ ਲਈ ਮਨਜੀਤ ਸਿੰਘ ਮਿੰਦੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਨੂੰ ਹੋਰਨਾਂ ਤੋ ਇਲਾਵਾ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਹਰਜੋਤ ਕਮਲ, ਮਾਲਵਿਕਾ ਸੂਦ ਹਲਕਾ ਇੰਚਾਰਜ ਕਾਂਗਰਸ, ਸਾਬਕਾ ਪ੍ਰਧਾਨ ਨਗਰ ਕੌਂਸਲਰ ਡਾ. ਕੁਲਦੀਪ ਸਿੰਘ ਗਿੱਲ, ਸੰਜੀਤ ਸਿੰਘ ਸੰਨੀ ਗਿੱਲ, ਸੰਤ ਅਮਰਜੀਤ ਸਿੰਘ ਦਾਤਾ, ਸੰਤ ਸਤਨਾਮ ਸਿੰਘ ਸ਼ੀਸਮਹਿਲ, ਬਾਬਾ ਲਖਵੀਰ ਸਿੰਘ ਛਾਉਣੀ ਨਿਹੰਗ ਸਿੰਘਾਂ, ਸੀ. ਐਡਵੋਕੇਟ ਬੋਧਰਾਜ ਮਜੀਠੀਆ, ਹਰਪ੍ਰੀਤ ਸਿੰਘ ਹੀਰੋ ਸੀ. ਅਕਾਲੀ ਆਗੂ, ਬਾਬਾ ਬਲੰਬਰ ਸਿੰਘ ਨੇ ਵੀ ਆਪਣੇ ਸੰਬੋਧਨ ਵਿਚ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ 100 ਤੋ ਵੱਧ ਲੋੜਵੰਦ ਪਰਿਵਾਰਾਂ ਨੂੰ ਸੰਤ ਬਾਬਾ ਲੱਖਾ ਸਿੰਘ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਬਾਬਾ ਜਰਮਨਜੀਤ ਸਿੰਘ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਮਨਜੀਤ ਸਿੰਘ ਮਿੰਦੀ, ਬਾਬਾ ਕੁਲਦੀਪ ਸਿੰਘ ਸੇਖਾ, ਗੁਰਚਰਨ ਸਿੰਘ ਹੀਰੋ ਹਾਂਡਾ ਵਾਲੇ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਸਾਬਕਾ ਮੇਅਰ ਅਕਸ਼ਿਤ ਜੈਨ, ਸੁਮਿੱਤਰ ਸਿੰਘ ਦੁੱਨੇਕੇ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਹਰਜਿੰਦਰ ਸਿੰਘ ਭਾਰਤ ਵਾਲੇ, ਗੁਰਬਚਨ ਸਿੰਘ ਸ਼ੇਰੇ ਪੰਜਾਬ, ਮੌਲਵੀ ਅਬਦੁੱਲ ਰਹਿਮਾਨ ਆਦਿ ਵਲੋਂ ਰਾਸ਼ਨ ਵੰਡਿਆਂ ਗਿਆ। ਇਸ ਮੌਕੇ ਹੋਰਨਾਂ ਤੋ ਇਲਾਵਾ ਬਲਵੀਰ ਸਿੰਘ ਰਾਮੂਵਾਲੀਆ, ਸੋਹਣ ਸਿੰਘ ਸੱਗੂ, ਕੌਂਸਲਰ ਮਨਜੀਤ ਸਿੰਘ ਧੰਮੂ, ਰਾਕੇਸ਼ ਬਜਾਜ ਕਾਲਾ ਸੀ. ਡਿਪਟੀ ਮੇਅਰ, ਵਿਕਰਮਜੀਤ ਸਿੰਘ ਘਾਤੀ ਕੌਂਸਲਰ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਸੁਰੇਸ਼ ਅਰੋੜਾ, ਕੌਂਸਲਰ ਮਨਜੀਤ ਸਿੰਘ ਮਾਨ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਬਲਜੀਤ ਸਿੰਘ ਵਿੱਕੀ, ਬਲਦੇਵ ਸਿੰਘ ਛਾਬੜਾ, ਮਨਮੋਹਨ ਸਿੰਘ, ਹਰਪ੍ਰੀਤ ਸਿੰਘ ਖੀਵਾ, ਪ੍ਰੇਮ ਚੰਦ ਚੱਕੀ ਵਾਲੇ ਸ਼ਹਿਰੀ ਪ੍ਰਧਾਨ, ਸੁਖਜੀਵਨ ਸਿੰਘ ਸੁੱਖਾ, ਸਵਰਨ ਸਿੰਘ ਦਾਲੀ, ਡਾ. ਮੁਕੇਸ਼ ਕੋਚਰ, ਜਥੇ. ਨਾਹਰ ਸਿੰਘ, ਪਰਮਜੋਤ ਸਿੰਘ ਖ਼ਾਲਸਾ, ਰਣਜੀਤ ਸਿੰਘ ਮਾਲਵਾ, ਗੁਰਨਾਮ ਸਿੰਘ ਲਵਲੀ, ਜਸਪ੍ਰੀਤ ਸਿੰਘ, ਜਸਵੰਤ ਸਿੰਘ ਬੱਧਨੀ, ਸਤਪਾਲ ਸਿੰਘ ਕੰਡਾ, ਗੁਰਜੰਟ ਸਿੰਘ ਰਾਮੂੰਵਾਲਾ, ਪ੍ਰਿੰਸੀਪਲ ਰਣਜੀਤ ਸਿੰਘ, ਜਤਿੰਦਰਪਾਲ ਸਿੰਘ ਜੋਨੀ, ਬਾਬਾ ਗੇਜਾ ਸਿੰਘ ਨਾਨਕਸਰ ਜੀਂਦੜਾ, ਬਾਬਾ ਸੁਖਜੀਤ ਸਿੰਘ ਫ਼ਿਰੋਜਪੁਰ, ਗੁਰਚਰਨ ਸਿੰਘ ਚਾਨਾ, ਭੁਪਿੰਦਰ ਸਿੰਘ ਮਾਲਵਾ, ਡਾ. ਸੁਮੇਸ਼ ਖੰਨਾ, ਜਗਰੂਪ ਸਿੰਘ, ਅਸ਼ੋਕ ਧਮੀਜਾ ਸਾਬਕਾ ਕੌਂਸਲਰ, ਮੁਕੰਦ ਸਿੰਘ ਠੇਕੇਦਾਰ, ਵਿਜੇ ਸਿੰਗਲਾ ਨਾਵਲਟੀ ਟੈਂਟ, ਮੱਖਣ ਸਿੰਘ, ਭਜਨ ਸਿੰਘ, ਬੀਬੀ ਸੁਰਿੰਦਰ ਕੌਰ ਧਰਮ ਪਤਨੀ ਮਨਜੀਤ ਸਿੰਘ ਮਿੰਦੀ, ਡਾ. ਪ੍ਰੇਮਜੀਤ ਕੌਰ, ਪਰਮਜੀਤ ਕੌਰ, ਤੇਜਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ ਗੁੰਨੂ, ਮਨਮੋਹਨ ਸਿੰਘ ਬਿੰਦਰਾ, ਤ੍ਰਿਲੋਕੀ ਨਾਥ ਗਰੋਵਰ, ਗਗਨ ਸ਼ੇਰੇ ਪੰਜਾਬ, ਗੁਰਚਰਨ ਸਿੰਘ ਸਾਬਕਾ ਸਰਪੰਚ ਕਪੂਰੇ ਤੋ ਇਲਾਵਾ ਵੱਡੀ ਗਿਣਤੀ ‘ਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਟੂਰਨਾਮੈਂਟ ਕਮੇਟੀ ਭਿੰਡਰ ਦੀ ਪਲੇਠੀ ਮੀਟਿੰਗ ਅਗਲੀ ਖ਼ਬਰ ਅਗਨੀ ਪਥ ਯੋਜਨਾ ਤਹਿਤ ਸੈਨਾ ਭਰਤੀ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।