19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੂਟੇ ਵੰਡ ਕੇ ਵਾਤਾਵਰਨ ਦੀ ਸੁਰੱਖਿਆ ਲਈ ਹਰਿਆਲੀ ਦਾ ਸੁਨੇਹਾ ਦਿੱਤਾ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ ਹੇਠ ਐਨ.

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੂੰ ਮੰਗ ਪੱਤਰ ਦਿੰਦੇ ਹੋਏ। ਤਸਵੀਰ : ਅਸ਼ੋਕ ਬਾਂਸਲ 19-08-2026
ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ ਹੇਠ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਸੁਤੰਤਰਤਾ ਸਪਤਾਹ ਦੌਰਾਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਤਿਰੰਗੇ ਦਾ ਸਨਮਾਨ ਕਰਨ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਹਰਿਆਲੀ ਦਾ ਸੁਨੇਹਾ ਦਿੱਤਾ ਗਿਆ| ਇਸ ਮੌਕੇ ਐਨ.ਐਸ.ਐਸ. ਲੜਕਿਆਂ ਦੇ ਯੂਨਿਟ ਦੇ ਇੰਚਾਰਜ ਪ੍ਰੋਫੈਸਰ ਪਲਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸੁਤੰਤਰਤਾ ਸਪਤਾਹ ਦੌਰਾਨ ਵਿਦਿਆਰਥੀਆਂ ਨੇ ਬੂਟੇ ਵੰਡ ਕੇ ਖੁਸ਼ੀ ਸਾਂਝੀ ਕੀਤੀ ਅਤੇ ਘਰ-ਘਰ ਤਿਰੰਗਾ ਮੁਹਿੰਮ ਚਲਾਈ| ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਐਨ.ਐਸ.ਐਸ. ਦੇ ਵਲੰਟੀਅਰਜ਼ ਨੂੰ ਸਮਾਜਿਕ ਵਿਕਾਸ ਲਈ ਸਰਬ ਸਾਂਝੀਵਾਲਤਾ ਦਾ ਸੁਨੇਹਾ ਘਰ- ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਅਤੇ ਯੁੱਧ, ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ| ਇਸ ਮੌਕੇ ਐਨ.ਐਸ.ਐਸ. ਯੂਨਿਟ ਦੇ ਇੰਚਾਰਜ ਡਾ. ਸਿਮਰਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ, ਸਮਾਜਿਕ ਚੇਤਨਤਾ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਪ੍ਰੇਰਨਾ ਦਿੱਤੀ| ਲੜਕਿਆਂ ਦੇ ਯੂਨਿਟ ਦੇ ਇੰਚਾਰਜ ਪ੍ਰੋਫੈਸਰ ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ|
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਪੰਜਾਬ ’ਚ ਹਲਕਾ ਨਿਹਾਲ ਸਿੰਘ ਵਾਲਾ ’ਚੋਂ ਸਰਗਰਮ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮ... ਅਗਲੀ ਖ਼ਬਰ ਮੀਟਿੰਗ ਦੌਰਾਨ ਆਪਣੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।