19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ ਕੈਡਟਾਂ ਨੇ ਸੁਤੰਤਰਤਾ ਦਿਵਸ ਦੀ ਪਰੇਡ ਵਿਚ ਲਿਆ ਹਿੱਸਾ

ਫਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਐਨ. ਸੀ.

ਅਜੀਤ ਡੈਸਕ 19-08-2026
ਫਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਐਨ.ਸੀ.ਸੀ ਕੈਡਟਾਂ ਨੇ ਸੁਤੰਤਰਤਾ ਦਿਵਸ ਦੀ ਪਰੇਡ ਜੋ ਕਿ ਧਰਮਕੋਟ ਅਤੇ ਮੋਗਾ ਵਿਖੇ ਹੋਈ ਸੀ ਵਿਚ ਭਾਗ ਲਿਆ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ ਮੁਕਾਬਲੇ ਵਿਚ ਵੀ ਮੋਗਾ ਵਿਖੇ ਹੋਏ ਸੁਤੰਤਰਤਾ ਸਮਾਗਮ ਵਿਚ ਹਿੱਸਾ ਲਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਸਕੂਲ ਵਿਚ ਐਨ.ਸੀ.ਸੀ. ਜੂਨੀਅਰ ਵਿੰਗ ਦੀ ਬਟਾਲੀਅਨ ਜੋ ਕਿ ਪੰਜ ਪੰਜਾਬ ਐਨ.ਸੀ.ਸੀ. ਬਟਾਲੀਅਨ ਮੋਗਾ ਦੇ ਅਧੀਨ ਪਿਛਲੇ ਕਈ ਸਾਲਾਂ ਤੋਂ ਸਫਲਤਾ ਪੂਰਵਕ ਚੱਲ ਰਹੀ ਹੈ। ਇਸ ਸਮੇਂ ਕੈਡਟ ਅਤੇ ਭੰਗੜਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਗੱਭਰੂਆਂ ਨੂੰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਮੋਗਾ ਅਤੇ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਵਲੋਂ ਧਰਮਕੋਟ ਵਿਖੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਸਕੂਲ ਦੇ ਐਨ.ਸੀ.ਸੀ. ਕੈਡਟ ਦੇ ਕੇਅਰ ਟੇਕਰ ਕੋਮਲਪ੍ਰੀਤ ਕੌਰ, ਗਗਨਦੀਪ ਕੌਰ ਅਤੇ ਰਾਜਵੰਤ ਕੌਰ, ਸੁਖਜੀਤ ਕੌਰ ਅਤੇ ਅਮਨਦੀਪ ਸ਼ਰਮਾ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ੋਨਲ ਖੇਡਾਂ ’ਚ ਆਕਸਫੋਰਡ ਸਕੂਲ ਦੀ ਝੋਲੀ ਪਏ 31 ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।