21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਲੁਹਾਰਾ, ਚੀਮਾ, ਜਨੇਰ, ਗਗੜਾ ਆਦਿ ਵਿਖੇ ਭਰਵੀਆਂ ਬੈਠਕਾਂ

ਕੋਟ ਈਸੇ ਖਾਂ, 20 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਵਿੱਚ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ‘ਹਰ ਘਰ ਸ਼੍ਰੋਮਣੀ ਅਕਾਲੀ ਦਲ ਮੁਹਿੰਮ ਤਹਿਤ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਗਗੜਾ, ਜਨੇਰ, ਵਰੇ, ਰੱਜੀਵਾਲਾ, ਚੀਮਾ, ਲੁਹਾਰਾ ਆਦਿ ਪਿੰਡਾਂ ਵਿਚ ਕੀਤੇ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।

ਮਾਸਟਰ ਕੇਡਰ ਯੂਨੀਅਨ ਦੇ ਆਗੂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨੂੰ ਮੰਗ ਪੱਤਰ ਦਿੰਦੇ ਹੋਏ। ਤਸਵੀਰ: ਹਰਜੀਤ ਸਿੰਘ 21-08-2026
ਕੋਟ ਈਸੇ ਖਾਂ, 20 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਵਿੱਚ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ‘ਹਰ ਘਰ ਸ਼੍ਰੋਮਣੀ ਅਕਾਲੀ ਦਲ ਮੁਹਿੰਮ ਤਹਿਤ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਗਗੜਾ, ਜਨੇਰ, ਵਰੇ, ਰੱਜੀਵਾਲਾ, ਚੀਮਾ, ਲੁਹਾਰਾ ਆਦਿ ਪਿੰਡਾਂ ਵਿਚ ਕੀਤੇ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨਾ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਉਹ ਸਿਆਸੀ ਜਮਾਤ ਹੈ, ਜੋ ਪੰਜਾਬ ਦੇ ਹਿਤਾਂ ਨੂੰ ਪਹਿਲ ਦਿੰਦੀ ਹੈ ਅਤੇ ਪੰਜਾਬ ਨਾਲ ਸਬੰਧਿਤ ਫ਼ੈਸਲੇ ਪੰਜਾਬ ਦੀ ਧਰਤੀ ਤੋਂ ਲੈਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੋਰ ਸਿਆਸੀ ਪਾਰਟੀਆਂ ਦੇ ਮਹੱਤਵਪੂਰਨ ਫ਼ੈਸਲਿਆਂ ‘ਤੇ ਦਿੱਲੀ ਦਾ ਪ੍ਰਭਾਵ ਰਹਿੰਦਾ ਹੈ। ਮੱਖਣ ਬਰਾੜ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਵੀ ਪ੍ਰਮੁੱਖ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਪਿੰਡਾਂ ਵਿਚ ਨਸ਼ੇ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਮਹਿਲਾਵਾਂ ਦੇ ਖਾਤਿਆਂ ਵਿਚ ਰਾਸ਼ੀ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਆਪਣੇ ਵਾਅਦੇ ਅਨੁਸਾਰ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣਾ ਚਾਹੁੰਦੀ ਹੈ ਤਾਂ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੀ ਬਣਦੀ ਸਾਰੀ ਰਾਸ਼ੀ ਦੇਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਧੀਆਂ ਲਈ ‘ਸ਼ਗਨ ਸਕੀਮ’ ਵਰਗੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਸਨ, ਪਰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸਬੰਧੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੱਖਣ ਬਰਾੜ ਨੇ ਆਪਣੇ ਸਤਿਕਾਰਯੋਗ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮੇਂ ਕਈ ਲੋਕਾਂ ਨੇ ਪਾਰਟੀ ਤੋਂ ਸਿਆਸੀ ਲਾਭ ਲਏ, ਪਰ ਸੱਤਾ ਦੇ ਸਮੀਕਰਨ ਬਦਲਣ ‘ਤੇ ਕੁਝ ਲੋਕ ਪਾਰਟੀ ਛੱਡ ਕੇ ਹੋਰਨਾਂ ਪਾਰਟੀਆਂ ਵਿਚ ਚਲੇ ਗਏ। ਉਨ੍ਹਾਂ ਕਿਹਾ ਕਿ ਅਜਿਹੇ ‘’ਬਰਸਾਤੀ ਡੱਡੂਆਂ’’ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਮੂੰਹ ਨਹੀਂ ਲਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਮਜ਼ਬੂਤੀ ਨਾਲ ਜੁੜਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ, ਤਾਂ ਜੋ ਪੰਜਾਬ ਪੱਖੀ ਸਰਕਾਰ ਬਣ ਸਕੇ ਅਤੇ ਪੰਜਾਬ ਦੇ ਹਿਤਾਂ ਵਿਚ ਫ਼ੈਸਲੇ ਲਏ ਜਾ ਸਕਣ। ਇਨਾ ਪ੍ਰੋਗਰਾਮਾਂ ਵਿਚ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਪਰਵਿੰਦਰ ਸਿੰਘ ਭੁੱਲਰ, ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਸਰਕਲ ਪ੍ਰਧਾਨ ਯੂਥ ਅਕਾਲੀ ਦਲ ਰਜਿੰਦਰ ਸਿੰਘ ਜਨੇਰ, ਸ਼ਹਿਰੀ ਪ੍ਰਧਾਨ ਅਮਨ ਗਾਬਾ, ਪੀ.ਏ. ਇਕਬਾਲ ਦੀਪ ਸਿੰਘ ਹੈਰੀ, ਸੁਰਜੀਤ ਸਿੰਘ ਲੁਹਾਰਾ ਹਲਕਾ ਪ੍ਰਧਾਨ ਐਸ.ਸੀ. ਵਿੰਗ ਤੋਂ ਇਲਾਵਾ ਪਿੰਡ ਜਨੇਰ ਬੈਠਕ ‘ਚ ਹਰਜਿੰਦਰ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਪ੍ਰਭਜੋਤ ਸਿੰਘ, ਆਤਮਾ ਸਿੰਘ, ਕਾਕਾ ਧਾਲੀਵਾਲ, ਦੀਪਾ ਸੇਖੋਂ, ਜਸਵੀਰ ਸਿੰਘ, ਰਾਜਾ ਸਿੱਧੂ , ਸਿਮਰਜੀਤ ਸਿੰਘ, ਬੇਅੰਤ ਸਿੰਘ, ਦਰਸ਼ਨ ਸਿੰਘ ਹਲਵਾਈ, ਰਾਜਾ ਸਿੰਘ, ਗੁਰਵਿੰਦਰ ਸਿੰਘ, ਨਿੱਕਾ ਸਿੰਘ, ਜੀਤ ਸਿੰਘ, ਬਲਤੇਜ ਸਿੰਘ, ਪਿੰਡ ਲੁਹਾਰਾ ਬੈਠਕ ‘ਚ ਡਾ. ਕੁਲਵੰਤ ਸਿੰਘ, ਸੁਖਦੇਵ ਸਿੰਘ ਜੌਹਲ, ਜੱਗਾ ਸਿੰਘ, ਬਲਵੀਰ ਸਿੰਘ, ਬੂਟਾ ਸਿੰਘ ਸਾਬਕਾ ਮੈਂਬਰ, ਅਵਤਾਰ ਸਿੰਘ ਸਾਬਕਾ ਮੈਂਬਰ, ਗੁਰਦੇਵ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਸਿੰਘ ਮਠਾੜੂ ਸਾਬਕਾ ਮੈਂਬਰ, ਦੇਵ ਸਿੰਘ, ਮੱਖਣ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਲਖਵਿੰਦਰ ਸਿੰਘ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਮੇਲਾ ਸਿੰਘ, ਨਛੱਤਰ ਸਿੰਘ, ਬਿੰਦਰ ਸਿੰਘ, ਰਮਜਾਨ ਖਾਨ, ਕਸ਼ਮੀਰ ਸਿੰਘ, ਬੂਟਾ ਸਿੰਘ ਜੌਹਲ, ਫਤਿਹ ਸਿੰਘ, ਸੁਰਜੀਤ ਸਿੰਘ ਬਿੱਲਾ, ਬੂਟਾ ਸਿੰਘ ਠੇਕੇਦਾਰ, ਬਾਬੂ ਸਿੰਘ ਗਿੱਲ, ਗੁਰਦੀਪ ਸਿੰਘ, ਗੁਰਦਿੱਤ ਸਿੰਘ, ਗੁਰਦੇਵ ਸਿੰਘ ਮਿਸਤਰੀ, ਕਾਕਾ ਸਿੰਘ, ਜ਼ੋਰਾ ਸਿੰਘ, ਹਰਚੰਦ ਸਿੰਘ, ਭਜਨ ਸਿੰਘ, ਰਾਜੂ ਸਿੰਘ, ਜਗਰਾਜ ਸਿੰਘ ਇਕਾਈ ਪ੍ਰਧਾਨ ਬੀਕੇਯੂ, ਗੁਰਮੀਤ ਪੇਂਟਰ, ਇਕਬਾਲ ਸਿੰਘ, ਭੋਰਾ ਸਿੰਘ, ਹਰਨੇਕ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਰੋਡੇ ਵਿਖੇ ‘ਇੰਡਕਸ਼ਨ ਕਮ ਓਰੀਐਂਟੇਸ਼ਨ’ ਸੈਸ਼ਨ ਦੌਰਾਨ ਵਿਦਿਆਰਥਣਾਂ ਨੂੰ ਮਿਲੀ ਗਿਆਨ, ਕਰੀਅਰ ਤੇ ਤਕਨਾਲ... ਅਗਲੀ ਖ਼ਬਰ ਸੁਖਬੀਰ ਬਾਦਲ ਵਲੋਂ ਸੀਨੀ. ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।