24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹੇਮਕੁੰਟ ਸਕੂਲ ਦੇ 300 ਤੋਂ ਵੱਧ ਖਿਡਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਲੈਣਗੇ ਭਾਗ

ਕੋਟ ਈਸੇ ਖਾਂ , 22 ਅਗਸਤ ( ਗੁਰਮੀਤ ਸਿੰਘ ਖ਼ਾਲਸਾ )- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ , ਕੋਟ ਈਸੇ ਖਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ - ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ । ਸਕੂਲ ਵਲੋਂ ਵਿਦਿਆਰਥੀਆਂ ਨੂੰ ਵੱਖ - ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿੱਤ ਮੌਕੇ ਅਤੇ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।

ਅਜੀਤ ਡੈਸਕ 23-08-2026
ਕੋਟ ਈਸੇ ਖਾਂ , 22 ਅਗਸਤ ( ਗੁਰਮੀਤ ਸਿੰਘ ਖ਼ਾਲਸਾ )- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ , ਕੋਟ ਈਸੇ ਖਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ - ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ । ਸਕੂਲ ਵਲੋਂ ਵਿਦਿਆਰਥੀਆਂ ਨੂੰ ਵੱਖ - ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿੱਤ ਮੌਕੇ ਅਤੇ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰ ਦੀਆਂ ਖੇਡਾਂ , ਜਿਨ੍ਹਾਂ ਵਿਚ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ , ਕੋਟ ਈਸੇ ਖਾਂ ਦੇ 300 ਤੋਂ ਵੱਧ ਖਿਡਾਰੀ ਵੱਖ - ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣਗੇ । ਸਕੂਲ ਦੇ ਵਿਦਿਆਰਥੀ ਬਾਸਕਟਬਾਲ , ਸ਼ਤਰੰਜ , ਗਤਕਾ , ਕ੍ਰਿਕਟ , ਬੈਡਮਿੰਟਨ , ਰੱਸਾਕਸ਼ੀ , ਤਾਇਕਵਾਂਡੋਂ , ਮਾਰਸ਼ਲ ਆਰਟ , ਟੇਬਲ ਟੈਨਿਸ , ਲਾਅਨ ਟੈਨਿਸ , ਬੇਸਬਾਲ , ਸਾਫਟਬਾਲ , ਵੁਸੂ , ਹਾਕੀ , ਪਾਵਰਲਿਫਟਿੰਗ ਸ਼ੂਟਿੰਗ ਅਤੇ ਸਕੇਟਿੰਗ ਆਦਿ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ । ਇਨ੍ਹਾਂ ਖੇਡਾਂ ਲਈ ਵਿਦਿਆਰਥੀਆਂ ਨੂੰ ਸਕੂਲ ਦੇ ਖੇਡ ਕੋਚਾਂ ਵਲੋਂ ਨਿਯਮਿਤ ਤੌਰ ‘ ਤੇ ਤਿਆਰੀ ਕਰਵਾਈ ਜਾ ਰਹੀ ਹੈ । ਮੁਕਾਬਲਿਆਂ ਦੀ ਤਿਆਰੀ ਲਈ ਕੋਚ ਅਮਨ ਸ਼ਰਮਾ , ਚੰਦਨ , ਜਗਵਿੰਦਰ ਸਿੰ ਘ , ਹਰਸ਼ਦੀਪ ਸਿੰਘ , ਸੁਰਿੰਦਰ ਸਿੰਘ , ਜਿੰਦਰਪਾਲ ਸਿੰਘ ਅਤੇ ਪ੍ਰਿਆ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਕੋਚਾਂ ਵਲੋਂ ਖਿਡਾਰੀਆਂ ਨੂੰ ਖੇਡ ਦੇ ਤਕ ਨੀਕੀ ਪੱਖਾਂ ਦੇ ਨਾਲ - ਨਾਲ ਅਨੁਸ਼ਾਸਨ , ਟੀਮ ਭਾਵਨਾ ਅਤੇ ਖੇਡ ਭਾਵਨਾ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ , ਐਮ . ਡੀ . ਰਣਜੀਤ ਕੌਰ ਸੰਧੂ , ਪ੍ਰਿੰਸੀਪਲ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਸਾਰੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ - ਵਿਸ਼ਵਾਸ , ਅਨੁਸ਼ਾਸਨ , ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਬੰਧਕਾਂ ਨੇ ਸਾਰੇ ਖਿਡਾਰੀਆਂ ਅਤੇ ਕੋਚਾਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ਸੰਬੰਧੀ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ ਪ੍ਰਬੰਧਕ ਕਮੇਟੀ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਦੌਲਤਪੁਰਾ ਦੂਜੀ ਵਾਰ ਪੀ.ਏ.ਸੀ. ਕਮੇਟੀ ਵਿਚ ਕੀਤਾ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।