24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੀ ਕਾਂਗਰਸ ਪਾਰਟੀ ਕਦੇ ਸਿੱਖਾਂ ਦੀ ਭਲਾਈ ਲਈ ਨਹੀਂ ਸੋਚ ਸਕਦੀ-ਜਥੇਦਾਰ ਤੀਰਥ ਸਿੰਘ ਮਾਹਲਾ

ਮੋਗਾ, 23 ਅਗਸਤ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਤੇ ਦਿਨੋਂ ਦਿਨ ਹੋ ਰਹੀ ਚੜ੍ਹਤ ਤੋਂ ਵਿਰੋਧੀ ਖੇਮਿਆਂ ਦੇ ਲੋਕ ਪੂਰੀ ਤਰ੍ਹਾਂ ਘਬਰਾਏ ਨਜ਼ਰ ਆ ਰਹੇ ਹਨ ਅਤੇ ਪਾਰਟੀ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ ਪਰ ਉਹ ਆਪਣੀਆਂ ਸਾਜ਼ਿਸ਼ਾਂ ਵਿਚ ਸਫਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾਉਣ ਲਈ ਉਤਾਵਲੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 24-08-2026
ਮੋਗਾ, 23 ਅਗਸਤ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਤੇ ਦਿਨੋਂ ਦਿਨ ਹੋ ਰਹੀ ਚੜ੍ਹਤ ਤੋਂ ਵਿਰੋਧੀ ਖੇਮਿਆਂ ਦੇ ਲੋਕ ਪੂਰੀ ਤਰ੍ਹਾਂ ਘਬਰਾਏ ਨਜ਼ਰ ਆ ਰਹੇ ਹਨ ਅਤੇ ਪਾਰਟੀ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ ਪਰ ਉਹ ਆਪਣੀਆਂ ਸਾਜ਼ਿਸ਼ਾਂ ਵਿਚ ਸਫਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾਉਣ ਲਈ ਉਤਾਵਲੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦਾ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਉਹ ਖੇਤਰੀ ਪਾਰਟੀ ਹੈ ਜਿਸ ਦਾ ਸਾਨਾਮੱਤਾ ਇਤਿਹਾਸ ਇਕ ਸਦੀ ਤੋਂ ਜ਼ਿਆਦਾ ਹੈ ਅਤੇ ਉਸ ਦਾ ਜਨਮ ਵੀ ਪੰਜਾਬ ਦੀ ਸਰਜ਼ਮੀਨ ਵਿਚੋਂ ਹੋਇਆ ਜਦਕਿ ਦੂਸਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਅਤੇ ਦਿੱਲੀ ਵਾਲਿਆਂ ਨੇ ਕਦੇ ਵੀ ਪੰਜਾਬ ਨੂੰ ਇਨਸਾਫ਼ ਨਹੀਂ ਦਿੱਤਾ। ਇਸ ਲਈ ਸੂਬੇ ਦੇ ਲੋਕ ਪੂਰਾ ਮਨ ਬਣਾਈ ਬੈਠੇ ਹਨ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ ਅਤੇ ਸਰਕਾਰ ਆਉਣ ਤੇ ਸੁਖਬੀਰ ਸਿੰਘ ਬਾਦਲ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਹਨ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਾਲ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ।
ਪਿਛਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਤਖ਼ਤੂਪੁਰਾ ਦੇ ਖੇਤਾਂ ’ਚੋਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫ਼ਾਰਮਰ ਚੋਰੀ ਕਰਨ ਆਇਆ ਚੋਰ ਗਰੋਹ ਟਰੱਕ ਅਤੇ ਕਾਰ ਛੱਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।