ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਵਲੋਂ ਬਲਾਕ
ਮੋਗਾ-1 ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਆਗਾਜ਼
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮਿਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਨੂੰ ਉਸ ਸਮੇਂ ਵਿਸ਼ੇਸ਼ ਹੁੰਗਾਰਾ ਮਿਲਿਆ, ਜਦੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਲਾਕ ਮੋਗਾ ਇਕ ਵਿਚ ਜ਼ਿਲ੍ਹਾ ਪੱਧਰੀ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ।
ਮ
ਮੁਹਿੰਮ ਏਕ ਪੇੜ ਮਾਂ ਕੇ ਨਾਮ ਅਧੀਨ ਬੂਟਾ ਲਗਾਉਂਦੇ ਹੋਏ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ, ਇੰਚਾਰਜ ਪ੍ਰਿੰਸੀਪਲ ਬੇਅੰਤ ਕੌਰ, ਹੈੱਡ ਮਾਸਟਰ ਸੰਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਅਤੇ ਹੋਰ। ਤਸਵੀਰ: ਜਸਪਾਲ ਸਿੰਘ ਬੱਬੀ
25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮਿਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਨੂੰ ਉਸ ਸਮੇਂ ਵਿਸ਼ੇਸ਼ ਹੁੰਗਾਰਾ ਮਿਲਿਆ, ਜਦੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਲਾਕ ਮੋਗਾ ਇਕ ਵਿਚ ਜ਼ਿਲ੍ਹਾ ਪੱਧਰੀ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਡਾ. ਦਿਨੇਸ਼ ਜੈਨ ਹੈੱਡ ਆਫ਼ ਮੈਡੀਸਨ ਵਿਭਾਗ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਲੋਂ 500 ਤੋਂ ਉੱਪਰ ਬੂਟਿਆਂ ਲਈ ਵਿਸ਼ੇਸ਼ ਸਹਿਯੋਗ ਅਤੇ ਯਤਨ ਬੇਹੱਦ ਸ਼ਲਾਘਾਯੋਗ ਰਹੇ, ਜਿਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇਸ ਮੁਹਿੰਮ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਡਾ. ਦੀਪਕ ਸ਼ਰਮਾ, ਬੀ.ਐਨ.ਓ. ਚਰਨਜੀਤ ਸਿੰਘ, ਪ੍ਰਿੰਸੀਪਲ ਸੁਖਜੀਤ ਸਿੰਘ, ਇੰਚਾਰਜ ਪ੍ਰਿੰਸੀਪਲ ਮੈਡਮ ਬੇਅੰਤ ਕੌਰ, ਮੁੱਖ ਅਧਿਆਪਕ ਸੰਦੀਪ ਸਿੰਘ, ਮੈਡਮ ਰੁਪਿੰਦਰਜੀਤ ਕੌਰ, ਪਲਵਿੰਦਰ ਸਿੰਘ ਸਰਾਂ ਬਲਾਕ ਮੋਗਾ-2 ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਵੱਖ-ਵੱਖ ਸਕੂਲਾਂ ਸ.ਸ.ਸ.ਸ. ਕੋਕਰੀ ਕਲਾਂ (ਲੜਕੇ), ਸ.ਪ.ਸ. ਕੋਕਰੀ ਕਲਾਂ, ਸ.ਕੰ.ਸ.ਸ.ਸ. ਕੋਕਰੀ ਕਲਾਂ, ਐਸ.ਜੀ.ਟੀ.ਬੀ. ਪਬਲਿਕ ਸਕੂਲ ਕੋਕਰੀ ਕਲਾਂ, ਸ.ਹ.ਸ. ਕਿਲੀ ਚਾਹਲਾਂ, ਸ.ਪ.ਸ. ਕਿਲੀ ਚਾਹਲਾਂ, ਸ.ਹ.ਸ. ਕੋਕਰੀ ਫੂਲਾ ਸਿੰਘ, ਸ.ਪ.ਸ. ਨਵਾਂ ਚੂਹੜਚੱਕ, ਸ.ਸ.ਸ.ਸ. ਅਜੀਤਵਾਲ, ਸ.ਪ.ਸ. ਅਜੀਤਵਾਲ, ਹੋਲੀ ਹਾਰਟ ਅਜੀਤਵਾਲ (ਪ੍ਰਾਈਵੇਟ) ਵਿਚ ਉਨ੍ਹਾਂ ਵਲੋਂ ਬੂਟੇ ਲਗਾ ਕੇ ਮੁਹਿੰਮ ਨੂੰ ਅੱਗੇ ਵਧਾਇਆ ਗਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਸਿਰਫ਼ ਵਾਤਾਵਰਨ ਦੀ ਸ਼ੋਭਾ ਨਹੀਂ, ਸਗੋਂ ਧਰਤੀ ‘ਤੇ ਜੀਵਨ ਦਾ ਆਧਾਰ ਹਨ। ਅੱਜ ਲਗਾਇਆ ਗਿਆ ਇਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਸਿਹਤਮੰਦ ਵਾਤਾਵਰਨ ਦਾ ਤੋਹਫ਼ਾ ਹੈ। ਇਸ ਲਈ ਬੂਟਾ ਲਗਾਉਣ ਦੇ ਨਾਲ ਉਸ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ, ਈਕੋ ਕਲੱਬ ਇੰਚਾਰਜਾਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਰਿਆਂ ਨੇ ਲਗਾਏ ਗਏ ਬੂਟਿਆਂ ਦੀ ਨਿਰੰਤਰ ਸੰਭਾਲ ਕਰਨ ਅਤੇ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਹਰਿਆਲੀ ਪੈਦਾ ਕਰਨ ਦਾ ਸੰਕਲਪ ਲਿਆ। ਇਹ ਜ਼ਿਲ੍ਹਾ ਪੱਧਰੀ ਉਪਰਾਲਾ ਏਕ ਪੇੜ ਮਾਂ ਕੇ ਨਾਮ ਮੁਹਿੰਮ ਨੂੰ ਬਲਾਕ ਮੋਗਾ ਇਕ ਵਿਚ ਹੋਰ ਮਜ਼ਬੂਤ ਕਰਨ ਅਤੇ ਵਾਤਾਵਰਨ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ।