25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਈ ਭਾਰਤ ਮੋਗਾ ਵਲੋਂ ਕਰਵਾਏ 3 ਰੋਜ਼ਾ ਭਵਿੱਖ ਦੇ ਨੌਜਵਾਨ ਆਗੂ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ ਮੋਗਾ ਵਲੋਂ ਡੀ. ਐਮ.

ਮਾਈ ਭਾਰਤ ਮੋਗਾ ਵਲੋਂ ਕਰਵਾਏ ਤਿੰਨ ਰੋਜ਼ਾ ਸਿਖਲਾਈ ਕੈਂਪ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ। ਤਸਵੀਰ: ਜਸਪਾਲ ਸਿੰਘ ਬੱਬੀ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ ਮੋਗਾ ਵਲੋਂ ਡੀ.ਐਮ. ਕਾਲਜ ਮੋਗਾ ਵਿਖੇ ਤਿੰਨ ਰੋਜ਼ਾ ਭਵਿੱਖ ਦੇ ਨੌਜਵਾਨ ਆਗੂ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ। ਕੈਂਪ ਦਾ ਉਦੇਸ਼ ਨੌਜਵਾਨਾਂ ਵਿਚ ਆਗੂਪਣ, ਸੰਚਾਰ, ਫ਼ੈਸਲਾ ਲੈਣ ਦੀ ਸਮਰੱਥਾ, ਸ਼ਖ਼ਸੀਅਤ ਵਿਕਾਸ, ਲੋਕਤੰਤਰਿਕ ਪ੍ਰਕਿਰਿਆਵਾਂ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿਚ ਸਰਗਰਮ ਭੂਮਿਕਾ ਲਈ ਤਿਆਰ ਕਰਨਾ ਸੀ। ਕੈਂਪ ਦੇ ਸਮਾਪਨ ਸਮਾਰੋਹ ਵਿਚ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਰਕੇਸ਼ ਬਜਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਲੋਂ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ, ਜੋ ਉਨ੍ਹਾਂ ਦੀ ਤਿੰਨ ਰੋਜ਼ਾ ਭਾਗੀਦਾਰੀ ਅਤੇ ਸਿੱਖਣ ਦੇ ਸਫ਼ਰ ਦੀ ਪ੍ਰਤੀਕਾਤਮਿਕ ਮਾਨਤਾ ਰਹੇ। ਇਸ ਮੌਕੇ ਸਮੂਹਿਕ ਤਸਵੀਰ ਵੀ ਖਿਚਵਾਈ ਗਈ। ਜ਼ਿਲ੍ਹਾ ਯੁਵਾ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਵਲੋਂ ਕੈਂਪ ਦੇ ਪਹਿਲੇ ਦਿਨ ਦੀ ਸ਼ੁਰੂਆਤ ਰਜਿਸਟ੍ਰੇਸ਼ਨ ਅਤੇ ਕਿੱਟ ਵੰਡ ਨਾਲ ਹੋਈ। ਇਸ ਉਪਰੰਤ ਜਾਣ-ਪਛਾਣ ਅਤੇ ਦਿਸ਼ਾ-ਨਿਰਦੇਸ਼ ਸੈਸ਼ਨ ਕਰਵਾਇਆ ਗਿਆ। ਕੁਲਜੀਤ ਰਘੂਵੰਸ਼ੀ ਵਲੋਂ ਆਗੂਪਣ ਦੇ ਹੁਨਰ ਅਤੇ ਮੇਜਰ ਪ੍ਰਦੀਪ ਸਿੰਘ ਵਲੋਂ ਸੰਚਾਰ ਦੇ ਹੁਨਰ ਸਬੰਧੀ ਨੌਜਵਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਬਾਅਦ ਪ੍ਰੋ. ਗੁਰਪ੍ਰੀਤ ਸਿੰਘ ਵਲੋਂ ਡਿਜੀਟਲ ਸਾਖਰਤਾ ਅਤੇ ਵਿੱਤੀ ਸਾਖਰਤਾ ਬਾਰੇ ਜਾਣਕਾਰੀ ਦਿੱਤੀ ਗਈ। ਦਿਨ ਦੇ ਅਗਲੇ ਸੈਸ਼ਨ ਵਿਚ ਮੇਜਰ ਪ੍ਰਦੀਪ ਸਿੰਘ ਨੇ ਸ਼ਾਸਨ ਪ੍ਰਣਾਲੀ ਨਾਲ ਜਾਣ-ਪਛਾਣ ਕਰਵਾਈ, ਜਦ ਕਿ ਯੁਵਾ ਸੰਸਦ ਰਾਹੀਂ ਨੌਜਵਾਨਾਂ ਨੂੰ ਸੰਸਦੀ ਕਾਰਜ ਪ੍ਰਣਾਲੀ ਅਤੇ ਲੋਕਤੰਤਰਿਕ ਭਾਗੀਦਾਰੀ ਦਾ ਵਿਹਾਰਕ ਅਨੁਭਵ ਪ੍ਰਦਾਨ ਕੀਤਾ ਗਿਆ। ਬਲਵਿੰਦਰ ਸਿੰਘ ਵਲੋਂ ਕਰੀਅਰ ਰੈਡੀਨੈਸ ਐਂਡ ਗਾਈਡੈਂਸ ਅਤੇ ਰਵਿੰਦਰ ਸਿੰਘ ਵਲੋਂ ਪਰਸਨੈਲਿਟੀ ਡਿਵੈਲਪਮੈਂਟ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਸੈਸ਼ਨਾਂ ਰਾਹੀਂ ਨੌਜਵਾਨਾਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰੀ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਨੂੰ ਨਿਖਾਰਨ ਸਬੰਧੀ ਮਹੱਤਵਪੂਰਨ ਮਾਰਗ-ਦਰਸ਼ਨ ਮਿਲਿਆ। ਫਲੈਗਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਅਤੇ ਪਹਿਲਕਦਮੀਆਂ ਨਾਲ ਜਾਣੂੰ ਕਰਵਾਇਆ ਗਿਆ।
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਪਿੰਕ ਡੇ ਮਨਾਇਆ ਅਗਲੀ ਖ਼ਬਰ ਸਰਕਾਰਾਂ ਵਲੋਂ ਵਿਸਾਰੇ ਜਾ ਰਹੇ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਘਰਸ਼ਾਂ ਨੂੰ ਹੋਰ ਤੇਜ਼ ਕਰਨ ਦੀ ਲੋੜ- ਹਰਮਿੰਦਰ ਸਿੰਘ ਡੇਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।