26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਿਤਾਬਾਂ ਪੜ੍ਹਨੀਆਂ ਅਤੀ ਜ਼ਰੂਰੀ-ਪ੍ਰਿੰਸੀਪਲ ਸੈਣੀ

ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਸਕੂਲ ਦੀ ਲਾਇਬ੍ਰੇਰੀ ਦਾ ਮੁਆਇਨਾ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਸ ਦੀ ਸੋਚ ਨੂੰ ਵੀ ਵਿਸ਼ਾਲ ਬਣਾਉਂਦੀਆਂ ਹਨ।

ਅਜੀਤ ਡੈਸਕ 26-08-2026
ਕਿਸ਼ਨਪੁਰਾ ਕਲਾਂ, 25 ਅਗਸਤ (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਸਕੂਲ ਦੀ ਲਾਇਬ੍ਰੇਰੀ ਦਾ ਮੁਆਇਨਾ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਸ ਦੀ ਸੋਚ ਨੂੰ ਵੀ ਵਿਸ਼ਾਲ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿਤਾਬਾਂ ਪੜ੍ਹਨ ਦੀ ਆਦਤ ਵੀ ਜ਼ਰੂਰ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਫ਼ਰੀ ਕਲਾਸ ਦੌਰਾਨ ਆਪਣਾ ਸਮਾਂ ਵਿਅਰਥ ਨਾ ਗੁਆਉਣ ਅਤੇ ਲਾਇਬ੍ਰੇਰੀ ਵਿਚੋਂ ਆਪਣੀ ਪਸੰਦ ਦੀ ਕਿਤਾਬ ਲੈ ਕੇ ਜ਼ਰੂਰ ਪੜ੍ਹਨ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਰਾਜਪ੍ਰੀਤ ਕੌਰ, ਰਣਜੀਤ ਕੌਰ, ਰਾਜਵੀਰ ਕੌਰ, ਜਗਦੀਪ ਸਿੰਘ ਹੰਸ ਕੁਮਾਰ ਪੱਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ’ਚ ਬੱਚਿਆਂ ਨੇ ਮਾਣਿਆ ਪੂਲ ਪਾਰਟੀ ਦਾ ਆਨੰਦ ਅਗਲੀ ਖ਼ਬਰ ਦੀਨਾ ਸਾਹਿਬ ਵਿਖੇ ‘ਆਪ’ ਆਗੂਆਂ ਨੇ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।