26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗਲੋਬਲ ਵਿਜ਼ਡਮ ਸਕੂਲ ’ਚ ਬੱਚਿਆਂ ਨੇ ਮਾਣਿਆ ਪੂਲ ਪਾਰਟੀ ਦਾ ਆਨੰਦ

ਧਰਮਕੋਟ, 25 ਅਗਸਤ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਲੋਹਗੜ੍ਹ ਰੋਡ ਧਰਮਕੋਟ ਵਿਖੇ ਬੱਚਿਆਂ ਲਈ ਵਿਸ਼ੇਸ਼ ‘ਪੂਲ ਪਾਰਟੀ’ ਦਾ ਆਯੋਜਨ ਕੀਤਾ ਗਿਆ। ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਰਵਾਈ ਗਈ ਇਸ ਮਨੋਰੰਜਕ ਗਤੀਵਿਧੀ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਾਗ ਲਿਆ।

ਅਜੀਤ ਡੈਸਕ 26-08-2026
ਧਰਮਕੋਟ, 25 ਅਗਸਤ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਲੋਹਗੜ੍ਹ ਰੋਡ ਧਰਮਕੋਟ ਵਿਖੇ ਬੱਚਿਆਂ ਲਈ ਵਿਸ਼ੇਸ਼ ‘ਪੂਲ ਪਾਰਟੀ’ ਦਾ ਆਯੋਜਨ ਕੀਤਾ ਗਿਆ। ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਰਵਾਈ ਗਈ ਇਸ ਮਨੋਰੰਜਕ ਗਤੀਵਿਧੀ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਨੇ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਖੇਡਾਂ ਰਾਹੀਂ ਆਪਣੇ ਦਿਨ ਨੂੰ ਯਾਦਗਾਰ ਬਣਾਇਆ। ਪੂਲ ਪਾਰਟੀ ਦੌਰਾਨ ਬੱਚਿਆਂ ਨੇ ਆਪਸੀ ਸਾਂਝ, ਟੀਮ ਵਰਕ ਅਤੇ ਅਨੁਸ਼ਾਸਨ ਦੀ ਭਾਵਨਾ ਨਾਲ ਗਤੀਵਿਧੀਆਂ ਵਿਚ ਹਿੱਸਾ ਲਿਆ। ਅਧਿਆਪਕਾਂ ਵਲੋਂ ਬੱਚਿਆਂ ਦੀ ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ, ਮਨੋਰੰਜਨ ਅਤੇ ਰਚਨਾਤਮਿਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਨਵਾਂ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਵਿਚ ਵੀ ਸਹਾਇਕ ਹੁੰਦੀਆਂ ਹਨ। ਇਸ ਮੌਕੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ. ਡੀ. ਬਲਜੀਤ ਕੌਰ ਭੁੱਲਰ ਅਤੇ ਪ੍ਰਿੰਸੀਪਲ ਸਮੀਤਾ ਸਿੰਘ ਨੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ਼ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਈ-ਰਿਕਸ਼ਾ ਦੇ ਕੀਤੇ ਚਲਾਨ ਅਗਲੀ ਖ਼ਬਰ ਕਿਤਾਬਾਂ ਪੜ੍ਹਨੀਆਂ ਅਤੀ ਜ਼ਰੂਰੀ-ਪ੍ਰਿੰਸੀਪਲ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।