ਅਮਰਦੀਪ ਸਿੰਘ ਮਨੀਲਾ ਭਿੰਡਰ ਕਲਾਂ ਨੇ ਚੇਅਰਮੈਨ ਤੇ ਬੇਅੰਤ ਕੌਰ ਜੌਹਲ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਕਿਸ਼ਨਪੁਰਾ ਕਲਾਂ, 25 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਮਾਰਕੀਟ ਕਮੇਟੀ ਦਫ਼ਤਰ ਧਰਮਕੋਟ ਵਿਖੇ ਨਵੇਂ ਬਲਾਕ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਅਮਰਦੀਪ ਸਿੰਘ ਮਨੀਲਾ ਭਿੰਡਰ ਕਲਾਂ ਨੂੰ ਚੇਅਰਮੈਨ ਅਤੇ ਸ੍ਰੀਮਤੀ ਬੇਅੰਤ ਕੌਰ, ਪਤਨੀ ਗੁਰਦੀਪ ਸਿੰਘ ਜੌਹਲ ਬੱਡੂਵਾਲਾ, ਨੂੰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਣ ‘ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪਹਿਲਾਂ ਧਰਮਕੋਟ ਹਲਕੇ ਲਈ ਇੱਕੋ ਬਲਾਕ ਕੋਟ ਈਸੇ ਖਾਂ ਹੁੰਦਾ ਸੀ ਹਲਕੇ ਦੇ ਜ਼ਿਆਦਾ ਪਿੰਡ ਹੋਣ ਕਾਰਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈਂਦਾ ਸੀ।
ਕਿਸ਼ਨਪੁਰਾ ਕਲਾਂ, 25 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਮਾਰਕੀਟ ਕਮੇਟੀ ਦਫ਼ਤਰ ਧਰਮਕੋਟ ਵਿਖੇ ਨਵੇਂ ਬਲਾਕ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਅਮਰਦੀਪ ਸਿੰਘ ਮਨੀਲਾ ਭਿੰਡਰ ਕਲਾਂ ਨੂੰ ਚੇਅਰਮੈਨ ਅਤੇ ਸ੍ਰੀਮਤੀ ਬੇਅੰਤ ਕੌਰ, ਪਤਨੀ ਗੁਰਦੀਪ ਸਿੰਘ ਜੌਹਲ ਬੱਡੂਵਾਲਾ, ਨੂੰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਣ ‘ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪਹਿਲਾਂ ਧਰਮਕੋਟ ਹਲਕੇ ਲਈ ਇੱਕੋ ਬਲਾਕ ਕੋਟ ਈਸੇ ਖਾਂ ਹੁੰਦਾ ਸੀ ਹਲਕੇ ਦੇ ਜ਼ਿਆਦਾ ਪਿੰਡ ਹੋਣ ਕਾਰਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈਂਦਾ ਸੀ। ਇਸ ਨਵੇਂ ਬਲਾਕ ਦਫ਼ਤਰ ਦੇ ਚਾਲੂ ਹੋਣ ਨਾਲ 54 ਪਿੰਡਾਂ ਦੀਆਂ ਪੰਚਾਇਤਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਹੋਰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਬਲਾਕ ਵਿਚ ਨੌਂ ਪਿੰਡ ਜਿਹੜੇ ਪਹਿਲਾਂ ਮੋਗਾ ਨਾਲ ਜੁੜੇ ਸੀ ਉਹ ਵੀ ਇਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੇਂ ਬਲਾਕ ਦਫ਼ਤਰ ਰਾਹੀਂ ਇਲਾਕੇ ਦੀਆਂ ਪੰਚਾਇਤਾਂ ਨੂੰ ਆਪਣੇ ਵਿਕਾਸ ਕਾਰਜਾਂ ਸਬੰਧੀ ਹੋਰ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ। ਇਸ ਦੌਰਾਨ ਹਾਜ਼ਰ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਬਲਾਕ ਦਫ਼ਤਰ ਦੀ ਸਹੂਲਤ ਮਿਲਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਧਰਮਕੋਟ ਹਲਕੇ ਦੇ ਵਿਕਾਸ ਵੱਲ ਇਕ ਅਹਿਮ ਕਦਮ ਦੱਸਿਆ। ਇਸ ਮੌਕੇ ਗੁਰਤਾਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ, ਅਮਨ ਪੰਡੋਰੀ ਚੇਅਰਮੈਨ ਮਾਰਕੀਟ ਕਮੇਟੀ ਕੋਟ ਈਸੇ ਖਾਂ, ਜਗਦੀਪ ਸਿੰਘ ਏ.ਪੀ.ਓ., ਸਾਬਕਾ ਬਲਾਕ ਸੰਮਤੀ ਮੈਂਬਰ ਜੋਗਿੰਦਰ ਸਿੰਘ ਬੰਦੇਸ਼ਾ, ਕਰਨੈਲ ਸਿੰਘ ਭਲਵਾਨ, ਹਰਨੇਕ ਸਿੰਘ ਸਾਬਕਾ ਮੈਂਬਰ, ਕੈਪਟਨ ਹਰਨੇਕ ਸਿੰਘ, ਕੁਲਜੀਤ ਸਿੰਘ, ਕੁਲਦੀਪ ਸਿੰਘ ਦੀਪਾ, ਗੁਰਚਰਨ ਸਿੰਘ ਚਰਨਾ, ਭੁਪਿੰਦਰ ਸਿੰਘ ਅਕਾਲੀ, ਪਰਜਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚ ਸਰਪੰਚ ਅਤੇ ਪੰਚਾਇਤ ਸੈਕਟਰੀ ਹਾਜ਼ਰ ਸਨ।