26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਲਕਾ ਧਰਮਕੋਟ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਅਕਾਲੀ ਆਗੂ ਇਤਿਹਾਸ ਗਵਾਹ, ਧਰਮਕੋਟ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ—ਗੁਰਪ੍ਰੀਤ ਭੁੱਲਰ

ਕੋਟ ਈਸੇ ਖਾਂ, 25 ਅਗਸਤ (ਗੁਰਮੀਤ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰ ਕੋਟ ਈਸੇ ਖਾਂ ਤੋਂ ਆਗੂਆਂ ਦੀ ਇੱਕ ਵਿਸ਼ੇਸ਼ ਬੈਠਕ ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਸਾਥੀ ਪਹੁੰਚੇ। ਬੈਠਕ ਦੌਰਾਨ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਵਿਚ ਵਾਧਾ ਕਰਨ ਲਈ ਅਕਾਲੀ ਆਗੂਆਂ ਵਲੋਂ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 26-08-2026
ਕੋਟ ਈਸੇ ਖਾਂ, 25 ਅਗਸਤ (ਗੁਰਮੀਤ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰ ਕੋਟ ਈਸੇ ਖਾਂ ਤੋਂ ਆਗੂਆਂ ਦੀ ਇੱਕ ਵਿਸ਼ੇਸ਼ ਬੈਠਕ ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਸਾਥੀ ਪਹੁੰਚੇ। ਬੈਠਕ ਦੌਰਾਨ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਵਿਚ ਵਾਧਾ ਕਰਨ ਲਈ ਅਕਾਲੀ ਆਗੂਆਂ ਵਲੋਂ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ ਤੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰਨਾ ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹਲਕਾ ਧਰਮਕੋਟ ਵਿਚ ਜਦੋਂ ਜਥੇਦਾਰ ਤੋਤਾ ਸਿੰਘ ਨੇ ਕਮਾਨ ਸੰਭਾਲੀ ਸੀ ਤਾਂ ਇਸ ਹਲਕੇ ਵਿਚ ਇੰਨੀ ਵੱਡੀ ਪੱਧਰ ‘’ਤੇ ਕੰਮ ਕਰਾਏ ਕਿ ਇਸ ਨਾਲੋਂ ਪਛੜਿਆ ਸ਼ਬਦ ਹਟਾ ਦਿੱਤਾ। ਆਗੂਆਂ ਕਿਹਾ ਕਿ ਸਵ: ਜਥੇਦਾਰ ਤੋਤਾ ਸਿੰਘ ਦੀ ਉਹੀ ਵਿਕਾਸਮਈ ਸੋਚ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਦੇ ਫ਼ਰਜ਼ੰਦ ਤੇ ਪੜੇ ਲਿਖੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅਕਾਲੀ ਦਲ ਹਲਕੇ ਅੰਦਰ ਪੂਰੀ ਚੜ੍ਹਦੀ ਕਲਾ ਵਿਚ ਜਾ ਰਿਹਾ ਹੈ ਤੇ ਲੋਕਾਂ ਵਲੋਂ ਪਿੰਡ ਪਿੰਡ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ। ਆਗੂਆਂ ਕਿਹਾ ਕਿ ਹਲਕਾ ਵਾਸੀਆਂ ਨੇ ਕਾਂਗਰਸ ਦੀ ਸਰਕਾਰ ਵੀ ਦੇਖੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੇਖ ਲਈ ਤੇ ਹੁਣ ਸਭ ਕੁਝ ਲੋਕਾਂ ਦੇ ਸਾਹਮਣੇ ਹੈ ਕਿ ਹਲਕੇ ਵਿਚ ਕੀ ਚੰਗਾ ਹੋਇਆ ਤੇ ਕੀ ਮਾੜਾ ਹੋਇਆ। ਉਨ੍ਹਾਂ ਕਿਹਾ ਕਿ ਲੋਕ ਅੱਜ ਸੱਥਾਂ ‘’ਚ ਗੱਲਾਂ ਵੀ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਅਸਲ ਵਿਕਾਸ ਦੀਆਂ ਬਰੂਹਾਂ ‘’ਤੇ ਸੀ ਜਦ ਕਿ ਅੱਜ ਜੋ ਹਾਲਾਤ ਹਲਕੇ ਦੇ ਬਣੇ ਹਨ, ਉਸ ਤੋਂ ਹਰ ਵਰਗ ਨਿਰਾਸ਼ਾ ਦੇ ਆਲਮ ਵਿਚ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਵੱਡੀ ਲੀਡ ਨਾਲ ਜਿਤਾ ਕੇ ਇੱਥੋਂ ਵਿਧਾਨ ਸਭਾ ‘’ਚ ਭੇਜਿਆ ਜਾਵੇਗਾ ਤਾਂ ਜੋ ਜਿਵੇਂ ਮਰਹੂਮ ਜਥੇਦਾਰ ਤੋਤਾ ਸਿੰਘ ਨੇ ਵਧੀਆ ਕਾਰਜ ਕਰਵਾਏ ਸਨ, ਉਸੇ ਵਿਕਾਸਮਈ ਸੋਚ ਨੂੰ ਅੱਗੇ ਤੋਰ ਕੇ ਹਲਕਾ ਧਰਮਕੋਟ ਦੀ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਰਾਕੇਸ਼ ਕੁਮਾਰ ਟੈਣੀ ਮਲਹੋਤਰਾ, ਨਾਇਬ ਸਿੰਘ ਭੁੱਲਰ, ਬਾਬਾ ਮਹਿੰਦਰ ਸਿੰਘ, ਤੇਜਿੰਦਰ ਸਿੰਘ ਕਾਲਾ ਚੌਹਾਨ, ਜਰਨੈਲ ਸਿੰਘ ਧਾਲੀਵਾਲ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਵਿਰਸੇ ਵਿਚ ਵਿਦਿਆਰਥੀ ਹੋਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਵਿਖੇ ਪੰਜਾਬੀ ਵਿਰਸਾ ਸਮਾਗਮ ਅਗਲੀ ਖ਼ਬਰ ਖੇਲੋ ਇੰਡੀਆ ਸੰਵਾਦ ਪ੍ਰੋਗਰਾਮ ਲਈ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।