ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦਾ ਬਾਕਸਿੰਗ ਖਿਡਾਰੀ ਆਯੁਸ਼ ਮੋਗਾ ਜ਼ਿਲ੍ਹੇ ਵਿਚ ਫ਼ਸਟ ਰਿਹਾ
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ, ਨਾਮਵਰ ਅਤੇ ਉੱਚ ਪੱਧਰ ਦੀ ਗੁਣਾਤਮਿਕ ਸਿੱਖਿਆ ਲਈ ਜਾਣੀ ਜਾਂਦੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 12ਵੀਂ ਕਲਾਸ ਦੇ ਵਿਦਿਆਰਥੀ ਆਯੂਸ਼ ਕੁਮਾਰ ਨੇ ਅੰਡਰ-17 ਗਰੁੱਪ ਬਾਕਸਿੰਗ ਮੁਕਾਬਲਿਆਂ ਵਿਚ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਫਾਈਨਲ ਮੈਚ ਵਿਚ ਪਹਿਲੇ 30 ਸੈਕੰਡ ਵਿਚ ਨਾਕਆਊਟ ਕਰ ਕੇ ਜਿੱਤ ਪ੍ਰਾਪਤ ਕੀਤੀ।
ਅਜੀਤ ਡੈਸਕ
27-08-2026