28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਿੰਗਾਈ ਨੇ ਵਿਗਾੜਿਆ ਘਰਾਂ ਦਾ ਬਜਟ, ਸਰਕਾਰ ਲੋਕਾਂ ਨੂੰ ਦੇਵੇ ਤੁਰੰਤ ਰਾਹਤ-ਪ੍ਰਧਾਨ ਭੁੱਲਰ

ਕਿਸ਼ਨਪੁਰਾ ਕਲਾਂ, 26 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਲਈ ਵੱਡੀ ਮੁਸ਼ਕਲ ਬਣਦਾ ਜਾ ਰਿਹਾ ਹੈ। ਮਹਿੰਗਾਈ ਦੀ ਸਭ ਤੋਂ ਵੱਧ ਮਾਰ ਗ਼ਰੀਬ, ਮਜ਼ਦੂਰ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਪੈ ਰਹੀ ਹੈ, ਜਿਸ ਕਾਰਨ ਘਰਾਂ ਦਾ ਮਹੀਨਾਵਾਰ ਬਜਟ ਵਿਗੜ ਗਿਆ ਹੈ।

ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ 28-08-2026
ਕਿਸ਼ਨਪੁਰਾ ਕਲਾਂ, 26 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਲਈ ਵੱਡੀ ਮੁਸ਼ਕਲ ਬਣਦਾ ਜਾ ਰਿਹਾ ਹੈ। ਮਹਿੰਗਾਈ ਦੀ ਸਭ ਤੋਂ ਵੱਧ ਮਾਰ ਗ਼ਰੀਬ, ਮਜ਼ਦੂਰ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਪੈ ਰਹੀ ਹੈ, ਜਿਸ ਕਾਰਨ ਘਰਾਂ ਦਾ ਮਹੀਨਾਵਾਰ ਬਜਟ ਵਿਗੜ ਗਿਆ ਹੈ। ਉਨ੍ਹਾਂ ਕਿਹਾ ਕਿ ਰਸੋਈ ਵਿਚ ਰੋਜ਼ਾਨਾ ਵਰਤੋਂ ਹੋਣ ਵਾਲੀਆਂ ਦਾਲਾਂ, ਸਬਜ਼ੀਆਂ, ਖਾਣ ਵਾਲਾ ਤੇਲ, ਦੁੱਧ, ਆਟਾ ਅਤੇ ਚੀਨੀ ਸਮੇਤ ਹੋਰ ਜ਼ਰੂਰੀ ਵਸਤਾਂ ਦੇ ਭਾਅ ਵਧਣ ਕਾਰਨ ਆਮ ਪਰਿਵਾਰਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਰਿਹਾ ਹੈ। ਲੋਕਾਂ ਦੀ ਆਮਦਨ ਸੀਮਤ ਹੈ, ਜਦ ਕਿ ਖ਼ਰਚੇ ਲਗਾਤਾਰ ਵਧ ਰਹੇ ਹਨ। ਅਜਿਹੇ ਹਾਲਾਤਾਂ ਵਿਚ ਪਰਿਵਾਰਾਂ ਨੂੰ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਭੁੱਲਰ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਮ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਜਸਵਿੰਦਰ ਸਿੰਘ ਔਲਖ ਮੈਂਬਰ ਪੰਚਾਇਤ, ਪ੍ਰਧਾਨ ਜਗਦੀਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਭਿੰਡਰ ਕਲਾਂ ’ਚ ਨੁੱਕੜ ਮੀਟਿੰਗ ਅਗਲੀ ਖ਼ਬਰ ਸ੍ਰੀ ਬਸ਼ੰਬਰ ਨਾਥ ਗਰੋਵਰ ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।