28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫ਼ਟਿੰਗ ’ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ

ਕਿਸ਼ਨਪੁਰਾ ਕਲਾਂ, 27 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਅਤੇ ਪੁਰਾਣੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਵੀਆਂ ਬੁਲੰਦੀਆਂ ਹਾਸਲ ਕਰ ਰਹੇ ਹਨ। ਇਸੇ ਕੜੀ ਤਹਿਤ ਸਕੂਲ ਦੇ ਵਿਦਿਆਰਥੀ ਗੁਰਯੋਧ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਆਪਣੇ ਮਾਤਾ - ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਅਧਿਆਪਕ ਯੂਨੀਅਨ ਦੇ ਆਗੂ। 28-08-2026
ਕਿਸ਼ਨਪੁਰਾ ਕਲਾਂ, 27 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਅਤੇ ਪੁਰਾਣੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਵੀਆਂ ਬੁਲੰਦੀਆਂ ਹਾਸਲ ਕਰ ਰਹੇ ਹਨ। ਇਸੇ ਕੜੀ ਤਹਿਤ ਸਕੂਲ ਦੇ ਵਿਦਿਆਰਥੀ ਗੁਰਯੋਧ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਆਪਣੇ ਮਾਤਾ - ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਗੁਰਯੋਧ ਸਿੰਘ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਦਿਆਰਥੀ ਗੁਰਯੋਧ ਸਿੰਘ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕਰਦਿਆਂ ਮੂੰਹ ਮਿੱਠਾ ਕਰਵਾਉਣ ਉਪਰੰਤ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਰਣਜੀਤ ਕੌਰ, ਰਾਜਵੀਰ ਕੌਰ, ਰਾਜਪ੍ਰੀਤ ਕੌਰ, ਬਲਰਾਜ ਕੌਰ, ਗੁਰਬੀਰ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਸਵਿਤਾ ਸ਼ਰਮਾ, ਕਮਲਜੀਤ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਪਰਵਿੰਦਰ ਕੌਰ ਜਸਵਿੰਦਰ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਹੋਲੀ ਹਾਰਟ ਸਕੂਲ ਦੀਆਂ ਲੜਕੀਆਂ ਦੂਜੇ ਸਥਾਨ ’ਤੇ ਅਗਲੀ ਖ਼ਬਰ ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਭਿੰਡਰ ਕਲਾਂ ’ਚ ਨੁੱਕੜ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।