ਜੀਂਦੜਾ ਸਕੂਲ ਦੇ ਵਿਦਿਆਰਥੀ ਖੇਡਾਂ ’ਚ ਅੱਵਲ
ਕਿਸ਼ਨਪੁਰਾ ਕਲਾਂ, 27 ਅਗਸਤ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-2 ਖੇਡਾਂ ਵਿਚ ਵੀ ਅੱਵਲ ਹਨ। ਗਤਕੇ ਵਿਚ ‘’-14 ਦੀ ਵਿਚ ਫ਼ਰੀ ਸੋਟੀ ਵਿਚ ਅਵਜੀਤ ਸਿੰਘ, ਅੰਸ਼ਪ੍ਰੀਤ ਸਿੰਘ, ਹਰਸੁਖਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਕਿਸ਼ਨਪੁਰਾ ਕਲਾਂ, 27 ਅਗਸਤ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-2 ਖੇਡਾਂ ਵਿਚ ਵੀ ਅੱਵਲ ਹਨ। ਗਤਕੇ ਵਿਚ ‘’-14 ਦੀ ਵਿਚ ਫ਼ਰੀ ਸੋਟੀ ਵਿਚ ਅਵਜੀਤ ਸਿੰਘ, ਅੰਸ਼ਪ੍ਰੀਤ ਸਿੰਘ, ਹਰਸੁਖਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ‘’-19 ਵਿਚ ਸਿੰਗਲ ਸੋਟੀ ਵਿਚ ਕਰਮਵੀਰ ਸਿੰਘ, ਸੁਖਮਨਦੀਪ ਸਿੰਘ, ਗੁਰਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕਿਰਪਾਨ ਫਰਾਹੀ ਵਿੱਚ ਅਵਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ‘’-17 ਵਿਚ ਵੇਟ ਲਿਫ਼ਟਿੰਗ ਵਿਚ ਮਨਦੀਪ ਕੌਰ, ਹਰਦੀਪ ਕੌਰ, ਸੁਖਮਨਪ੍ਰੀਤ ਕੌਰ ਤੇ ਰਮਨਪ੍ਰੀਤ ਕੌਰ ਨੇ ਗੋਲਡ ਮੈਡਲ ਹਾਸਲ ਕੀਤਾ। ‘’-19 ਵੇਟ ਲਿਫ਼ਟਿੰਗ ਵਿਚ ਪਲਕਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਮਨਵੀਰ ਕੌਰ ਅਤੇ ਕਮਲੇਸ਼ ਕੌਰ ਨੇ ਗੋਲਡ ਮੈਡਲ ਹਾਸਲ ਕੀਤਾ। ਲੜਕਿਆਂ ਵਿਚੋਂ ਮਨਵਿੰਦਰ ਸਿੰਘ ਤੇ ਜਸ਼ਨਦੀਪ ਸਿੰਘ ਨੇ ਗੋਲਡ ਮੈਡਲ, ਰਾਮਪ੍ਰੀਤ ਸਿੰਘ ਨੇ ਸਿਲਵਰ ਤੇ ਨਿਸ਼ਾਨ ਸਿੰਘ ਨੇ ਬਰੌਂਜ ਮੈਡਲ ਹਾਸਲ ਕੀਤਾ। ਪਾਵਰ ਲਿਫ਼ਟਿੰਗ ਵਿਚ ਕਰਮਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਜੇਤੂ ਬੱਚਿਆਂ ਅਤੇ ਗਤਕੇ ਦੇ ਕੋਚ ਆਕਾਸ਼ਦੀਪ ਸਿੰਘ ਅਤੇ ਸਕੂਲ ਦੇ ਡੀ.ਪੀ. ਮੁਸਕਾਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸੇ ਤਰ੍ਹਾਂ ਮਿਹਨਤ ਨੂੰ ਜਾਰੀ ਰੱਖਣਾ ਤਾਂ ਜੋ ਇਕ ਦਿਨ ਉੱਚੀਆਂ ਬੁਲੰਦੀਆਂ ਨੂੰ ਛੂਹ ਸਕੋ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।